ਗਾਂਧੀਨਗਰ (ਗੁਜਰਾਤ), -ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ ‘ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ ਦੇ ਮੋਟੇਰਾ ਸਥਿਤ ਆਪਣੇ ਆਸ਼ਰਮ ‘ਚ ਉਸ ਨਾਲ ਵਾਰ-ਵਾਰ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਸੀ।