Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਤੋਂ ਵਾਰਾਣਸੀ ਲਈ ਰਵਾਨਾ ਹੋਣਗੀਆਂ ਦੋ ਵਿਸ਼ੇਸ਼ ਰੇਲਾਂ

ਜਲੰਧਰ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੀ ਸਹੂਲਤ ਦੇ ਮੱਦੇਨਜ਼ਰ ਜਲੰਧਰ ਤੋਂ ਦੋ ਫਰਵਰੀ ਨੂੰ ਦੋ ਵਿਸ਼ੇਸ਼ ਰੇਲਾਂ ਵਾਰਾਣਸੀ ਲਈ ਰਵਾਨਾ ਕੀਤੀਆਂ ਜਾਣਗੀਆਂ। ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਮੁਤਾਬਕ ਰੇਲ ਨੰਬਰ 04606 ਜਲੰਧਰ ਸਿਟੀ-ਵਾਰਾਣਸੀ-ਜਲੰਧਰ ਸਿਟੀ ਦੋ ਫਰਵਰੀ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਦੁਪਹਿਰ 3.15 ’ਤੇ ਰਵਾਨਾ ਹੋ ਕੇ ਅਗਲੇ ਦਿਨ ਦੁਪਹਿਰ 1.10 ’ਤੇ ਵਾਰਾਣਸੀ ਪਹੁੰਚੇਗੀ। ਵਾਪਸੀ ’ਚ ਰੇਲ ਨੰਬਰ 04605 ਵਾਰਾਣਸੀ-ਜਲੰਧਰ ਸਿਟੀ ਸਪੈਸ਼ਲ ਛੇ ਫਰਵਰੀ ਨੂੰ ਸ਼ਾਮ 6.15 ’ਤੇ ਰਵਾਨਾ ਹੋ ਕੇ ਅਗਲੇ ਦਿਨ ਦੁਪਹਿਰ 1.35 ’ਤੇ ਜਲੰਧਰ ਪਹੁੰਚੇਗੀ। ਦੋਵੇਂ ਦਿਸ਼ਾਵਾਂ ’ਚ ਰੇਲਾਂ ਲੁਧਿਆਣਾ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਆਲਮ ਨਗਰ ਤੇ ਲਖਨਊ ਸਟੇਸ਼ਨਾਂ ’ਤੇ ਰੁਕਣਗੀਆਂ। ਜਲੰਧਰ ਕੈਂਟ ਤੋਂ ਵੀ ਦੋ ਫਰਵਰੀ ਨੂੰ ਹੀ ਉਕਤ ਸਮਾਂ ਸਾਰਨੀ ਮੁਤਾਬਕ ਵਾਰਾਣਸੀ ਲਈ ਰੇਲ ਰਵਾਨਾ ਹੋਵੇਗੀ।

Vinkmag ad
Share Our Daily Posts

News Desk

Read Previous

ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ

Read Next

ਪਾਸਟਰ ਬਜਿੰਦਰ ਤੇ ਹਰਪ੍ਰੀਤ ਦਿਓਲ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ