Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪਾਸਟਰ ਬਜਿੰਦਰ ਤੇ ਹਰਪ੍ਰੀਤ ਦਿਓਲ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

ਜਲੰਧਰ : ਪੰਜਾਬ ‘ਚ ਪਾਸਟਰ ਬਜਿੰਦਰ ਤੇ ਪਾਸਟਰ ਹਰਪ੍ਰੀਤ ਦਿਓਲ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਲੰਧਰ ਦੇ ਤਾਜਪੁਰ ਤੇ ਕਪੂਰਥਲਾ ਦੇ ਖੋਜੇਪੁਰ ‘ਚ ਛਾਪੇਮਾਰੀ ਦੀ ਸੂਚਨਾ ਹੈ। ਪੁਲਿਸ ਵੱਲੋਂ ਛਾਪੇਮਾਰੀ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਰਮ ਪਰਿਵਰਤਨ ਦੇ ਦੋਸ਼ਾਂ ‘ਚ ਘਿਰੇ ਬਜਿੰਦਰ ਦੇ ਬੜੌਦੀ ਸਥਿਤ ਧਾਰਮਿਕ ਅਸਥਾਨ ‘ਤੇ ਵੀ ਆਈਟੀ ਵਿਭਾਗ ਦੀ ਛਾਪੇੇਮਾਰੀ ਦੀ ਖਬਰ ਹੈ।

ਕਪੂਰਥਲਾ ਦੇ ਪਿੰਡ ਖੋਜੇਵਾਲ ਸਥਿਤ ਮੁੱਖ ਚਰਚ ‘ਤੇ ਇਨਕਮ ਟੈਕਸ ਦੀ ਟੀਮ ਨੇ ਮੰਗਲਵਾਰ ਸਵੇਰੇ ਛਾਪਾ ਮਾਰਿਆ। ਇਨਕਮ ਟੈਕਸ ਦੇ ਦਰਜਨਾਂ ਅਧਿਕਾਰੀਆਂ ਵੱਲੋਂ ਚਰਚਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਨਾ ਤਾਂ ਕਿਸੇ ਨੂੰ ਚਰਚ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਕਿਸੇ ਨੂੰ ਬਾਹਰ। ਆਈਟੀ ਟੀਮ ਦੇ ਨਾਲ ਸਥਾਨਕ ਪੁਲਿਸ ਤੇ ਸੀਆਰਪੀਐਫ ਦੇ ਜਵਾਨ ਵੀ ਹਨ, ਜਿਨ੍ਹਾਂ ਵੱਲੋਂ ਕਿਸੇ ਨੂੰ ਵੀ ਚਰਚ ਦੇ ਆਲੇ ਦੁਆਲੇ ਘੁੰਮਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ਹਾਲਾਂਕਿ ਇਸ ਛਾਪੇਮਾਰੀ ਦੀ ਕੋਈ ਵੀ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ ਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਟੀਮ ਵਿੱਚ ਕਿੰਨੇ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹਨ ਪਰ ਸੂਤਰਾਂ ਦਾ ਕਹਿਣਾ ਹੈ ਕਿ ਚਰਚ ਤੋਂ ਇਲਾਵਾ ਈਡੀ ਵੱਲੋਂ ਮੁੱਖ ਪਾਦਰੀ ਦੇ ਘਰ ਅਤੇ ਹੋਰ ਥਾਵਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਵਰਨਣਯੋਗ ਹੈ ਕਿ ਓਪਨ ਡੋਰ ਚਰਚ ਖੋਜੇਵਾਲ ਦੁਆਬੇ ਦਾ ਸਭ ਤੋਂ ਮਹੱਤਵਪੂਰਨ ਚਰਚ ਮੰਨਿਆ ਜਾਂਦਾ ਹੈ, ਜਿੱਥੇ ਪੰਜਾਬ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਇਸ ਚਰਚ ਵਿਚ ਹਰ ਵੀਰਵਾਰ ਅਤੇ ਐਤਵਾਰ ਨੂੰ ਪ੍ਰਾਰਥਨਾਵਾਂ ਹੁੰਦੀਆਂ ਹਨ।

Vinkmag ad
Share Our Daily Posts

News Desk

Read Previous

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਤੋਂ ਵਾਰਾਣਸੀ ਲਈ ਰਵਾਨਾ ਹੋਣਗੀਆਂ ਦੋ ਵਿਸ਼ੇਸ਼ ਰੇਲਾਂ

Read Next

ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ- ਸਰਕਾਰੀ ਵਕੀਲ