Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਰਕਾਰੀ ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਇਕ ਪ੍ਰਾਈਵੇਟ ਵਿਅਕਤੀ ਲਾਲ ਚੰਦ ਬਾਂਸਲ, ਵਾਸੀ ਗੁੱਗਾ ਮਾੜੀ ਕਾਲੋਨੀ, ਖਰੜ, ਜ਼ਿਲ੍ਹਾ ਐਸਏਐਸ ਨਗਰ ਨੂੰ ਪਟਿਆਲਾ ਦੇ ਮਿਊਂਸਿਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੇ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪ੍ਰਾਈਵੇਟ ਵਿਅਕਤੀ ਉਸ ਨੂੰ ਬਿਊਰੋ ਕੋਲ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਕਥਿਤ ਬਲੈਕਮੇਲਰ ਸ਼ਿਕਾਇਤ ਵਾਪਸ ਲੈਣ ਬਦਲੇ ਉਸ ਕੋਲੋਂ 2 ਕਰੋੜ ਰੁਪਏ ਮੰਗ ਕਰ ਰਿਹਾ ਹੈ ਜਿਸ ਵਿੱਚੋਂ 50 ਲੱਖ ਰੁਪਏ ਨਕਦ ਅਤੇ 1.50 ਕਰੋੜ ਰੁਪਏ ਦੀ ਜਾਇਦਾਦ ਦੇਣ ਲਈ ਕਹਿ ਰਿਹਾ ਹੈ। ਸ਼ਿਕਾਇਤਕਰਤਾ ਅਧਿਕਾਰੀ ਨੇ ਇਸ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਕਿਉਂਕਿ ਉਹ ਜ਼ਬਰੀ ਵਸੂਲੀ ਦੀ ਰਕਮ ਨਹੀਂ ਦੇਣਾ ਚਾਹੁੰਦਾ ਸੀ ਪਰ ਉਸ ਨੇ ਦੋਸ਼ੀ ਨੂੰ ਟੋਕਨ ਮਨੀ ਵਜੋਂ 5 ਲੱਖ ਰੁਪਏ ਦੇਣ ਦਾ ਝੂਠਾ ਵਾਅਦਾ ਕੀਤਾ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਸ ਤੋਂ ਪਹਿਲਾਂ ਮੁਲਜ਼ਮ ਲਾਲ ਚੰਦ ਬਾਂਸਲ ਨੇ ਉਸ ਖ਼ਿਲਾਫ਼ ਸਾਲ 2015 ਅਤੇ 2017 ਵਿੱਚ ਵੀ ਦੋ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਪਰ ਵਿਜੀਲੈਂਸ ਬਿਊਰੋ ਨੇ ਪੜਤਾਲ ਮਗਰੋਂ ਦੋਵੇਂ ਸ਼ਿਕਾਇਤਾਂ ਦਫਤਰ ਦਾਖਲ ਕਰ ਦਿੱਤੀਆਂ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਲ ਚੰਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਲੱਖ ਰੁਪਏ ਲੈਂਦਿਆਂ ਟੀ.ਡੀ.ਆਈ. ਕਾਲੋਨੀ ਖਰੜ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 419, 420, 384 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਦੋਸ਼ੀ ਦੀ ਗ੍ਰਿਫ਼ਤਾਰੀ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਦੇ ਘਰ ਦੀ ਤਲਾਸ਼ੀ ਲਈ ਜਿਸ ਦੌਰਾਨ 70 ਦੇ ਕਰੀਬ ਫਾਈਲਾਂ, ਵੱਖ-ਵੱਖ ਦਸਤਾਵੇਜ਼ ਤੇ ਨੋਟ ਗਿਣਤੀ ਕਰਨ ਵਾਲੀ ਮਸ਼ੀਨ ਤੋਂ ਇਲਾਵਾ ਇਕ ਲੈਪਟਾਪ ਵੀ ਬਰਾਮਦ ਕੀਤਾ ਜਿਸ ਵਿੱਚ ਵੱਖ-ਵੱਖ ਸਰਕਾਰੀ ਅਧਿਕਾਰੀਆਂ ਖਿਲਾਫ਼ ਦਰਜ ਸ਼ਿਕਾਇਤਾਂ ਸਬੰਧੀ ਡਿਜੀਟਲ ਫਾਈਲਾਂ ਹਨ। ਪੁਲਿਸ ਵੱਲੋਂ ਪਹਿਲਾਂ ਵੀ ਉਸ ਵਿਰੁੱਧ ਧੋਖਾਧੜੀ ਦੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਸਨ।

ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਵਿਰੁੱਧ ਆਰਟੀਆਈ ਤੇ ਸ਼ਿਕਾਇਤਾਂ ਦਰਜ ਕਰਵਾਉਂਦਾ ਸੀ ਅਤੇ ਬਾਅਦ ਵਿੱਚ ਉਹ ਸਬੰਧਤ ਅਧਿਕਾਰੀਆਂ ਵਿਰੁੱਧ ਕੋਈ ਜਾਂਚ/ਸ਼ਿਕਾਇਤ ਨਾ ਕਰਵਾਉਣ ਬਾਰੇ ਘੋਸ਼ਣਾ ਪੱਤਰ ਦੇ ਕੇ ਅਜਿਹੀਆਂ ਦਰਖਾਸਤਾਂ/ਸ਼ਿਕਾਇਤਾਂ ਵਾਪਸ ਲੈ ਲੈਂਦਾ ਸੀ। ਪਹਿਲਾਂ ਵੀ ਉਕਤ ਮੁਲਜ਼ਮ ਨੇ ਨਗਰ ਕੌਂਸਲ, ਖਰੜ ਵਿਖੇ ਘੋਸ਼ਣਾ-ਪੱਤਰ ਦਿੱਤਾ ਸੀ ਕਿ ਉਹ ਸ਼ਿਕਾਇਤਕਰਤਾ ਬਲਦੇਵ ਰਾਜ ਵਰਮਾ ਖ਼ਿਲਾਫ਼ ਆਰ.ਟੀ.ਆਈ. ਤਹਿਤ ਕੋਈ ਜਾਣਕਾਰੀ ਨਹੀਂ ਚਾਹੁੰਦਾ।

Vinkmag ad
Share Our Daily Posts

News Desk

Read Previous

ਸੰਸਦ ਦੇ ਸਾਂਝੇ ਸੈਸ਼ਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਦੀਆਂ ਅਹਿਮ ਗੱਲਾਂ

Read Next

ਆਸਾਰਾਮ ਨੂੰ ਮਿਲੀ ਉਮਰ ਕੈਦ