Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

1700 ਸ਼ਰਧਾਲੂ ਲੈ ਕੇ ਬਨਾਰਸ ਰਵਾਨਾ ਹੋਈ ਵਿਸ਼ੇਸ਼ ਰੇਲ ਗੱਡੀ, ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

ਜਲੰਧਰ : ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਜਲੰਧਰ ਤੋਂ ਬਨਾਰਸ ਜਾਣ ਵਾਲੀ ਵਿਸ਼ੇਸ਼ ਰੇਲ ਗੱਡੀ ਨੂੰ 2 ਫਰਵਰੀ ਨੂੰ ਬਾਅਦ ਦੁਪਹਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੇਲ ਗੱਡੀ ਰਾਹੀਂ ਡੇਰਾ ਸੱਚਖੰਡ ਬਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਦੀ ਅਗਵਾਈ ’ਚ ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਹ ਵਿਸ਼ੇਸ਼ ਗੱਡੀ 3 ਫਰਵਰੀ ਨੂੰ ਬਨਾਰਸ ਪੁੱਜੇਗੀ ਤੇ ਉਥੋਂ 6 ਫਰਵਰੀ ਨੂੰ ਚੱਲ ਕੇ 7 ਫਰਵਰੀ ਨੂੰ ਵਾਪਸ ਜਲੰਧਰ ਪੁੱਜੇਗੀ।

ਸਟੇਸ਼ਨ ਸੁਪਰਡੈਂਟ ਐੱਸਐੱਸ ਦੱਤ ਨੇ ਦੱਸਿਆ ਕਿ ਵਿਸ਼ੇਸ਼ ਗੱਡੀ ਦੇ 24 ਡੱਬੇ ਹੋਣਗੇ ਜਦੋਂਕਿ 2 ਐੱਸਐੱਲਆਰ ਬੋਗੀਆਂ ਹੋਣਗੀਆਂ। ਰੇਲ ਗੱਡੀ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨੇ ਦਿੱਲੀ ਤੋਂ ਬੁੱਕ ਕੀਤੀ ਹੈ। ਇਸ ਦੌਰਾਨ ਰੇਲਵੇ ਸਟੇਸ਼ਨ ’ਤੇ 2 ਫਰਵਰੀ ਨੂੰ ਰੇਲਵੇ ਸਟੇਸ਼ਨ ਦੇ ਬਾਹਰ ਕਰਵਾਏ ਜਾਣ ਵਾਲੇ ਪ੍ਰੋਗਰਾਮ ਲਈ ਸਟੇਜ ਦੀਆਂ ਤਿਆਰੀਆਂ ਦਾ ਕੰਮ ਵੀ ਜਾਰੀ ਹੈ।

ਡੀਸੀ ਤੇ ਸੀਪੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਇਸ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਰੇਲ ਗੱਡੀ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ। ਉਨ੍ਹਾਂ ਸਟੇਸ਼ਨ ਦਾ ਦੌਰਾ ਕੀਤਾ ਤੇ ਸਮਾਗਮ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਡੇਰਾ ਬੱਲਾਂ ਦੀ ਮੈਨੇਜਮੈਂਟ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸਟੇਸ਼ਨ ਸੁਪਰਡੈਂਟ ਐੱਸਐੱਸ ਦੱਤ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਹਰੇਕ ਇੰਤਜ਼ਾਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਕਰਮਚਾਰੀ ਵੱਲੋਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਦੋਵਾਂ ਅਧਿਕਾਰੀਆਂ ਨੇ ਸਮੁੱਚੇ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਦੇ ਨਿਰਦੇਸ਼ ਦਿੱਤੇ।

Vinkmag ad
Share Our Daily Posts

News Desk

Read Previous

ਯੂਨੀਅਨ ਬੈਂਕ ਨੇ ਇਨ੍ਹਾਂ ਅਸਾਮੀਆਂ ਲਈ ਖੋਲ੍ਹੀ ਭਰਤੀ, 12 ਫਰਵਰੀ ਤਕ ਕਰੋ ਅਪਲਾਈ

Read Next

ਕੀ ਅਡਾਨੀ ਦੇ ਖ਼ਿਲਾਫ਼ ਬੋਲਣਾ ਭਾਰਤ ਦੇ ਵਿਰੁੱਧ ਬੋਲਣਾ ਹੈ?- ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ