Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਨਿਹੰਗ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਬੇਨਤੀ ਪੱਤਰ, ਕਹੀ ਇਹ ਗੱਲ

ਸ੍ਰੀ ਮਾਛੀਵਾੜਾ ਸਾਹਿਬ : ਅੱਜ ਇੱਥੇ ਇਲਾਕੇ ਦੀਆਂ ਕੁਝ ਨਿਹੰਗ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਬਰਾਂ ਵਾਲੀਆਂ ਥਾਵਾਂ ’ਤੇ ਪ੍ਰਕਾਸ਼ ਨਾ ਕਰਨ ਦੀ ਆਗਿਆ ਦਿੱਤੀ ਜਾਵੇ ਕਿਉਂਕਿ ਇਸ ਨਾਲ ਗੁਰੂ ਮਰਿਯਾਦਾ ਭੰਗ ਹੋ ਰਹੀ ਹੈ। ਸਿੱਖ ਜਥੇਬੰਦੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮਰਾਲਾ ਸਬ-ਡਵੀਜ਼ਨ ਵਿਚ ਪੈਂਦੇ ਇੱਕ ਪਿੰਡ ਵਿਚ ਮਡ਼ੀਆਂ, ਮਸਾਣਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਪਾਠ ਕੀਤੇ ਗਏ ਜੋ ਕਿ ਗੁਰੂ ਮਰਿਯਾਦਾ ਦੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀਆਂ ਭੰਗ ਹੋਣ ਕਾਰਨ ਕੁਝ ਲੋਕ ਇਨ੍ਹਾਂ ਮਰਿਯਾਦਾ ਦੀ ਉਲੰਘਣਾ ਫਿਰ ਸ਼ੁਰੂ ਹੋ ਗਈ, ਜੋ ਕਿ ਬਹੁਤ ਮੰਦਭਾਗੀ ਹੈ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਮੜੀਆਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ’ਤੇ ਮੁਕੰਮਲ ਰੋਕ ਲਗਾਈ ਜਾਵੇ ਅਤੇ ਜੇਕਰ ਕੋਈ ਇਸ ਸਬੰਧੀ ਕੁਤਾਹੀ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਬੰਬੀਹਾ ਗੈਂਗ ਦੇ 2 ਗੁਰਗੇ ਗਿ੍ਫ਼ਤਾਰ

Read Next

ਪੰਜਾਬ ‘ਚ ਰੇਤ ਸਸਤੀ ਕਰਨ ਸਮੇਤ ਲਏ ਗਏ ਵੱਡੇ ਫ਼ੈਸਲੇ, ਨਵੀਂ ਉਦਯੋਗਿਕ ਨੀਤੀ ਤੇ ਪੰਜਾਬ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਨੂੰ ਵੀ ਕੈਬਨਿਟ ਦੀ ਮਨਜ਼ੂਰੀ