Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਪੰਜਾਬ ‘ਚ ਰੇਤ ਸਸਤੀ ਕਰਨ ਸਮੇਤ ਲਏ ਗਏ ਵੱਡੇ ਫ਼ੈਸਲੇ, ਨਵੀਂ ਉਦਯੋਗਿਕ ਨੀਤੀ ਤੇ ਪੰਜਾਬ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਨੂੰ ਵੀ ਕੈਬਨਿਟ ਦੀ ਮਨਜ਼ੂਰੀ

ਚੰਡੀਗੜ੍ਹ : Punjab Cabinet Meeting : ਪੰਜਾਬ ਸਰਕਾਰ ਅੱਜ ਰੇਤ ਦੀਆਂ ਕੀਮਤਾਂ ‘ਚ ਕਟੌਤੀ ਕਰ ਸਕਦੀ ਹੈ। ਕੈਬਨਿਟ ਮੀਟਿੰਗ ਖ਼ਤਮ ਹੋ ਗਈ ਹੈ। ਨਵੀਂ ਉਦਯੋਗਿਕ ਤੇ ਪੰਜਾਬ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਗਈ ਹੈ। ਪੈਟਰੋਲ-ਡੀਜ਼ਲ ਮਹਿੰਗਾ ਹੋਵੇਗਾ ਕਿਉਂਕਿ ਸਰਕਾਰ ਨੇ ਪੈਟਰੋਲ-ਡੀਜ਼ਲ ‘ਤੇ 90 ਪੈਸੇ ਪ੍ਰਤੀ ਲਿਟਰ ਸੈੱਸ ਵਧਾ ਦਿੱਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੂੰ ਰੈਵੀਨਿਊ ਜਨਰੇਸ਼ਨ ਦੀ ਜ਼ਰੂਰਤ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਪੂਰੇ ਦੇਸ਼ ਵਿੱਚ ਬਿਜਲੀ ਦਰਾਂ ਸਭ ਤੋਂ ਘੱਟ ਹਨ। ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਕੇ 3600 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਨਵੇਂ ਯੂਨਿਟਾਂ ਦੀ ਪ੍ਰਵਾਨਗੀ ਜ਼ਿਲ੍ਹਾ ਪੱਧਰ ‘ਤੇ ਦਿੱਤੀ ਜਾਵੇਗੀ। ਸਰਹੱਦੀ ਜ਼ਿਲ੍ਹਿਆਂ ਵਿਚ ਵਾਧੂ ਪ੍ਰੋਤਸਾਹਨ ਉਪਲਬਧ ਹੋਵੇਗਾ। ਬਾਸਮਤੀ ਬੀਜਣ ਵਾਲਿਆਂ ਨੂੰ ਮੰਡੀ ਫੀਸ ਤੋਂ ਛੋਟ ਦਿੱਤੀ ਜਾਵੇਗੀ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਤਹੀ ਪਾਣੀ ਦੀ ਵਰਤੋਂ ਕਰਨ ਵਾਲਿਆਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ।

ਸ਼ਾਹਪੁਰ ਕੰਡੀ ਦਾ ਜੰਮੂ-ਕਸ਼ਮੀਰ ਨਾਲ ਚੱਲ ਰਿਹਾ ਵਿਵਾਦ ਖਤਮ ਹੋ ਗਿਆ ਹੈ। 31 ਜੁਲਾਈ 2023 ਤਕ ਪੂਰਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 206 ਮੈਗਾਵਾਟ ਬਿਜਲੀ ਮਿਲੇਗੀ।

ਪੰਜਾਬ ਸਰਕਾਰ ਨੇ ਰੇਤ ਦੇ ਹੋਰ ਘਟਾਏ। 18 ਸਾਈਟਾਂ ‘ਚ ਨਵੀਆਂ ਸਾਈਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਰੇਤ ਵਾਲੀ ਥਾਂ ‘ਤੇ 9 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨੂੰ ਵਧਾ ਕੇ 5.50 ਰੁਪਏ ਪ੍ਰਤੀ ਘਣ ਫੁੱਟ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਪੰਜਾਬ ਵਿੱਚ ਰੇਤ ਦੇ ਰੇਟ ਜੋ 55 ਰੁਪਏ ਪ੍ਰਤੀ ਕਿਊਬਿਕ ਫੁੱਟ ਤੱਕ ਪਹੁੰਚ ਗਏ ਸੀ, ਹੁਣ 20 ਤੋਂ 25 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਬਣ ਗਈ ਹੈ।

32 ਅਧਿਆਪਕ ਸਿਖਲਾਈ ਲਈ ਸਿੰਗਾਪੁਰ ਜਾਣਗੇ। ਅੱਜ ਮੰਤਰੀ ਮੰਡਲ ਨੇ 100 ਸਕੂਲ ਆਫ਼ ਐਮੀਨੈਂਸ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਟਿੱਪਰਾਂ ਨੂੰ ਰੇਤ ਵਾਲੀਆਂ ਥਾਵਾਂ ‘ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਕੋਈ ਵੀ ਵਿਅਕਤੀ ਜੋ ਆਪਣੇ ਲਈ ਰੇਤ ਲਿਆਉਣਾ ਚਾਹੁੰਦਾ ਹੈ, ਉਹ ਆਪਣੀ ਟਰਾਲੀ ਤੇ ਟਰੈਕਟਰ ਲੈ ਕੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਭਰ ਸਕਦਾ ਹੈ।

 

Vinkmag ad
Share Our Daily Posts

News Desk

Read Previous

ਨਿਹੰਗ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਬੇਨਤੀ ਪੱਤਰ, ਕਹੀ ਇਹ ਗੱਲ

Read Next

ਨਿਗਮ ਨੇ ਰੋਕਿਆ ਨਾਜਾਇਜ਼ ਉਸਾਰੀਆਂ ਦਾ ਕੰਮ