Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਨਿਗਮ ਨੇ ਰੋਕਿਆ ਨਾਜਾਇਜ਼ ਉਸਾਰੀਆਂ ਦਾ ਕੰਮ

ਜਲੰਧਰ : ਨਗਰ ਨਿਗਮ ਵੱਲੋਂ ਨਾਜਾਇਜ਼ ਉਸਾਰੀਆਂ ਵਿਰੁੱਧ ਜਾਰੀ ਮੁਹਿੰਮ ਅਧੀਨ ਸ਼ੁੱਕਰਵਾਰ ਨੂੰ ਦੋ ਨਾਜਾਇਜ਼ ਉਸਾਰੀਆਂ ਦਾ ਕੰਮ ਰੋਕਿਆ ਗਿਆ ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਕੇ ਦਸਤਾਵੇਜ਼ਾਂ ਸਮੇਤ ਨਿਗਮ ਵਿਖੇ ਤਲਬ ਕੀਤਾ ਗਿਆ ਹੈ। ਉਕਤ ਕਾਰਵਾਈ ਐੱਮਟੀਪੀ ਨੀਰਜ ਭੱਟੀ ਦੀਆਂ ਹਦਾਇਤਾਂ ‘ਤੇ ਏਟੀਪੀ ਸੁਖਦੇਵ ਵਸ਼ਿਸ਼ਠ ਵੱਲੋਂ ਕੀਤੀ ਗਈ। ਏਟੀਪੀ ਅਨੁਸਾਰ ਸੈਦਾਂ ਗੇਟ ਵਿਖੇ ਇਕ ਢਾਈ ਮਰਲੇ ਦੀ ਥਾਂ ‘ਤੇ ਮਾਲਕ ਵੱਲੋਂ ਸ਼ਰੇਆਮ ਨਾਜਾਇਜ਼ ਉਸਾਰੀ ਦਾ ਕੰਮ ਜਾਰੀ ਸੀ। ਨਾਜਾਇਜ਼ ਉਸਾਰੀ ਦੀ ਸ਼ਿਕਾਇਤ ਜਿਵੇਂ ਹੀ ਨਗਰ ਨਿਗਮ ਨੂੰ ਮਿਲੀ ਤਾਂ ਬਿਲਡਿੰਗ ਬ੍ਾਂਚ ਦੇ ਏਟੀਪੀ ਸੁਖਦੇਵ ਵਸ਼ਿਸ਼ਠ ਨੇ ਮੌਕੇ ‘ਤੇ ਜਾ ਕੇ ਉਸਾਰੀ ਜਿਹੜੀ ਦੋ ਮੰਜ਼ਿਲਾ ਕੀਤੀ ਜਾ ਰਹੀ ਸੀ, ਦਾ ਕੰਮ ਰੁਕਵਾਇਆ ਤੇ ਮਾਲਕ ਨੂੰ ਦਸਤਾਵੇਜ਼ ਦਿਖਾਉਣ ਲਈ ਨੋਟਿਸ ਜਾਰੀ ਕਰ ਕੇ ਨਗਰ ਨਿਗਮ ਵਿਖੇ ਤਲਬ ਕੀਤਾ ਹੈ।

ਇਸੇ ਤਰ੍ਹਾਂ ਪ੍ਰਤਾਪ ਬਾਗ਼ ਵਿਖੇ ਪਾਲ ਹਸਪਤਾਲ ਦੇ ਨਾਲ ਲੱਗਦੀ ਗਲੀ ‘ਚ ਨਾਜਾਇਜ਼ ਕਮਰਸ਼ੀਅਲ ਉਸਾਰੀ ਕੀਤੀ ਜਾ ਰਹੀ ਸੀ, ਜਿਸ ਦਾ ਕੰਮ ਰੁਕਵਾਇਆ ਗਿਆ। ਉਸਾਰੀ ਕਰਨ ਵਾਲੇ ਦਾ ਦਾਅਵਾ ਸੀ ਕਿ ਉਸ ਦਾ ਸਮਝੌਤਾ ਹੋ ਚੁੱਕਾ ਹੈ ਤੇ ਉਹ ਉੁਸਾਰੀ ਕਰ ਰਿਹਾ ਸੀ, ਉਸ ਨੇ ਦਸਤਾਵੇਜ਼ ਹੋਣ ਦਾ ਦਾਅਵਾ ਕੀਤਾ ਹੈ। ਇਸ ਏਟੀਪੀ ਨੇ ਨੋਟਿਸ ਜਾਰੀ ਕਰ ਕੇ ਉਸ ਨੂੰ ਨਗਰ ਨਿਗਮ ਦੀ ਬਿਲਡਿੰਗ ਬ੍ਾਂਚ ‘ਚ ਤਲਬ ਕੀਤਾ ਹੈ। ਹੁਣ ਦੋਵੇਂ ਨਾਜਾਇਜ਼ ਉਸਾਰੀਆਂ ਦਾ ਕੰਮ ਰੋਕਣ ਦੇ ਬਾਅਦ ਉਨ੍ਹਾਂ ਨੂੰ ਦਸਤਾਵੇਜ਼ ਲੈ ਕੇ ਨਿਗਮ ਵਿਖੇ ਤਲਬ ਕੀਤਾ ਹੈ।

ਵਰਨਣਯੋਗ ਹੈ ਕਿ ਵੀਰਵਾਰ ਨੂੰ ਨਗਰ ਨਿਗਮ ਨੇ ਅਟਾਰੀ ਬਾਜ਼ਾਰ ਵਿਖੇ 37 ਦੁਕਾਨਾਂ ਦੀ ਚੱਲਦੀ ਨਾਜਾਇਜ਼ ਉਸਾਰੀ ਦਾ ਕੰਮ ਰੁਕਵਾਇਆ ਸੀ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਰੇਤ ਸਸਤੀ ਕਰਨ ਸਮੇਤ ਲਏ ਗਏ ਵੱਡੇ ਫ਼ੈਸਲੇ, ਨਵੀਂ ਉਦਯੋਗਿਕ ਨੀਤੀ ਤੇ ਪੰਜਾਬ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਨੂੰ ਵੀ ਕੈਬਨਿਟ ਦੀ ਮਨਜ਼ੂਰੀ

Read Next

ਹਰਕਿਰਤ ਪ੍ਰਾਪਰਟੀ ਡੀਲਰ ਦੇ ਦਫ਼ਤਰ ਦੇ ਅੰਦਰ ਦੱਸ ਬਾਰਾਂ ਗੁੰਡਿਆਂ ਵੱਲੋਂ ਹਰਕਿਰਤ ਸਿੰਘ ਤੇ ਜਾਨਲੇਵਾ ਹਮਲਾ ਮੋਕੇ ਤੇ ਪਹੁੰਚੀ ਪੁਲਿਸ