Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

SGPC ਦੀ ਦੋ ਟੁੱਕ- ਪ੍ਰਵਾਨ ਨਹੀਂ ਲੋਹਟੋਪ; ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਗੱਲਬਾਤ ਰਹੀ ਨਾਕਾਮ

ਅੰਮ੍ਰਿਤਸਰ : ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਮੂਲੋਂ ਰੱਦ ਕੀਤਾ ਹੈ। ਕਮੇਟੀ ਵੱਲੋਂ ਸਪੱਸ਼ਟ ਲਫ਼ਜ਼ਾਂ ’ਚ ਕਿਹਾ ਗਿਆ ਹੈ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਕਿਸੇ ਵੀ ਸੂਰਤ ’ਚ ਸਿੱਖ ਫ਼ੌਜੀਆਂ ਦੇ ਸਿਰਾਂ ’ਤੇ ਲੋਹਟੋਪ ਪ੍ਰਵਾਨ ਨਹੀਂ ਹੈ। ਨਵੀਂ ਦਿੱਲੀ ’ਚ ਕੌਮੀ ਘੱਟਗਿਣਤੀ ਕਮਿਸ਼ਨ ਦੇ ਦਫ਼ਤਰ ’ਚ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਵਫ਼ਦ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ, ਦਿੱਲੀ ਤੋਂ ਸਿੱਖ ਆਗੂ ਭਾਈ ਸੁਖਵਿੰਦਰ ਸਿੰਘ ਬੱਬਰ, ਬੀਬੀ ਰਣਜੀਤ ਕੌਰ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਨੇ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਸਰਕਾਰ ਦੀ ਤਜਵੀਜ਼ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਲੋਹਟੋਪ ਦੇ ਮਾਮਲੇ ’ਤੇ ਕੋਈ ਵੀ ਤਰਕ ਜਾਂ ਵਿਚਾਰ-ਵਟਾਂਦਰਾ ਨਹੀਂ ਹੋ ਸਕਦਾ।

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੌਮੀ ਘੱਟਗਿਣਤੀ ਕਮਿਸ਼ਨ ਵੱਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੇ ਮਾਮਲੇ ’ਤੇ ਸਹਿਮਤੀ ਬਣਾਉਣ ਸਬੰਧੀ ਕੁਝ ਸਾਬਕਾ ਸਿੱਖ ਅਧਿਕਾਰੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਨਾਲ ਵਿਚਾਰ-ਵਟਾਂਦਰੇ ਦੀ ਪੇਸ਼ਕਸ਼ ਨੂੰ ਮੂਲੋਂ ਅਪ੍ਰਵਾਨ ਕਰਦਿਆਂ ਆਪਣਾ ਲਿਖਤੀ ਪੱਖ ਦਿੱਤਾ ਹੈ। ਸਿੱਖ ਧਰਮ ’ਚ ਜਦ ਟੋਪੀ ਪਾਉਣਾ ਵਰਜਿਤ ਕਰਮ ਹੈ ਤਾਂ ਫਿਰ ਲੋਹਟੋਪ ਪਾਉਣ ਦੇ ਮਾਮਲੇ ’ਚ ਕੋਈ ਵੀ ਚਰਚਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਆਲਮੀ ਜੰਗਾਂ, ਭਾਰਤ ਦੀ ਆਜ਼ਾਦੀ ਮਗਰੋਂ ਦੇਸ਼ ਲਈ ਲੜੀਆਂ ਜੰਗਾਂ ਦੌਰਾਨ ਸਿੱਖ ਸਿਪਾਹੀਆਂ ਨੇ ਕਦੇ ਵੀ ਲੋਹਟੋਪ ਨਹੀਂ ਪਹਿਨਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਦਸਤਾਰ ਨਾਲ ਸਿੱਖ ਫ਼ੌਜੀਆਂ ਨੇ ਹਮੇਸ਼ਾ ਦੁਸ਼ਮਣ ਦਾ ਮੁਕਾਬਲਾ ਕੀਤਾ ਅਤੇ ਜੰਗ ’ਚ ਮਿਸਾਲ ਪੈਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਲਿਖਤੀ ਪੱਖ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਸੌਂਪਦਿਆਂ ਸਿੱਖ ਇਤਿਹਾਸ, ਪਰੰਪਰਾ ਤੇ ਸਿੱਖ ਰਹਿਤ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦਾ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ CM ਭਗਵੰਤ ਮਾਨ ਨੇ ਕੀਤਾ ਰਵਾਨਾ

Read Next

ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ