Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਪੁਲਸ ਅੜਿੱਕੇ

ਜਲੰਧਰ

ਸੀਆਈਏ ਸਟਾਫ ਦੀ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ ‘ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਸ਼ਰਾਬ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਥਾਣੇਦਾਰ ਤਰਲੋਚਨ ਸਿੰਘ ਨੇ ਨਕੋਦਰ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਗੌਰਵ ਅਰੋੜਾ ਉਰਫ ਗੁੱਡੂ ਵਾਸੀ ਰਾਜਾ ਗਾਰਡਨ, ਜੋ ਕਿ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਇਸ ਵੇਲੇ ਆਪਣੀ ਬਲੈਰੋ ਗੱਡੀ (ਪੀਬੀ08-ਏਏ-6588) ‘ਚ ਆਦਮਪੁਰ ਸਾਈਡ ਤੋਂ ਨਾਜਾਇਜ਼ ਸ਼ਰਾਬ ਲੱਦ ਕੇ ਬਸਤੀਆਤ ਇਲਾਕੇ ‘ਚ ਆ ਰਿਹਾ ਹੈ। ਜਿਸ ‘ਤੇ ਪੁਲਿਸ ਪਾਰਟੀ ਨੇ ਮੁਖ਼ਬਰ ਵੱਲੋਂ ਦੱਸੀ ਥਾਂ ‘ਤੇ ਨਾਕਾਬੰਦੀ ਕਰ ਕੇ ਬਲੈਰੋ ਗੱਡੀ ਨੂੰ ਰੋਕ ਕੇ ਜਦ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿਚੋਂ ਪੁਲਿਸ ਨੂੰ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ‘ਤੇ ਪੁਲਿਸ ਨੇ ਗੌਰਵ ਅਰੋੜਾ ਨੂੰ ਗਿ੍ਫ਼ਤਾਰ ਕਰ ਲਿਆ। ਏਸੀਪੀ ਪਰਮਜੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਥਾਣਾ ਭਾਰਗੋ ਕੈਂਪ ‘ਚ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਗੱਲ ਪਤਾ ਲੱਗੀ ਹੈ ਗੌਰਵ ਅਰੋੜਾ ਆਪਣੀ ਗੱਡੀ ‘ਚ ਦੁੱਧ ਪਾਉਣ ਦਾ ਕੰਮ ਕਰਦਾ ਹੈ ਅਤੇ ਦੁੱਧ ਪਾਉਣ ਦੀ ਆੜ ‘ਚ ਉਹ ਨਾਜਾਇਜ਼ ਸ਼ਰਾਬ ਸਪਲਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਥਾਣਾ-5 ‘ਚ ਸ਼ਰਾਬ ਤਸਕਰੀ ਦਾ ਮਾਮਲਾ ਦਰਜ ਹੈ।

Vinkmag ad
Share Our Daily Posts

News Desk

Read Previous

ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ

Read Next

ਹਰਕਿਰਤ ਸਿੰਘ ਦੇ ਉਪਰ ਦੱਸ ਬਾਰਾਂ ਗੁੰਡਿਆਂ ਵੱਲੋਂ ਜਾਨਲੇਵਾ ਹਮਲਾ ਕਰਕੇ ਫਰਾਰ ਹੋ ਗਏ ਜਲੰਧਰ ਵਿੱਚ ਗੁੰਡਿਆਂ ਦਾ ਬੋਲਬਾਲਾ