Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਹੁਣ ਆਮ ਲੋਕ ਵੀ ਆਪਣੇ ਟਰੈਕਟਰ-ਟ੍ਰਾਲੀਆਂ ‘ਤੇ ਲਿਜਾ ਸਕਣਗੇ ਰੇਤ, ਮੋਬਾਈਲ ਐਪ ਰਾਹੀਂ ਮਿਲੇਗੀ ਸਭ ਤੋਂ ਨੇੜਲੀ ਖੱਡ ਦੀ ਜਾਣਕਾਰੀ

ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਜਗਰਾਓਂ ਦੇ ਬਲਾਕ ਸਿਧਵਾਂ ਬੇਟ ਦੇ ਪਿੰਡ ਗੋਰਸੀਆਂ ਖਾਨ ਮੋਹੰਮਦ ਵਿਖੇ ਰੇਤੇ ਦੀ ਸਰਕਾਰੀ ਖੱਡ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਦੇ ਨਾਲ ਹੀ ਅੱਜ ਸੂਬੇ ਵਿੱਚ ਅਜਿਹੀਆਂ 16 ਜਨਤਕ ਖੱਡਾਂ ਦੇ ਆਗਾਜ਼ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੋਬਾਈਲ ਐਪ ਰਾਹੀਂ ਸਭ ਤੋਂ ਨੇੜਲੀ ਖੱਡ ਬਾਰੇ ਜਾਣਕਾਰੀ ਮਿਲ ਜਾਵੇਗੀ।

ਆਪਣੇ ਭਾਸ਼ਣ ਵਿੱਚ ਸੀਐਮ ਮਾਨ ਨੇ ਕਿਹਾ ਕਿ ਅੱਜ ਤੋਂ ਪੰਜਾਬ ਵਿਚ ਰੇਤ ਦਾ ਪੁਰਾਣਾ ਸਿਸਟਮ ਬਹਾਲ ਹੋ ਚੁੱਕਾ ਹੈ ਜਿਸ ਨੂੰ ਮਾਫ਼ੀਆ ਤੇ ਰਾਜਨੀਤਕਾਂ ਨੇ ਧੰਦਾ ਬਣਾ ਰੱਖਿਆ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਉਦਘਾਟਨ ਦੇ ਨਾਲ ਹੀ ਪੰਜਾਬ ਵਿਚ ਰੇਤੇ ਦੀ ਕਾਲਾਬਾਜ਼ਾਰੀ ਦਾ ਯੁੱਗ ਸਮਾਪਤ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਮਹੀਨੇ ਪੰਜਾਬ ਵਿਚ ਰੇਤੇ ਦੀਆਂ ਖੱਡਾਂ ਸ਼ੁਰੂ ਹੋ ਜਾਣਗੀਆਂ। ਜਿੱਥੋ ਹਰ ਇਕ ਵਿਅਕਤੀ ਨੂੰ ਸਿਰਫ ਪੰਜ ਰੁਪਏ ਕਿਊਬਿਕ ਫੁੱਟ ਰੇਤ ਮਿਲੇਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਸਰਕਾਰ ਦੇ 10 ਮਹੀਨਿਆਂ ਦੇ ਕਾਰਜਕਾਲ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵਾਅਦੇ ਨਹੀਂ ਪ੍ਰਣ ਕਰਨ ਦੀਆਂ ਦਿੱਤੀਆਂ ਗਈਆਂ ਸਨ ਜਿਸ ਨੂੰ ਇੱਕ ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਸੋਚ ਹੈ ਕਿ ਪੰਜਾਬ ਨੂੰ ਪੁਰਾਣਾ ਰੰਗਲਾ ਪੰਜਾਬ ਬਣਾਇਆ ਜਾਵੇਗਾ ਨਾ ਕਿ ਵਿਰੋਧੀ ਪਾਰਟੀਆਂ ਵੱਲੋਂ ਝੂਠੇ ਇੰਗਲੈਂਡ ਕੈਲੇਫੋਰਨੀਆਂ ਬਨਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ।

ਸਸਤੀ ਰੇਤ ਦੀ ਸਰਕਾਰੀ ਖੱਡ ਦਾ ਉਦਘਾਟਨ ਕਰਨ ਸਮੇਂ ਲੁਧਿਆਣਾ ਤੋਂ CM #BhagwantMann ਜੀ | Live https://t.co/WLyToE0gcP

— AAP Punjab (@AAPPunjab) February 5, 2023

16 ਰੇਤ ਦੀਆਂ ਖੱਡਾਂ ਆਮ ਲੋਕਾਂ ਦੇ ਲਈ ਖੋਲ੍ਹ ਦਿੱਤੀਆਂ ਗਈਆਂ ਨੇ

ਮੋਬਾਇਲ APP ਰਾਹੀਂ ਸਭ ਤੋਂ ਨੇੜੇ ਦੀ ਖੱਡ ਬਾਰੇ ਪਤਾ ਲੱਗੇਗਾ

ਹੁਣ ₹5.50 ਪ੍ਰਤੀ ਫੁੱਟ ਮਿਲੇਗਾ ਰੇਤਾ

— CM @BhagwantMann pic.twitter.com/phhfdrKaj2

— AAP Punjab (@AAPPunjab) February 5, 2023

ਸੀਐੱਮ ਮਾਨ ਨੇ ਕਿਹਾ ਕਿ ਰੇਤ ਦੀ ਮੰਗ ਦੱਸ ਰਹੀ ਹੈ ਕਿ ਪੰਜਾਬ ‘ਚ ਵਿਕਾਸ ਹੋ ਰਿਹਾ ਹੈ। ਸਾਡੀ ਰੇਤ ਦਾ ਰੇਟ ਘਟਾਉਣ ਲਈ ਕੋਸ਼ਿਸ਼ ਹਮੇਸ਼ਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕ ਆਪਣੇ ਟਰੈਕਟਰ-ਟ੍ਰਾਲੀਆਂ ‘ਤੇ ਰੇਤਾ ਲਿਜਾ ਸਕਣਗੇ। ਬਸ

ਸਾਰੇ Safety Norms ਦਾ ਧਿਆਨ ਰੱਖਣਾ ਪਵੇਗਾ। ਇਨ੍ਹਾਂ ਖੱਡਾਂ ‘ਚੋਂ ਨਾਜਾਇਜ਼ ਰੇਤ ਮਾਇਨਿੰਗ ਨਹੀਂ ਹੋਵੇਗੀ। ਅਗਲੇ ਮਹੀਨੇ ਤੱਕ 50 ਹੋਰ ਰੇਤ ਖੱਡਾਂ ਖੋਲ੍ਹੀਆਂ ਜਾਣਗੀਆਂ।

ਹੁਣ ਆਮ ਲੋਕ ਆਪਣੇ ਟਰੈਕਟਰ-ਟ੍ਰਾਲੀਆਂ ‘ਤੇ ਰੇਤਾ ਲਿਜਾ ਸਕਣਗੇ

ਸਾਰੇ Safety Norms ਦਾ ਧਿਆਨ ਰੱਖਣਾ ਪਵੇਗਾ

ਇਨ੍ਹਾਂ ਖੱਡਾਂ ‘ਚੋਂ ਨਾਜਾਇਜ਼ ਰੇਤ ਮਾਇਨਿੰਗ ਨਹੀਂ ਹੋਵੇਗੀ। ਅਗਲੇ ਮਹੀਨੇ ਤੱਕ 50 ਹੋਰ ਰੇਤ ਖੱਡਾਂ ਖੋਲ੍ਹੀਆਂ ਜਾਣਗੀਆਂ।

— CM @BhagwantMann pic.twitter.com/dgvUWSEbsf

— AAP Punjab (@AAPPunjab) February 5, 2023

ਰੇਤ ਦੀ Demand ਦੱਸ ਰਹੀ ਹੈ ਕਿ ਪੰਜਾਬ ‘ਚ Development ਹੋ ਰਹੀ ਹੈ।

ਸਾਡੀ ਹਮੇਸ਼ਾ ਰੇਤ ਦਾ ਰੇਟ ਘੱਟ ਕਰਨ ਲਈ ਕੋਸ਼ਿਸ਼ ਜਾਰੀ ਰਹੇਗੀ।

— CM @BhagwantMann pic.twitter.com/2lduHNZcNy

— AAP Punjab (@AAPPunjab) February 5, 2023

ਜਿਨ੍ਹਾਂ ਸਿਆਸਤਦਾਨਾਂ ਨੇ ਰੇਤ ਮਾਫ਼ੀਆ ਨਾਲ ਮਿਲੀਭੁਗਤ ਕਰਕੇ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਲੁੱਟ ਕੀਤੀ ਹੈ, ਉਨ੍ਹਾਂ ਸਭ ਕੋਲ਼ੋਂ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ

ਮੈਂ ਇਸ ਗੱਲ ਦੀ ਗਰੰਟੀ ਦਿੰਦਾਂ ਹਾਂ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੰਤਰੀ ਜਾਂ ਵਿਧਾਇਕ ਰੇਤ ਦੇ ਕਾਰੋਬਾਰ ਨਾਲ ਸੰਬੰਧ ਨਹੀਂ ਰੱਖੇਗਾ

— CM @BhagwantMann pic.twitter.com/KaRbfyXCVM

— AAP Punjab (@AAPPunjab) February 5, 2023

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 20 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਨ ਵਿੱਚ ਕੀਤੀ ਸਫਲਤਾ ਹਾਸਿਲ

Read Next

ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਲੁੱਟੀਆਂ 5 LEDs, 3 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ