Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਹਾਈਕਮਾਨ ਵਲੋਂ ਜਾਰੀ ਨੋਟਿਸ ਦਾ ਪ੍ਰਨੀਤ ਕੌਰ ਦਾ ਠੋਕਵਾਂ ਜਵਾਬ

ਪਟਿਆਲਾ (ਗੋਤਮ ਮਹਾਜਨ ) :- ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਲਈ ਕਾਂਗਰਸ ਪਾਰਟੀ ’ਤੇ ਪਲਟਵਾਰ ਕੀਤਾ ਹੈ। ਕਾਂਗਰਸ ਦੇ ਅਨੁਸ਼ਾਸਨੀ ਐਕਸ਼ਨ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੂੰ ਲਿਖੇ ਆਪਣੇ ਪੱਤਰ ਵਿਚ ਪ੍ਰਨੀਤ ਕੌਰ ਨੇ ਕਿਹਾ ਕਿ ਮੈਂ ਇਹ ਦੇਖ ਕੇ ਹੈਰਾਨ ਹਾਂ ਕਿ ਇਕ ਵਿਅਕਤੀ ਜਿਸਨੇ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਨਾਗਰਿਕ ਹੋਣ ਦੇ ਮੁੱਦੇ ’ਤੇ 1999 ਵਿਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ ਅਤੇ 20 ਸਾਲ 2019 ਤੱਕ ਪਾਰਟੀ ਤੋਂ ਬਾਹਰ ਰਿਹਾ ਸੀ, ਜਿਸ ਨੂੰ ਖੁਦ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ, ਹੁਣ ਇਕ ਅਖੌਤੀ ਅਨੁਸ਼ਾਸਨੀ ਮਾਮਲੇ ’ਤੇ ਮੇਰੇ ਉਪਰ ਸਵਾਲ ਕਰ ਰਿਹਾ ਹੈ।

ਪੰਜਾਬ ਦੇ ਕਾਂਗਰਸੀ ਆਗੂਆਂ ਬਾਰੇ ਗੱਲ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਜਿਹੜੇ ਕਾਂਗਰਸੀਆਂ ਨੇ ਮੇਰੇ ’ਤੇ ਇਲਜ਼ਾਮ ਲਾਏ ਹਨ, ਇਹ ਉਹ ਲੋਕ ਹਨ, ਜਿਨ੍ਹਾਂ ਖ਼ਿਲਾਫ ਬਹੁਤ ਸਾਰੇ ਮਾਮਲੇ ਪੈਂਡਿੰਗ ਪਏ ਹਨ। ਜੇਕਰ ਤੁਸੀਂ ਮੇਰੇ ਪਤੀ ਨੂੰ ਫ਼ੋਨ ਕਰੋ ਜੋ ਉਸ ਸਮੇਂ ਮੁੱਖ ਮੰਤਰੀ ਸਨ, ਤਾਂ ਉਹ ਤੁਹਾਨੂੰ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਦੀ ਰੱਖਿਆ ਇਸ ਲਈ ਕੀਤੀ ਸੀ ਕਿਉਂਕਿ ਇਹ ਆਪਣੀ ਪਾਰਟੀ ਦੇ ਸਨ। ਹਾਲਾਂਕਿ ਮੈਨੂੰ ਲੱਗਦਾ ਹੈ ਕਿ ਤੁਸੀਂ ਅਜਿਹਾ ਨਹੀਂ ਕਰੋਗੇ।ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ, ਮੈਂ ਹਮੇਸ਼ਾ ਆਪਣੇ ਹਲਕੇ, ਹਲਕਾ ਵਾਸੀਆਂ ਅਤੇ ਆਪਣੇ ਰਾਜ ਪੰਜਾਬ ਦੇ ਨਾਲ ਖੜ੍ਹੀ ਹਾਂ ਅਤੇ ਉਨ੍ਹਾਂ ਦੇ ਮੁੱਦੇ ਚੁੱਕੇ ਹਨ, ਚਾਹੇ ਕੋਈ ਵੀ ਸਰਕਾਰ ਸੱਤਾ ਵਿਚ ਹੋਵੇ। ਮੈਂ ਉਮੀਦ ਕਰਦੀ ਹਾਂ ਕਿ ਤੁਸੀਂ ਜਾਣਦੇ ਹੋਵੋਗੇ ਕਿ ਕਿਸੇ ਵੀ ਸੂਬੇ ਵਿਚ ਕਾਂਗਰਸ ਸਰਕਾਰ ਦੇ ਹਰ ਮੰਤਰੀ ਨੂੰ ਆਪਣੇ ਵਿਭਾਗ ਦੇ ਕੇਂਦਰੀ ਸਰਕਾਰ ਦੇ ਮੰਤਰੀ ਨੂੰ ਮਿਲਣਾ ਹੁੰਦਾ ਹੈ, ਜੋਕਿ ਇਸ ਮਾਮਲੇ ਵਿਚ ਭਾਜਪਾ ਸਰਕਾਰ ਹੈ, ਆਪਣੇ ਰਾਜ ਦੇ ਮਸਲੇ ਹੱਲ ਕਰਵਾਉਣ ਲਈ। ਪੰਜਾਬ ਵਿਚ ਪਿਛਲੀ ਕਾਂਗਰਸ ਸਰਕਾਰ ਵਿਚ ਅਜਿਹਾ ਕੀਤਾ ਗਿਆ ਸੀ ਅਤੇ ਅੱਜ ਮੈਨੂੰ ਯਕੀਨ ਹੈ ਕਿ ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਵੀ ਕਾਂਗਰਸ ਸਰਕਾਰ ਵੱਲੋਂ ਅਜਿਹਾ ਹੀ ਕੀਤਾ ਜਾ ਰਿਹਾ ਹੈ। ਮੈਂ ਵੀ ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਰਾਜ ਅਤੇ ਕੇਂਦਰ ਸਰਕਾਰ ਨੂੰ ਮਿਲਦੀ ਰਹਾਂਗੀ, ਚਾਹੇ ਤੁਸੀਂ ਪਸੰਦ ਕਰੋ ਜਾਂ ਨਾ ਕਰੋ। ਪ੍ਰਨੀਤ ਕੌਰ ਨੇ ਪੱਤਰ ਦੀ ਸਮਾਪਤੀ ਇਹ ਕਹਿ ਕੇ ਕੀਤੀ ਕਿ ਗੱਲ ਰਹੀ ਮੇਰੇ ਵਿਰੁੱਧ ਕਾਰਵਾਈ ਦੀ ਤਾਂ ਤੁਸੀਂ ਜੋ ਕਾਰਵਾਈ ਕਰਨਾ ਚਾਹੁੰਦੇ ਹੋ ਉਹ ਕਰ ਸਕਦੇ ਹੋ।

Vinkmag ad
Share Our Daily Posts

News Desk

Read Previous

ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ

Read Next

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋ ਨਜੈਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ 7500 ML ਸ਼ਰਾਬ ਨਜੈਜ, 50 ਕਿੱਲੋ ਲਾਹੁਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ