Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਕਪੂਰਥਲਾ ਪੁਲਿਸ ਵਲੋਂ ਫਿਰੌਤੀ ਮੰਗਣ ਵਾਲੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼, ਮੁੱਖ ਦੋਸ਼ੀ ਸਣੇ 8 ਗ੍ਰਿਫਤਾਰ

ਕਪੂਰਥਲ਼ਾ : ਕਪੂਰਥਲਾ ਪੁਲਿਸ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਫਿਰੌਤੀ ਮੰਗਣ ਵਾਲੇ ਇਕ ਅੰਤਰ ਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਕੇ ਉਸਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਗਿਰੋਹ ਦੇ ਤਾਰ ਅਮਰੀਕਾ ਤੱਕ ਜੁੜੇ ਸਨ ਅਤੇ ਫਿਰੌਤੀ ਦੀ ਰਕਮ ਵੀ ਅਮਰੀਕਾ ਵਿਖੇ ਹੀ ਮੰਗੀ ਜਾਂਦੀ ਸੀ। ਐਸ.ਐਸ.ਪੀ ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਹਰਵਿੰਦਰ ਸਿੰਘ ਪੁਲਿਸ ਕਪਤਾਨ ਤਫਤੀਸ਼,ਬਰਜਿੰਦਰ ਸਿੰਘ ਡੀ.ਐਸ.ਪੀ ਤਫਤੀਸ਼,ਸੁਖਨਿੰਦਰ ਸਿੰਘ ਡੀ.ਐਸ.ਪੀ ਭੁਲੱਥ,ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਅਤੇ ਐਸ.ਆਈ ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਢਿਲਵਾਂ ਦੀਆਂ ਟੀਮਾਂ ਵਲੋਂ ਕੀਤੀ ਜਾਂਚ ਪਿੱਛੋਂ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ਵੀ ਸਫਲਤਾ ਮਿਲੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀ ਗੁਰਇਕਬਾਲ ਸਿੰਘ ਉਰਫ ਵਰ ਵਲੋਂ ਆਪਣੇ ਸਾਥੀਆਂ ਨਾਲ ਮਿਲਕੇ ਪਿੰਡ ਗਾਜ਼ੀ ਗੁਡਾਣਾ ਥਾਣਾ ਢਿਲਵਾਂ ਦੇ ਇਕ ਬਜ਼ੁਰਗ ਵਿਅਕਤੀ ਨੂੰ 3 ਜਨਵਰੀ ਨੂੰ ਅਗਵਾ ਕਰਕੇ ਉਸਦੇ ਅਮਰੀਕਾ ਰਹਿੰਦੇ ਲੜਕੇ ਕੋਲੋਂ 3 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਸੀ ਪਰ ਪੁਲਿਸ ਦੇ ਦਬਾਅ ਕਾਰਨ ਮਿਤੀ 6 ਜਨਵਰੀ ਨੂੰ ਅਗਵਾਕਾਰਾਂ ਵਲੋਂ ਲਖਵਿੰਦਰ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ। ਐਸ.ਐਸ.ਪੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਪਤਾ ਲੱਗਾ ਕਿ ਪਵਨਵੀਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗਾਜ਼ੀ ਗੁਡਾਣਾ,ਜੋਕਿ ਗੁਰਇਕਬਾਲ ਸਿੰਘ ਦਾ ਭਤੀਜਾ ਹੈ,ਨੇ ਲਖਵਿੰਦਰ ਸਿੰਘ ਨੂੰ ਅਗਵਾ ਕਰਨ ਦੇ ਲਈ ਰੇਕੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਮੁਖਬਰ ਦੀ ਇਤਲਾਹ ਤੇ ਪਵਨਵੀਰ ਸਿੰਘ ਨੂੰ 11 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ।

ਉਸ ਕੋਲੋਂ ਕੀਤੀ ਪੁੱਛਗਿੱਛ ਦੇ ਆਧਾਰ ਅਤੇ ਜਾਂਚ ਪੜਤਾਲ ਪਿੱਛੋਂ ਇਸ ਮਾਮਲੇ ਵਿਚ ਕੁੱਲ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਨ੍ਹਾਂ ਵਿਚ ਗੁਰਇਕਬਾਲ ਸਿੰਘ ਉਰਫ ਵਰ ਪੁੱਤਰ ਨਿਰਮਲ ਸਿੰਘ ਵਾਸੀ ਗਾਜ਼ੀ ਗਡਾਨਾ,ਹਰਮਨਜੀਤ ਸਿੰਘ ਪੁੱਤਰ ਤਸਵੀਰ ਸਿੰਘ ਵਾਸੀ ਬਾਮੂਵਾਲ,ਗਾਜੀ ਗੁਡਾਣਾ ਦੇ ਹੀ ਇਕ ਜੁਵੇਨਾਇਲ ਤੋਂ ਇਲਾਵਾ ਗੁਰਮੁੱਖ ਸਿੰਘ ਉਰਫ ਗੋਰਾ ਪੁੱਤਰ ਅਵਤਾਰ ਸਿੰਘ ਵਾਸੀ ਲੱਖਣ ਕੇ ਪੱਡੇ,ਵਿਜੈ ਕੁਮਾਰ ਪੱਤਰ ਰਣਜੀਤ ਸਿੰਘ ਵਾਸੀ ਫੱਤੂਚੱਕ,ਅਮਰੀਕ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਖੈੜਾ ਦੋਨਾ,ਕਰਮਜੀਤ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਖੈੜਾ ਦੋਨਾ ਅਤੇ ਜਰਮਨਜੀਤ ਸਿੰਘ ਉਰਫ ਚੌਧਰੀ ਪੁੱਤਰ ਜਗਦੀਸ਼ ਸਿੰਘ ਵਾਸੀ ਨੂਰਪੁਰ ਲੁਬਾਣਾ ਸ਼ਾਮਿਲ ਹਨ।

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲੋਹੀਆ ਦੀ ਪੁਲੀਸ ਪਾਰਟੀ ਵੱਲੋ ਨਜੈਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ 7500 ML ਸ਼ਰਾਬ ਨਜੈਜ, 50 ਕਿੱਲੋ ਲਾਹੁਣ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ

Read Next

ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300