Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਸਕੂਲ ਬੱਸ ਥੱਲੇ ਆਇਆ ਕੁੱਤਾ, ਮਾਲਕ ਨੇ ਸਾਥੀਆਂ ਸਮੇਤ ਡਾਂਗਾਂ-ਕਿਰਪਾਨਾਂ ਦਿਖਾ ਕੇ ਡਰਾਈਵਰ ਘੇਰਿਆ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਬਟਾਲਾ/ ਸ੍ਰੀ ਹਰਿਗੋਬਿੰਦਪੁਰ : ਇਕ ਸਕੂਲ ਦੇ ਮਸੂਮ ਬੱਚਿਆਂ ਦੀ ਰੋਂਦੇ-ਵਿਲਕਦਿਆਂ ਦੀ ਇਕ ਵਾਇਰਲ ਵੀਡੀਓ ਨੇ ਹਰ ਇਕ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਾਮਲਾ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਔਲਖ ਖੁਰਦ ਦਾ ਹੈ। ਹੋਲੀ ਫੈਮਲੀ ਕਾਨਵੈਂਟ ਸਕੂਲ ਸ੍ਰੀ ਹਰਗੋਬਿੰਦਪੁਰ ਦੇ ਸਕੂਲ ਦੀ ਇਕ ਬੱਸ ਔਲਖ ਖੁਰਦ ਤੋਂ ਸਕੂਲੀ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ, ਜਦੋਂ ਇਹ ਬੱਸ ਪਿੰਡ ਤੋਂ ਥੋੜ੍ਹਾ ਬਾਹਰ ਨਿਕਲੀ ਤਾਂ ਰਸਤੇ ‘ਚ ਦੋ ਕੁੱਤੇ ਲੜਦੇ ਹੋਏ ਅਚਾਨਕ ਬੱਸ ਦੇ ਅੱਗੇ ਆ ਗਏ ਤੇ ਇਕ ਕੁੱਤਾ ਬੱਸ ਹੇਠਾਂ ਆਉਣ ਕਰ ਕੇ ਮਰ ਗਿਆ।

ਏਨੇ ਚਿਰ ਨੂੰ ਕੁੱਤੇ ਦਾ ਮਾਲਕ ਵੀ ਆ ਗਿਆ ਤੇ ਉਨ੍ਹਾਂ ਨੇ ਆਉਂਦਿਆਂ ਹੀ ਸਕੂਲ ਬੱਸ ਨੂੰ ਰੋਕ ਕੇ ਡਾਂਗਾਂ ਤਲਵਾਰਾਂ ਨਾਲ ਡਰਾਈਵਰ ਨੂੰ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਵਾਇਰਲ ਵੀਡੀਓ ‘ਚ ਇਕ ਵਿਅਕਤੀ ਦੇ ਹੱਥ ਦਾਤਰ ਵੀ ਦਿਖਾਈ ਦੇ ਰਿਹਾ ਹੈ। ਇਹ ਸਭ ਦੇਖ ਕੇ ਬੱਸ ਵਿਚ ਸਵਾਰ ਛੋਟੇ ਮਸੂਮ ਬੱਚੇ ਰੋਣ-ਵਿਲਕਣ ਲੱਗ ਪਏ।ਵਾਇਰਲ ਵੀਡੀਓ ‘ਚ ਬੱਸ ਡਰਾਇਵਰ ਕੁੱਤੇ ਦੇ ਮਾਲਕਾਂ ਦੇ ਤਰਲੇ ਕੱਢ ਰਿਹਾ ਹੈ ਕਿ ਬੱਚੇ ਵਿਲਕ ਰਹੇ ਹਨ, ਬੱਸ ਨੂੰ ਜਾਣ ਦਿਓ । ਪਰ ਕੁੱਤੇ ਦਾ ਮਾਲਕ ਗੁੰਡਾਗਰਦੀ ਕਰਦਾ ਨਜ਼ਰ ਆ ਰਿਹਾ ਹੈ। ਇੰਨੇ ਚਿਰ ਨੂੰ ਬੱਸ ਵਿਚ ਸਵਾਰ ਬੱਚਿਆਂ ਦੇ ਮਾਤਾ-ਪਿਤਾ ਵੀ ਮੌਕੇ ‘ਤੇ ਪਹੁੰਚ ਗਏ ਅਤੇ ਜੱਦੋਜਹਿਦ ਨਾਲ ਬੱਸ ਨੂੰ ਸਕੂਲ ਰਵਾਨਾ ਕੀਤਾ।

ਜਾਣਕਾਰੀ ਅਨੁਸਾਰ ਸਕੂਲ ਪ੍ਰਬੰਧਕਾਂ ਅਤੇ ਬੱਸ ਡਰਾਈਵਰ ਤੇ ਬੱਚਿਆਂ ਦੇ ਕੁਝ ਮਾਪਿਆਂ ਨੇ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੀ ਪੁਲਿਸ ਚੌਕੀ ਹਰਚੋਵਾਲ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਐਸਐਚਓ ਬਲਜੀਤ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲੇ ਸਬੰਧੀ ਚੌਕੀ ਹਰਚੋਵਾਲ ਵਿਖੇ ਸ਼ਕਾਇਤ ਆਈ ਹੈ। ਬੱਚਿਆਂ ਦੇ ਮਾਪਿਆਂ, ਬੱਸ ਡਰਾਇਵਰ, ਸਕੂਲ ਪ੍ਰਬੰਧਕਾਂ ਤੇ ਬੱਸ ਨੂੰ ਰੋਕਣ ਵਾਲੇ ਲੋਕਾਂ ਨੂੰ ਪੁਲਿਸ ਚੌਕੀ ਹਰਚੋਵਾਲ ਵਿਖੇ ਬੁਲਾਇਆ ਗਿਆ ਹੈ। ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਉਧਰ ਸਕੂਲ ਬੱਸ ‘ਚ ਸਵਾਰ ਇਕ ਬੱਚੇ ਦੇ ਪਿਤਾ ਨੇ ਦੱਸਿਆ ਕੇ ਕੁੱਤੇ ਦੇ ਮਾਲਕਾਂ ਨੂੰ ਉਨ੍ਹਾਂ ਨੇ ਜਾ ਕੇ ਤਰਲੇ ਕੱਢੇ ਕੇ ਸਕੂਲ ਦੀ ਬੱਸ ਹੈ ਤੇ ਬੱਚਿਆਂ ਦਾ ਬੁਰਾ ਹਾਲ ਹੈ, ਤੁਸੀਂ ਬੱਸ ਨੂੰ ਜਾਣ ਦਿਓ ਪਰ ਉਹ ਲੋਕ ਆਪਣੇ ਹਰਜਾਨੇ ਨੂੰ ਲੈ ਕੇ ਅੜੇ ਹੋਏ ਸਨ। ਉਸ ਨੇ ਦੱਸਿਆ ਕਿ ਸਕੂਲ ਡਰਾਈਵਰ ਵੱਲੋਂ ਕੁੱਤੇ ਨੂੰ ਬਚਾਉਣ ਲਈ ਕੋਸ਼ਿਸ਼ ਕੀਤੀ ਗਈ ਸੀ, ਪਰ ਜੇਕਰ ਡਰਾਈਵਰ ਬੱਸ ਨੂੰ ਖੇਤਾਂ ਵਾਲੇ ਪਾਸੇ ਉਤਾਰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਵਾਇਰਲ ਵੀਡੀਓ ਤੋਂ ਬਾਅਦ ਲੋਕਾਂ ਨੇ ਮੰਗ ਕੀਤੀ ਹੈ ਕਿ ਅਜਿਹੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਸ਼ਾਰਟ ਸਰਕਟ ਕਾਰਨ ਮੋਬਾਇਲਾਂ ਦੀ ਦੁਕਾਨ ਵਿੱਚ ਲੱਗੀ ਅੱਗ ਸਾਰਾ ਸਮਾਨ ਸੜ ਕੇ ਹੋਇਆ ਸਵਾਹ।

Read Next

ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲ਼ੀ, ਤਰੀਕ ਭੁਗਤਨ ਆਏ ਵਿਅਕਤੀ ਦੇ ਦੋਸਤ ਦੇ ਮੋਢੇ ‘ਤੇ ਲਗੀ