ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਜਲੰਧਰ : ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਮੰਗਲਵਾਰ ਦੁਪਹਿਰ ਨੂੰ ਦੇਹਾਂਤ ਹੋ ਗਿਆ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਉਹ ਦਿਲ ਦੇ ਦੌਰੇ ਤੋਂ ਠੀਕ ਹੋ ਗਏ ਸਨ ਪਰ ਪਿਛਲੇ ਚਾਰ-ਪੰਜ ਦਿਨਾਂ ਤੋਂ ਹਲਕਾ ਬੁਖਾਰ ਹੋਣ ਕਾਰਨ ਉਨ੍ਹਾਂ ਨੂੰ ਮੁੜ ਸ੍ਰੀਮਾਨ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਮੰਗਲਵਾਰ ਨੂੰ ਉਨ੍ਹਾਂ ਦੀ ਤਬੀਅਤ ਵਿਗੜ ਗਈ ਤੇ ਦੁਪਹਿਰ 1 ਵਜੇ ਦੇ ਕਰੀਬ ਮੌਤ ਹੋ ਗਈ। ਸੁਨੀਲ ਜੋਤੀ 2012 ਤੋਂ 2017 ਤਕ ਜਲੰਧਰ ਦੇ ਮੇਅਰ ਰਹੇ ਹਨ ਉਨ੍ਹਾਂ ਦਾ ਸਸਕਾਰ ਭਲਕੇ ਕੀਤਾ ਜਾਵੇਗਾ।
