Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਜਿਲ੍ਹਾ ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ 80 ਗ੍ਰਾਮ ਹੈਰੋਇਨ ਅਤੇ 50,000/ਰੁਪਏ ਡਰੱਗ ਮਨੀ ਸਮੇਤ ਇਕ ਨਸ਼ਾ ਤਸਕਰ ਕਾਬੂ।

ਜਲੰਧਰ ਕ੍ਰਾਇਮ ਬ੍ਰਾਂਚ  – ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਮਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ. ਉੱਪ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਦੀ ਅਗਵਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 01 ਨਸ਼ਾ ਤਸ਼ੱਕਰ ਪਾਸੋਂ 80 ਗ੍ਰਾਮ ਹੈਰੋਇਨ ਸਮੇਤ 50,000/ਰੁਪਏ ਡਰੱਗ ਮਨੀ, 01 ਕੰਪਿਊਟਰ ਕੰਡਾ, 01 ਐਕਟਿਵਾ ਪ੍ਰਾਪਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 07.02.2023 ਨੂੰ SI ਪੁਸ਼ਪ ਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਅੱਡਾ ਨੂਰਪੁਰ ਥਾਣਾ ਮਕਸੂਦਾ ਜਿਲ੍ਹਾ ਜਲੰਧਰ ਦਿਹਾਤੀ ਮੇਨ ਹਾਈਵੇ ਤੇ ਵਹੀਕਲਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਤਾਂ ਪਿੰਡ ਬੁਲੰਦਪੁਰ ਵਾਲੀ ਸਾਇਡ ਤੋ ਇੱਕ ਸਕੂਟਰੀ ਪਰ ਇੱਕ ਨੋਜਵਾਨ ਆਉਂਦਾ ਦਿਖਾਈ ਦਿੱਤਾ ਜਿਸ ਨੂੰ $1 ਭੁਪਿੰਦਰ ਸਿੰਘ ਨੇ ਟਾਰਚ ਦੀ ਰੋਸਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ ਜਿਸ ਨੇ ਯਕਦਮ ਘਬਰਾ ਕੇ ਸਕੂਟਰੀ ਨੂੰ ਰੋਕਣ ਦੇ ਬਜਾਏ ਸਕੂਟਰੀ ਦੀ ਯਕਦਮ ਬਰੇਕ ਲੱਗਾ ਕੇ ਪਿੱਛੇ ਨੂੰ ਮੋੜਨ ਲੱਗਾ ਤਾ S1 ਭੁਪਿੰਦਰ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਗਗਨ ਬੱਤਰਾ ਉਰਫ ਗਗਨ ਪੁੱਤਰ ਅਨਿਲ ਕੁਮਾਰ ਵਾਸੀ ਨਿਊ ਬਲਦੇਵ ਨਗਰ ਨੇੜੇ M.C ਡਿਸਪੋਸਲ ਥਾਣਾ ਰਾਮਾ ਮੰਡੀ ਜਲੰਧਰ ਦੱਸਿਆ ਜਿਸ ਦੀ ਤਲਾਸ਼ੀ ਕਰਨ ਪਰ ੳਸੁ ਪਾਸੋਂ 8 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ (07.02.2023 ਅਧ 21(B)-61-85 NDPS ACT ਥਾਣਾ ਮਕਸੂਦਾ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।ਅਤੇ ਗਗਨ ਬੱਤਰਾ ਉਕਤ ਨੇ ਆਪਣੇ ਕੀਤੇ ਇੰਕਸਾਫ ਮੁਤਾਬਿਕ ਆਪਣੇ ਘਰ ਵਿੱਚ 50 ਹਜਾਰ ਰੁਪਏ ਭਾਰਤੀ ਕਰੰਸੀ ਸਮੇਤ ਇਕ ਇਲਕਟਰੋਨਿਕ ਕੰਡਾ ਬ੍ਰਾਮਦ ਕਰਵਾਇਆ।

ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦੋਸ਼ੀ ਜੋ ਕਿ ਪ੍ਰਾਈਵੇਟ ਫਾਈਨੈਂਸ ਕੰਪਨੀ ਵਿੱਚ ਰਿਕਵਰੀ ਏਜੰਟ ਦਾ ਕੰਮ ਕਰਦਾ ਹੈ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਪਾਸੇ ਢੁਗਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸ ਖਰੀਦ ਕਰਦਾ ਹੈ ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਕੁੱਲ ਬ੍ਰਾਮਦਗੀ :-

1, 80 ਗ੍ਰਾਮ ਹੈਰੋਇਨ

2, 50,000 ਰੂਪਏ ਭਾਰਤੀ ਕਰੰਸੀ(ਡਰਗ ਮਨੀ)

3. ਇਕ ਕੰਪਿਊਟਰ ਕੰਡਾ

4. ਇਕ ਐਕਟਿਵਾ ਰੰਗ ਗਰੇਅ

Vinkmag ad
Share Our Daily Posts

News Desk

Read Previous

ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਦੇਹਾਂਤ

Read Next

ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਬਣੇ ਦਰਸ਼ਨ ਸਿੰਘ ਕਾਲਾਝਾੜ