Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਜਿਲਾ ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾ ਦੀ ਪੁਲਿਸ ਵੱਲੋਂ ਮੁਕੱਦਮੇ ਵਿੱਚ 40 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ

ਜਲੰਧਰ –  ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ ਇੰਨਵੈਸਟੀਗੇਸ਼ਨ, ਜਲੰਧਰ ਦਿਹਾਤੀ ਅਤੇ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਜੀ ਦੀ ਰਹਿਮੁਨਾਈ ਹੇਠ ਐਸ.ਆਈ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਮਕਸੂਦਾਂ ਦੀ ਪੁਲਿਸ ਪਾਰਟੀ ਵੱਲੋਂ ਇੱਕ ਮਹਿਲਾ ਨਸ਼ਾ ਤਸਕਰ ਪਾਸੋਂ ਮੁਕੱਦਮੇ ਵਿੱਚ 40 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰ ਪਾਲ ਧੋਗੜੀ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ-ਡਵੀਜਨ ਕਰਤਾਰਪੁਰ ਨੇ ਦੱਸਿਆ ਕਿ SI ਕੁਲਬੀਰ ਸਿੰਘ ਥਾਣਾ ਮਕਸੂਦਾਂ ਸਮੇਤ ਸਾਥੀ ਕਰਮਚਾਰੀਆ ਬਾ ਸਵਾਰੀ ਪ੍ਰਾਈਵੇਟ ਵਹੀਕਲ ਤੇ ਬਾ ਗਸ਼ਤ ਬਾ ਸਿਲਸਿਲਾ ਚੈਕਿੰਗ ਭੈੜੇ ਤੇ ਸ਼ੱਕੀ ਪੁਰਸ਼ਾ ਸ਼ੱਕੀ ਵਹੀਕਲਾ ਦੇ ਸਬੰਧ ਵਿੱਚ ਸਤਗੁਰੂ ਕਲੋਨੀ ਪਿੰਡ ਕੋਟਲਾ ਸ਼ਮਸ਼ਾਨ ਘਾਟ ਕੋਲ ਪੁੱਜੇ ਸੀ ਤਾਂ ਸਾਹਮਣੇ ਤੋਂ ਇੱਕ ਔਰਤ ਪੈਦਲ ਤੁਰੀ ਆਉਂਦੀ ਦਿਖਾਈ ਦਿੱਤੀ ਜਦ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿਛਾਂਹ ਨੂੰ ਮੁਯ ਕੇ ਆਪਣੇ ਸੱਜੇ ਹੱਥ ਵਿੱਚ ਫੜੇ ਲੇਡੀ ਪਰਸ ਨੂੰ ਸੜਕ ਕਿਨਾਰੇ ਘਾਹ ਵਿੱਚ ਸੁਟਣ ਲੱਗੀ। ਜਿਸਨੂੰ SI ਕੁਲਬੀਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਜਮਾ ਉਰਫ ਪ੍ਰਵੀਨ ਪਤਨੀ ਰਾਕੇਸ਼ ਕੁਮਾਰ ਵਾਸੀ ਨਿਊ ਕੋਟਲਾ ਕਲੋਨੀ ਨਜਦੀਕ ਸ਼ਮਸ਼ਾਨ ਘਾਟ ਜਿਲਾ ਜਲੰਧਰ ਦੱਸਿਆ। ਜਿਸ ਦੇ ਪਰਸ ਦੀ ਤਲਾਸ਼ੀ ਕਰਨ ਤੇ 40 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਐਸ.ਆਈ ਕੁਲਬੀਰ ਸਿੰਘ ਨੰਬਰ 62 ਥਾਣਾ ਮਕਸੂਦਾਂ ਜਿਲ੍ਹਾ ਜਲੰਧਰ ਵੱਲੋਂ ਮੁਕੱਦਮਾ ਨੰਬਰ 10 ਮਿਤੀ 07.02.2023 ਅਧ 21-B-61-85 NDPS Act ਥਾਣਾ ਮਕਸੂਦਾਂ ਜਿਲਾ ਜਲੰਧਰ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ਣ ਨਜਮਾ ਉਰਫ ਪ੍ਰਵੀਨ ਉਕਤ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਪਹਿਲਾ ਵੀ 5 ਮੁਕੱਦਮੇ ਦਰਜ ਰਜਿਸਟਰ ਹਨ। ਦੋਸ਼ਣ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਦੋਸ਼ਣ ਦੀ ਕਾਲ ਡੀਟੇਲ ਕੱਢਵਾ ਕੇ ਬੈਕਵਰਡ ਅਤੇ ਫਾਰਵਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ, ਜੋ ਹੋਰ ਵਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਮੁਕੱਦਮਾ ਨੰਬਰ 10 ਮਿਤੀ 07.02.2023 ਅ/ਧ 21-B-61-85 NDPS Act ਥਾਣਾ ਮਕਸੂਦਾਂ ਜਿਲਾ ਜਲੰਧਰ।

ਕੁੱਲ ਬ੍ਰਾਮਦਗੀ:- 40 ਗ੍ਰਾਮ ਹੈਰੋਇਨ,

ਦਰਜ ਮੁਕੱਦਮੇ:- 1. ਮੁਕੱਦਮਾ ਨੰਬਰ 189 ਮਿਤੀ 27,10,2014 ਜੁਰਮ 21/61/85 NDPS ACT ਥਾਣਾ ਡਵੀਜਨ ਨੰਬਰ 08 ਕਮਿਸ਼ਨਰੇਟ ਜਲੰਧਰ।

2. ਮੁਕੱਦਮਾ ਨੰਬਰ 57 ਮਿਤੀ 02.04.2014 ਜੁਰਮ 21/61/85 NDPS ACT ਥਾਣਾ ਮਕਸੂਦਾਂ ਜਿਲ੍ਹਾ ਜਲੰਧਰ।

3, ਮੁਕੱਦਮਾ ਨੰਬਰ 87 ਮਿਤੀ 27.10.2014 ਜੁਰਮ 21/61/85 NDPS ACT ਥਾਣਾ ਡਵੀਜਨ ਨੰਬਰ (08 ਕਮਿਸ਼ਨਰੇਟ ਜਲੰਧਰ।

4. ਮੁਕੱਦਮਾ ਨੰਬਰ 52 ਮਿਤੀ 02.04.2017 ਜੁਰਮ 22-61-85 NDPS ACT ਥਾਣਾ ਮਕਸੂਦਾਂ ਜਿਲਾ ਜਲੰਧਰ ਦਿਹਾਤੀ

5. ਮੁਕਦਮਾ ਨੰਬਰ 168 ਮਿਤੀ 13,07,2017 ਜੁਰਮ 22-61-85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾੜੀ

Vinkmag ad
Share Our Daily Posts

News Desk

Read Previous

ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਬਣੇ ਦਰਸ਼ਨ ਸਿੰਘ ਕਾਲਾਝਾੜ

Read Next

ਜਲੰਧਰ ਲੋਕ ਸਭਾ ਉਪ ਚੋਣ: ਬਸਪਾ ਇਸ ਨੂੰ ਉਤਾਰੇਗੀ ਉਮੀਦਵਾਰ, ਮਾਇਆਵਤੀ ਕਰੇਗੀ ਚੋਣ ਪ੍ਰਚਾਰ,ਅਕਾਲੀ-ਬਸਪਾ ਗਠਜੋੜ ਵੱਲੋਂ ਰਣਨੀਤੀ ਤਿਆਰ