Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਟੋਲ ਪਲਾਜ਼ਾ ਤੇ ਐਂਬੂਲੈਂਸ ਨਾਲ ਭਿਆਨਕ ਹਾਦਸਾ ਹੋਈ ਇੱਕ ਦੀ ਮੌਤ

ਭਵਾਨੀਗੜ੍ਹ -: ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਾਲਾਝਾੜ ਟੋਲ ਪਲਾਜਾ ’ਤੇ ਅੱਜ ਦੁਪਹਿਰ ਇੱਕ ਐਬੂਲੈਂਸ ਭਿਆਨਕ ਦੁਰਘਟਨਾ ਦਾ ਸ਼ਿਕਾਰ ਹੋ ਗਈ। ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਐਬੂਲੈਂਸ ਟੋਲ ਪਲਾਜਾ ਲੰਘਦੇ ਸਮੇਂ ਬੇਕਾਬੂ ਹੋ ਕੇ ਟੋਲ ਦੇ ਖੰਬੇ ਨਾਲ ਜਾ ਟਕਰਾਈ, ਉਕਤ ਹਾਦਸੇ ‘ਚ ਐਬੂਲੈਂਸ ਦਾ ਚਾਲਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਨਾਲ ਬੈਠੇ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਮੌਤ ਹੋ ਗਈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਾਲਾਝਾੜ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੁਪਹਿਰ ਇੱਕ ਡੇਢ ਵਜੇ ਦੇ ਵਿਚਕਾਰ ਵਾਪਰਿਆ।ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਪਟਿਆਲਾ ਸਾਇਡ ਤੋਂ ਆਉਂਦੀ ਤੇਜ਼ ਰਫ਼ਤਾਰ ਐਬੂਲੈਂਸ ਟੋਲ ਪਲਾਝ਼ਆ ਕ੍ਰਾਸ ਕਰਦੇ ਸਮੇਂ ਅਚਾਨਕ ਬੇਕਾਬੂ ਹੋ ਕੇ ਉੱਥੇ ਲੱਗੇ ਖੰਬੇ ਨਾਲ ਜਾ ਟਕਰਾਈ।ਹਾਦਸੇ ‘ਚ ਐਬੂਲੈਂਸ ਦਾ ਚਾਲਕ ਸੁਦਾਗਰ ਸਿੰਘ ਵਾਸੀ ਬਾਬਾ ਫਰੀਦ ਯੂਨੀਵਰਸਿਟੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸਨੂੰ ਮੌਕੇ ਤੋਂ ਪਟਿਆਲਾ ਵਿਖੇ ਇਲਾਜ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਦੋਂਕਿ ਡਰਾਇਵਰ ਦੇ ਨਾਲ ਵਾਲੀ ਸੀਟ ’ਤੇ ਬੈਠੇ ਯੂਨੀਵਰਸਿਟੀ ਦੇ ਸੀਨੀਅਰ ਸਕੇਲ ਸਟੈਨੋਗ੍ਰਾਫਰ ਨਰਿੰਦਰਪਾਲ ਸਿੰਘ ਵਾਸੀ ਬਾਬਾ ਫਰੀਦ ਯੂਨੀਵਰਸਿਟੀ ਦੀ ਇਸ ਹਾਦਸੇ ’ਚ ਮੌਕੇ ’ਤੇ ਹੀ ਮੌਤ ਹੋ ਗਈ।

ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਹਾਦਸੇ ਸਬੰਧੀ ਸੂਚਨਾ ਮਿਲਦਿਆਂ ਉਨ੍ਹਾਂ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ’ਚ ਪਤਾ ਲੱਗਾ ਹੈ ਕਿ ਐਬੂਲੈਂਸ ਸਵਾਰ ਯੂਨੀਵਰਸਿਟੀ ਦੇ ਕਿਸੇ ਕੰਮ ਸਬੰਧੀ ਚੰਡੀਗੜ੍ਹ ਗਏ ਸਨ ਅਤੇ ਵਾਪਸੀ ਦੌਰਾਨ ਇੱਥੇ ਇਹ ਮੰਦਭਾਗੀ ਦੁਰਘਟਨਾ ਵਾਪਰ ਗਈ।

Vinkmag ad
Share Our Daily Posts

News Desk

Read Previous

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਵਿਰੁੱਧ SGPC ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਕੀਤਾ ਨੋਟਿਸ ਜਾਰੀ

Read Next

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸਿਟੀ ਨਕੋਦਰ ਦੀ ਪੁਲਿਸ ਵੱਲੋ 03 ਚੋਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋ 02 ਚੋਰੀ ਸ਼ੂਦਾ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।