Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਬੜਾ ਦੀ ਪੁਲਿਸ ਵੱਲੋਂ 01 ਨਸ਼ਾ ਤਸਕਰ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਗ੍ਰਿਫਤਾਰ ।

ਜਲੰਧਰ ਦਿਹਾਤੀ ਲਾਬੜਾ –  ਸਵਰਨਦੀਪ ਸਿੰਘ,ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ, ਅਤੇ ਸ਼੍ਰੀ ਸੁਰਿੰਦਰਪਾਲ ਧੋਗੜੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਦੀ ਅਗਵਾਈ ਹੇਠ ਇੰਸਪੈਕਟਰ ਅਮਨ ਸੈਣੀ ਮੁੱਖ ਅਫਸਰ ਥਾਣਾ ਲਾਂਬੜਾ ਦੀ ਪੁਲਿਸ ਪਾਰਟੀ ਵੱਲੋਂ 01 ਨਸ਼ਾ ਤਸਕਰ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੁਰਿੰਦਰਪਾਲ ਧੋਬੀ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ASI ਰਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਥਾਣਾ ਲਾਂਬੜਾ ਤੋ ਪਿੰਡ ਸਮੀਪੁਰ ਹੁੰਦੇ ਹੋਏ ਪਿੰਡ ਧਾਲੀਵਾਲ ਨੂੰ ਜਾ ਰਹੇ ਸੀ ਤਾ ਜਦ ਪੁਲਿਸ ਪਾਰਟੀ ਪਿੰਡ ਧਾਲੀਵਾਲ ਕਾਦੀਆਂ ਪੁਲ ਨਹਿਰ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੋਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੀ ਪੈਟ ਦੀ ਜੇਬ ਵਿਚੋ ਮੋਮੀ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਪਿਛੇ ਨੂੰ ਮੁੜ ਪਿਆ ਜਿਸਨੂੰ ASI ਰਜਿੰਦਰ ਕੁਮਾਰ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸਾਗਰ ਉਰਫ ਸੈਮ ਪੁੱਤਰ ਰਾਮ ਲੁਭਾਇਆ ਉਰਫ ਵਿੱਕੀ ਵਾਸੀ ਮਨੰ:133 ਗਲੀ ਨੰ 7,ਬਸਤੀ ਦਾਨਸ਼ਮੰਦਾ ਡਵੀਜਨ ਨੰਬਰ 05 ਪੁਲਿਸ ਕਮੀਸ਼ਨਰੇਟ ਜਲੰਧਰ ਦੱਸਿਆ ਜਿਸ ਵੱਲੋਂ ਸੁੱਟੇ ਹੋਏ ਲਿਫਾਫੇ ਮੋਮੀ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 90 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਜਿਸ ਤੇ ਦੋਸ਼ੀ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 09 ਮਿਤੀ 09.02.2023 ਅ/ਧ 22-61-85 NDPS ACT ਥਾਣਾ ਲਾਂਬੜਾ ਦਰਜ ਰਜਿਸਟਰ ਕੀਤਾ ਗਿਆ ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ:-90 ਨਸ਼ੀਲੀਆਂ ਗੋਲੀਆਂ ।

Vinkmag ad
Share Our Daily Posts

News Desk

Read Previous

ਵਿਆਹ ਦੇ ਬੰਧਨ ‘ਚ ਬੱਝੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਿਰਨਦੀਪ ਕੌਰ ਨਾਲ ਲਈਆਂ ਲਾਵਾਂ

Read Next

300 ਰੁਪਏ ਲਈ ਦੋ ਲੁਟੇਰਿਆਂ ਨੇ ਪ੍ਰਵਾਸੀ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।