Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਬਦਮਾਸ਼ ਸੱਤੇ ਦਾ ਅਣਪਛਾਤੇ ਵਿਅਕਤੀਆਂ ਨੇ ਕੀਤਾ ਕਤਲ, ਪੁਲਿਸ ਜਾਂਚ ‘ਚ ਜੁਟੀ

ਜਲੰਧਰ: ਜਲੰਧਰ ਦੇ ਥਾਣਾ 1 ਅਧੀਨ ਆਉਂਦੇ ਖੇਤਰ ਬਲਟਨ ਪਾਰਕ ਦੇ ਪਿਛਲੇ ਪਾਸੇ ਤੜਕਸਾਰ ਤਕਰੀਬਨ 3 ਵਜੇ ਅਣਪਛਾਤੇ ਵਿਅਕਤੀਆਂ ਵੱਲੋਂ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦਾ ਕਤਲ ਕਰ ਦਿੱਤਾ ਗਿਆ।ਜੋ ਨਵੀਂ ਸਬਜ਼ੀ ਮੰਡੀ ਮਕਸੂਦਾਂ ਦੇ ਗੇਟ ‘ਤੇ ਸਾਈਕਲ ਸਟੈਂਡ ‘ਤੇ ਕਰਿੰਦੇ ਵਜੋਂ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੈਂਕ ਕਾਲੋਨੀ, ਨਜ਼ਦੀਕ ਵੇਰਕਾ ਮਿਲਕ ਪਲਾਂਟ, ਜਲੰਧਰ ਦੇ ਰਹਿਣ ਵਾਲੇ ਬਦਮਾਸ਼ ਸਤਨਾਮ ਸਿੰਘ ਉਰਫ ਸੱਤੇ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਤੜਕਸਾਰ ਝੜਪ ਹੋਈ। ਜਿਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਜਿਸ ਦੌਰਾਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਉਸ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।ਦੱਸਿਆ ਜਾ ਰਿਹਾ ਹੈ ਸਤਨਾਮ ਸਿੰਘ ਸੱਤੇ ਦਾ ਦੋ ਦਿਨ ਪਹਿਲਾਂ ਹੀ ਕੁਝ ਵਿਅਕਤੀਆਂ ਨਾਲ ਝਗੜਾ ਹੋਇਆ ਸੀ। ਪੁਲਿਸ ਉਸ ਝਗੜੇ ‘ਚ ਸ਼ਾਮਲ ਵਿਅਕਤੀਆਂ ਕੋਲੋਂ ਵੀ ਪੁੱਛਗਿਛ ਕਰ ਰਹੀ ਹੈ।ਖਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਜੇ ਤਿੰਨ ਦਿਨ ਪਹਿਲਾਂ ਹੀ ਬਦਮਾਸ਼ਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਨਗਰ ਮਕਸੂਦਾਂ ਵਿੱਚ ਰਹਿ ਰਹੇ ਪਿਉ- ਪੁੱਤਰ ‘ਤੇ ਗੋਲੀਆਂ ਚਲਾਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਕੁਝ ਦਿਨ ਪਹਿਲਾਂ ਹੀ ਬਦਮਾਸ਼ਾ ਵੱਲੋਂ ਵੇਰਕਾ ਮਿਲਕ ਪਲਾਟ ਨਜ਼ਦੀਕ ਗੋਲੀਆਂ ਚਲਾ ਕੇ ਵਿਦਿਆਰਥੀ ਕੋਲੋਂ ਮੋਟਰਸਾਇਕਲ ਦੀ ਖੋਹ ਕੀਤੀ ਗਈ ਸੀ। ਇਕ ਹਫਤੇ ‘ਚ ਹੀ ਵਾਪਰੀਆਂ ਤਿੰਨ ਘਟਨਾਵਾਂ ਕਰਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Vinkmag ad
Share Our Daily Posts

News Desk

Read Previous

ਥਾਣਾ ਮਹਿਤਪੁਰ ਦੀ ਪੁਲਿਸ ਵੱਲੋ 05 ਡਿੱਗੀਆ ਹੋਲ ਵਿੱਚੋ 1000 ਕਿੱਲੋ ਲਾਹਣ ਨਜਾਇਜ ਲਾਹਣ ਬ੍ਰਾਮਦ ਕਰਕੇ ਨਸ਼ਟ ਕੀਤੀ।

Read Next

ਤੁਰਕੀ ਤੇ ਸੀਰੀਆ ‘ਚ ਮਰਨ ਵਾਲਿਆਂ ਦੀ ਗਿਣਤੀ 24000 ਤੋਂ ਪਾਰ, ਮੀਂਹ ਦੇ ਵਿਚਕਾਰ ਬਚਾਅ ਕਾਰਜ ਜਾਰੀ