Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

300 ਰੁਪਏ ਲਈ ਨੌਜਵਾਨ ਦਾ ਕਤਲ ਕਰਨ ਵਾਲੇ 5 ਮੁਲਜ਼ਮ ਜਲੰਧਰ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਜਲੰਧਰ : ਸਪੈਸ਼ਲ ਅਪਰੇਸ਼ਨ ਯੂਨਿਟ ਦੀ ਪੁਲਿਸ ਅਤੇ ਥਾਣਾ ਨੰਬਰ 3 ਦੀ ਪੁਲਿਸ ਵੱਲੋਂ ਬੀਤੇ ਦਿਨੀਂ ਦਮੋਰੀਆ ਪੁਲ ਲਾਗੇ ਹੋਏ ਪ੍ਰਵਾਸੀ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣਦੇ ਹੋਏ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਬਰਾਮਦ ਕਰ ਲਿਆ ਹੈ ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ 9 ਫਰਵਰੀ ਨੂੰ ਰਾਤ ਸਾਢੇ ਦਸ ਵਜੇ ਦੇ ਕਰੀਬ ਪਰਵੀਨ ਸ਼ੁਕਲਾ ਆਪਣੇ ਦੋ ਸਾਥੀਆਂ ਨਾਲ ਜਲੰਧਰ ਰੇਲਵੇ ਸਟੇਸ਼ਨ ਤੋਂ ਪਟੇਲ ਚੌਂਕ ਵੱਲ ਪੈਦਲ ਜਾ ਰਿਹਾ ਸੀ। ਜਦ ਉਹ ਦਮੋਰੀਆ ਪੁਲ ਲਾਗੇ ਪਹੁੰਚੇ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਚਾਕੂ ਵਿਖਾ ਕੇ ਉਨ੍ਹਾਂ ਕੋਲੋਂ ਪੈਸਿਆਂ ਦੀ ਮੰਗ ਕੀਤੀ। ਪਰਵੀਨ ਦੇ ਦੋਹਾਂ ਸਾਥੀਆਂ ਨੇ ਤਾਂ ਆਪਣੀ ਜੇਬ ਵਿੱਚੋਂ ਰੁਪਏ ਕੱਢ ਕੇ ਲੁਟੇਰਿਆਂ ਨੂੰ ਦੇ ਦਿੱਤੇ ਪਰ ਪਰਵੀਨ ਲੁਟੇਰਿਆਂ ਨਾਲ ਭਿੜ ਪਿਆ। ਲੁਟੇਰਿਆਂ ਨੇ ਜ਼ਬਰਦਸਤੀ ਉਸ ਦੀ ਜੇਬ ਵਿਚੋਂ 300 ਰੁਪਏ ਕੱਢ ਲਏ ਤਾਂ ਪਰਵੀਨ ਨੇ ਇਕ ਲੁਟੇਰੇ ਦੇ ਮੂੰਹ ਤੇ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਲੁਟੇਰਿਆਂ ਨੇ ਪਰਵੀਨ ਦੇ ਢਿੱਡ ਵਿਚ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ।

ਪੁਲਿਸ ਨੇ ਮ੍ਰਿਤਕ ਦੇ ਚਚੇਰੇ ਭਰਾ ਲੱਲੂ ਦੇ ਬਿਆਨਾ ਤੇ ਅਣਪਛਾਤੇ ਲੁਟੇਰਿਆਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਸਪੈਸ਼ਲ ਆਪਰੇਸ਼ਨ ਸੈਲ ਦੇ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਥਾਣਾ 3 ਦੇ ਮੁਖੀ ਇੰਸਪੈਕਟਰ ਕਮਲਜੀਤ ਸਿੰਘ ਨੂੰ ਦਿੱਤੀ। ਪੁਲਿਸ ਟੀਮਾਂ ਵੱਲੋਂ ਕੜੀ ਮਸ਼ਕਤ ਕਰਨ ਤੋਂ ਬਾਅਦ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਦੇ ਹੋਏ ਇਸ ਮਾਮਲੇ ਦੇ ਪੰਜ ਦੋਸ਼ੀਆਂ ਮੁਰਲੀ ਉਰਫ ਬੱਬੂ ,ਮਨੋਜ ਕੁਮਾਰ, ਰਵੀ, ਸੁਰੇਸ਼ ਕੁਮਾਰ ਅਤੇ ਰਵੀ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਕੋਲੋਂ ਗ੍ਰਿਫ਼ਤਾਰ ਕਰ ਲਿਆ। ਜਿਨ੍ਹਾਂ ਨੇ ਪੁਛਗਿਛ ਦੋਰਾਨ ਪਰਵੀਨ ਦਾ ਕਤਲ ਕਰਨਾ ਕਬੂਲ ਕਰ ਲਿਆ ਹੈ। ਪੁੱਛਗਿਛ ਵਿਚ ਇੰਨਾ ਦੱਸਿਆ ਕਿ ਉਹ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਓਹ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰਦੇ ਹਨ।

ਬੀਤੀ ਰਾਤ ਵੀ ਇਨ੍ਹਾਂ ਨੇ ਪ੍ਰਵਾਸੀ ਮਜ਼ਦੂਰਾਂ ਕੋਲੋਂ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਸੀ ਜਦ ਪਰਵੀਨ ਨੇ ਉਨ੍ਹਾਂ ਨਾਲ ਹੱਥਾਪਾਈ ਸ਼ੁਰੂ ਕੀਤੀ ਤਾਂ ਉਨ੍ਹਾਂ ਨੇ ਚਾਕੂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ ਉਤੇ ਵਾਰਦਾਤ ਵਿੱਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ।ਉਨ੍ਹਾਂ ਦੱਸਿਆ ਕਿ ਜਿਸ ਵੇਲੇ ਇਹ ਘਟਨਾ ਘਟੀ ਉਸ ਵੇਲੇ ਮੌਕੇ ਤੇ ਸੁਰੇਸ਼ ਕੁਮਾਰ ਅਤੇ ਰਵੀ ਕੁਮਾਰ ਮੌਜੂਦ ਸਨ ਅਤੇ ਬਾਕੀ ਮੁਲਜ਼ਮ ਥੋੜੀ ਦੂਰੀ ਤੇ ਇਨ੍ਹਾਂ ਦੀ ਮਦਦ ਲਈ ਖਲੋਤੇ ਸਨ। ਡੀਸੀਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਨੂੰ ਪੁਲੀਸ ਰਿਮਾਂਡ ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਉਮੀਦ ਹੈ ਕਿ ਕਈ ਹੋਰ ਮਸਲੇ ਵੀ ਹੱਲ ਹੋਣਗੇ। ਕੈਪਸ਼ਨ ਫੜੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀ ਸੀ ਪੀ ਜਸਕਿਰਨਜੀਤ ਸਿੰਘ ਤੇਜਾ ਅਤੇ ਹੋਰ

Vinkmag ad
Share Our Daily Posts

News Desk

Read Previous

ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਿਸ ਵੱਲੋਂ 01 ਚੋਰ ਨੂੰ 02 ਚੋਰੀ ਸ਼ੁਦਾ ਮੋਟਰ ਸਾਇਕਲਾ ਸਮੇਤ ਕੀਤਾ ਗ੍ਰਿਫਤਾਰ

Read Next

ਪੰਜਾਬ ਦੇ ਵਿਦਿਆਰਥੀ ਧਿਆਨ ਦੇਣ ! ਨਾਨ-ਬੋਰਡ ਜਮਾਤਾਂ ਦੇ ਪੱਕੇ ਪੇਪਰ 7 ਮਾਰਚ ਤੋਂ, ਪੜ੍ਹੋ SCERT ਵੱਲੋਂ ਜਾਰੀ ਸਾਂਝੀ ਡੇਟਸ਼ੀਟ