Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਚਾਰ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਮਾਹਿਲਪੁਰ ਪੁਲਿਸ ਨੂੰ ਮਿਲੀ ਸੜੀ ਹੋਈ ਲਾਸ਼

ਮਾਹਿਲਪੁਰ : ਬਲਾਕ ਮਾਹਿਲਪੁਰ ਅਧੀਨ ਪੈਂਦੇ ਪਿੰਡ ਹੱਲੂਵਾਲ ਦੇ ਬਾਹਰਵਾਰ ਕੰਡੀ ਕੈਨਾਲ ਨਹਿਰ ਦੇ ਪੁਲ ਹੇਠਾਂ ਇੱਕ ਵਿਅਕਤੀ ਦੀ ਜਲੀ ਹੋਈ ਲਾਸ਼ ਮਿਲੀ ਹੈ। ਮ੍ਰਿਤਕ ਚਾਰ ਦਿਨਾਂ ਤੋਂ ਲਾਪਤਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਬਲਵੀਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਹੱਲੂਵਾਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਭਰਾ ਰਘੁਵੀਰ ਸਿੰਘ ਮਾਤਾ ਦੀ ਮੌਤ ਤੋਂ ਬਾਅਦ ਸ਼ਰਾਬ ਪੀਣ ਦਾ ਆਦੀ ਹੋ ਗਿਆ ਤੇ ਅਕਸਰ ਹੀ ਘਰ ਤੋਂ ਗਾਇਬ ਰਹਿੰਦਾ ਸੀ। ਉਸ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਹ ਘਰੋਂ ਚਲਾ ਗਿਆ ਅਤੇ ਮੁੜ ਵਾਪਿਸ ਨਾ ਆਇਆ। ਉਸ ਨੇ ਦੱਸਿਆ ਕਿ ਉਹ ਸਿਰਫ ਇਸ ਕਰਕੇ ਚੁੱਪ ਸੀ ਕਿ ਪਹਿਲਾਂ ਵਾਂਗ ਉਹ ਘਰ ਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਭਰਾ ਦੀ ਲਾਸ਼ ਪਿੰਡ ਦੇ ਬਾਹਰਵਾਰ ਕੰਡੀ ਨਹਿਰ ਦੇ ਬਣੇ ਪੁਲ ਹੇਠਾਂ ਪਈ ਸੀ। ਉਨ੍ਹਾਂ ਸ਼ੰਕਾ ਪ੍ਰਗਟ ਕੀਤੀ ਕਿ ਮਾਨਸਿਕ ਪਰੇਸ਼ਾਨੀ ਵਿਚ ਉਨ੍ਹਾਂ ਦੇ ਭਰਾ ਬਘੁਵੀਰ ਸਿੰਘ ਨੇ ਸ਼ਰਾਬ ਪੀ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਜੀਵਨ ਲੀਲਾ ਖ਼ਤਮ ਕਰ ਲਈ। ਮੌਕੇ ’ਤੇ ਪਹੁੰਚੀ ਮਾਹਿਲਪੁਰ ਪੁਲਸ ਦੇ ਥਾਣੇਦਾਰ ਗੁਰਨੇਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਜ਼ਦਕੀ ਖ਼ਾਲੀ ਸ਼ਰਾਬ ਦਾ ਪਊਆ ਅਤੇ ਇੱਕ ਬੋਤਲ ਵਿਚ ਥੋੜਾ ਜਿਹਾ ਡੀਜ਼ਲ ਪਿਆ ਸੀ। ਪੁਲਿਸ ਨੇ ਸਮਾਨ ਅਤੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਮਾਨਸਾ ਤੋਂ ਬਠਿੰਡਾ ਜਾ ਰਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਪਲਟੀ, ਪਿੰਡ ਚਨਾਰਥਲ ਨੇੜੇ ਹੋਇਆ ਹਾਦਸਾ

Read Next

ਅੰਮ੍ਰਿਤਸਰ ‘ਚ ਪੁਲਿਸ ਚੌਕੀ ਤੋਂ ਕੁਝ ਕਦਮ ਦੂਰ ਮੰਦਰ ‘ਚ ਚੋਰੀ, ਚਾਂਦੀ ਤੇ ਨਕਦੀ ਲੁੱਟ ਕੇ ਫਰਾਰ ਹੋਏ ਚੋਰ