Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਲੁਧਿਆਣਾ ਪੁਲਿਸ ਦੇ ਸਸਪੈਂਡ ਮੁਲਾਜ਼ਮ ਦੀ ਕਰਤੂਤ ! ਚਿੱਟੇ ਦਾ ਪਰਚਾ ਪਾਉਣ ਦਾ ਡਰਾਵਾ ਦੇ ਕੇ ਨੌਜਵਾਨ ਤੋਂ ਠੱਗੇ 30 ਹਜ਼ਾਰ

ਲੁਧਿਆਣਾ : ਪੁਲਿਸ ਲਾਈਨ ਵਿੱਚ ਤਾਇਨਾਤ ਸਸਪੈਂਡ ਮੁਲਾਜਮ ਨੇ ਆਪਣੇ ਤਿੰਨ ਹੋਰ ਸਾਥੀਆਂ ਨਾਲ ਮਿਲ ਕੇ ਨੌਜਵਾਨ ਨੂੰ ਨਿਸ਼ਾਨਾ ਬਣਾਇਆ। ਮੁਲਜ਼ਮ ਇੰਦਰਜੀਤ ਸਿੰਘ ਨੇ ਖੁਦ ਨੂੰ ਐਸਟੀਐਫ ਦਾ ਮੁਲਾਜ਼ਮ ਦੱਸ ਕੇ ਬਾਲ ਸਿੰਘ ਨਗਰ ਦੇ ਰਹਿਣ ਵਾਲੇ ਧਰੁਵ ਕੁਮਾਰ ਨੂੰ ਚੁੱਕ ਲਿਆ ਅਤੇ ਉਸ ਨੂੰ ਆਖਿਆ ਕਿ ਜੇਕਰ ਚਿੱਟੇ ਦੇ ਕੇਸ ਤੋਂ ਬਚਣਾ ਹੈ ਤਾਂ ਉਨ੍ਹਾਂ ਨੂੰ ਰਕਮ ਦੇ ਦੇਵੇ ।ਡਰਦੇ ਮਾਰੇ ਧਰੁਵ ਨੇ ਇੰਦਰਜੀਤ ਅਤੇ ਉਸ ਦੇ ਸਾਥੀਆਂ ਨੂੰ 30 ਹਜ਼ਾਰ ਰੁਪਏ ਦੇ ਦਿੱਤੇ। ਇਸ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਨੇ ਬਾਲ ਸਿੰਘ ਨਗਰ ਦੇ ਵਾਸੀ ਧਰੁਵ ਕੁਮਾਰ ਦੀ ਸ਼ਿਕਾਇਤ ਤੇ ਪੁਲਿਸ ਕਵਾਟਰ ਜਮਾਲਪੁਰ ਦੇ ਵਾਸੀ ਇੰਦਰਜੀਤ ਸਿੰਘ , ਗੁਰੂ ਮਾਰਕੀਟ ਸਮਰਾਲਾ ਚੌਕ ਦੇ ਰਹਿਣ ਵਾਲੇ ਜਤਿਨ ਸ਼ਰਮਾ , ਨਿਊ ਵਿਜੈ ਨਗਰ ਦੇ ਵਾਸੀ ਰਣਜੀਤ ਕੁਮਾਰ ਅਤੇ ਰਵੀ ਕੁਮਾਰ ਖ਼ਿਲਾਫ਼ ਮੁਕਦਮਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏਐਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਸਾਢੇ ਚਾਰ ਵਜੇ ਦੇ ਕਰੀਬ ਧਰੁਵ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਸ ਦੀ ਮਾਤਾ ਦਾ ਜਨਮ ਦਿਨ ਸੀ ਇਸ ਲਈ ਉਹ ਬਾਲਾਜੀ ਜਵੈਲਰਜ਼ ਕੈਲਾਸ਼ ਨਗਰ ਚੋਂ ਆਪਣੀ ਮਾਤਾ ਲਈ ਵਾਲੀਆਂ ਲੈਣ ਗਿਆ। ਧਰੁਵ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਜਿਸ ਤਰ੍ਹਾਂ ਹੀ ਬਾਲ ਸਿੰਘ ਨਗਰ ਗਲੀ ਨੰਬਰ 9 ਦੇ ਕੋਲ ਪਹੁੰਚਿਆ ਤਾਂ ਖੁਦ ਨੂੰ ਐਸਟੀਐਫ ਦੇ ਮੁਲਾਜ਼ਮ ਦੱਸਣ ਵਾਲੇ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਡਰਾਵਾ ਦਿਤਾ ਕਿ ਉਹ ਚਿੱਟੇ ਦੀ ਤਸਕਰੀ ਕਰਦਾ ਹੈ। ਤਲਾਸ਼ੀ ਲੈਣ ਦੇ ਬਹਾਨੇ ਉਹ ਨੌਜਵਾਨ ਨੂੰ ਤਾਜਪੁਰ ਰੋਡ ਵਾਲੇ ਪਾਸੇ ਲੈ ਗਏ। ਜਿੱਥੇ ਉਨ੍ਹਾਂ ਨੇ ਨੌਜਵਾਨ ਨੂੰ ਧਮਕਾਇਆ ਕਿ ਉਸ ਨੇ ਜੇਕਰ ਚਿੱਟਾ ਦੇ ਕੇਸ ਤੋਂ ਬਚਣਾ ਹੈ ਤਾਂ ਉਨ੍ਹਾਂ ਨੂੰ ਪੈਸੇ ਦੇ ਦੇਵੇ। ਮਾਂ ਦੀਆਂ ਵਾਲੀਆਂ ਦੀ ਬਕਾਇਆ ਰਕਮ 30 ਹਜ਼ਾਰ ਰੁਪਏ ਉਸ ਨੇ ਮੁਲਜ਼ਮਾਂ ਦੇ ਹਵਾਲੇ ਕਰ ਦਿੱਤੇ। ਮਾਯੂਸ ਹੋ ਕੇ ਨੌਜਵਾਨ ਘਰ ਪਰਤ ਆਇਆ ਅਤੇ ਕੁਝ ਸਮੇਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ। ਜਾਂਚ ਅਧਿਕਾਰੀ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਧਰੁਵ ਬਿਆਨ ਤੇ ਪੁਲਿਸ ਲਾਈਨ ਵਿੱਚ ਤਾਇਨਾਤ ਇੰਦਰਜੀਤ ਸਿੰਘ ਸਮੇਤ ਚਾਰਾਂ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਪੁਲਿਸ ਚੌਕੀ ਤੋਂ ਕੁਝ ਕਦਮ ਦੂਰ ਮੰਦਰ ‘ਚ ਚੋਰੀ, ਚਾਂਦੀ ਤੇ ਨਕਦੀ ਲੁੱਟ ਕੇ ਫਰਾਰ ਹੋਏ ਚੋਰ

Read Next

ਨਸ਼ੇ ਦੀ ਓਵਰਡੋਜ਼ ਨਾਲ ਅਣਪਛਾਤੇ ਨੌਜਵਾਨ ਦੀ ਮੌਤ, ਇਲਾਕੇ ‘ਚ ਫੈਲੀ ਸਨਸਨੀ