Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ ਭਲਕੇ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ ‘ਤੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ।

ਚੰਡੀਗੜ੍ਹ ( ਸਵਰਨ ਜਲਾਣ /ਜੋਗਿੰਦਰ ਲਹਿਰੀ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ 13 ਫਰਵਰੀ ਨੂੰ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ ‘ਤੇ ਧਰਨੇ ਲਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਰੋਸ ਧਰਨਿਆਂ ਮੌਕੇ ਪ੍ਰਧਾਨ ਮੰਤਰੀ/ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪੇ ਜਾਣਗੇ। ਮੰਗ ਕੀਤੀ ਜਾਵੇਗੀ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ ਨਾਲ਼ ਸੰਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ’ਤੇ ਰਿਹਾਅ ਕੀਤਾ ਜਾਵੇ। ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ ਬੱਧੀ ਜੇਲ੍ਹੀਂ ਡੱਕੇ ਕੈਦੀਆਂ ਦੀ ਸੁਣਵਾਈ ( ਟ੍ਰਾਇਲ ) ਫੌਰੀ ਤੌਰ ‘ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਅਜਿਹੇ ਕੈਦੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ਼ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਰੰਟੀ ਕੀਤੀ ਜਾਵੇ। ਜਥੇਬੰਦੀ ਸਮਝਦੀ ਹੈ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਦੋਸ਼ੀ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਇਹਨਾਂ ਘਾਣ-ਪੀੜਤਾਂ ਵਿੱਚ ਪੰਜਾਬ ਦੇ 22 ਖਾਲਸਿਤਾਨੀ ਕੈਦੀਆਂ ਸਮੇਤ ਪੂਰੇ ਦੇਸ਼ ਦੇ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਲੋਕ ਸ਼ਾਮਲ ਹਨ। ਜਥੇਬੰਦੀ ਦੀ ਤਹਿਸ਼ੁਦਾ ਸਮਝ ਹੈ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਬਣਦਾ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ ‘ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਉੱਪਰ ਹੀ ਮੋਹਰ ਲਾਈ ਹੈ। ਜਥੇਬੰਦੀ ਵੱਲੋਂ ਤਾਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ। ਹੁਣ ਸਾਲ ਦੇ ਅੰਦਰ ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਟਿਕਰੀ ਬਾਰਡਰ ਦਿੱਲੀ ਵਿਖੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿਖੇ ਬੇਸ਼ੁਮਾਰ ਇਕੱਠਾਂ ਵਿੱਚ ਇਨ੍ਹਾਂ ਮੰਗਾਂ ਸੰਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਜਾ ਚੁੱਕੀ ਹੈ। ਜਥੇਬੰਦੀ ਦੀ ਤਾਜ਼ੀ ਅਪੀਲ ਨੂੰ ਹੁੰਗਾਰਾ ਭਰਦਿਆਂ ਮੁਲਾਜ਼ਮ, ਮਜ਼ਦੂਰ, ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਸ਼ਹੀਦ ਰੰਧਾਵਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀ ਇਨ੍ਹਾਂ ਰੋਸ ਧਰਨਿਆਂ ਵਿੱਚ ਕਈ ਥਾਈਂ ਸਹਿਯੋਗੀ ਸ਼ਮੂਲੀਅਤ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਗੁਰਾਇਆ ਦੀ ਪੁਲਿਸ ਵੱਲੋਂ ਫਿਰੌਤੀ ਲੈ ਕੇ ਵਾਰਦਾਤਾਂ ਕਰਨ ਵਾਲੇ 02 ਦੋਸ਼ੀਆਂ ਨੂੰ ਅਸਲਾ ਅਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।

Read Next

ਪੰਜਾਬ ‘ਚ ਅੱਠ ਮਹੀਨਿਆਂ ’ਚ 10576 ਤਸਕਰ ਗ੍ਰਿਫ਼ਤਾਰ, 33.60 ਕਿਲੋ ਹੈਰੋਇਨ, 12.75 ਕਿਲੋ ਗਾਂਜਾ, 10.60 ਕਿਲੋ ਅਫੀਮ, 33.53 ਲੱਖ ਜ਼ਬਤ