Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਜਲੰਧਰ ਦਿਹਾਤੀ ਦੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ ਬਾਰਡਰ ਇਲਾਕਾ ਤੋਂ ਜਲੰਧਰ ਸਪਲਾਈ ਦੇਣ ਆਇਆ 01 ਨਸ਼ਾ ਤਸਕਰ ਨੂੰ 150 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ।

ਜਲੰਧਰ – ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ, ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ, ਪੀ.ਪੀ.ਐਸ., ਉੱਪ ਪੁਲਿਸ ਕਪਤਾਨ, ਡਿਟੈਕਟਿਵ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 01 ਨਸ਼ਾ ਤਸਕਰ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 13.02.2023 ਨੂੰ ਸਬ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਐਸ.ਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਅੱਡਾ ਦਿਆਲਪੁਰ ਹਾਈਟੈਕ ਨਾਕਾ ਮੋਨ ਹਾਈਵੇ ਤੇ ਵਹੀਕਲਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਤਾਂ ਪੁਲਿਸ ਪਾਰਟੀ ਅੰਮ੍ਰਿਤਸਰ ਸਾਈਡ ਤੋਂ ਆਉਣ ਵਾਲੇ ਵੀਹਕਲਾ ਦੀ ਚੈਕਿੰਗ ਕਰ ਰਹੇ ਸੀ ਕਿ ਕੁਝ ਸਮੇਂ ਬਾਅਦ ਹੀ ਇੱਕ ਮੋਟਰ ਸਾਇਕਲ ਨੰਬਰ PB 02-BQ-8542 ਆਉਂਦਾ ਦਿਖਾਈ ਦਿੱਤਾ ਜਿਸਨੂੰ ਇੱਕ ਮੋਨਾ ਨੌਜਵਾਨ ਚਲਾ ਰਿਹਾ ਸੀ ਜਿਸ ਨੇ ਮੋਟਰਸਾਇਕਲ ਦੇ ਹੈਂਡਲ ਨੂੰ ਇਕ ਵਜਨਦਾਰ ਮੋਮੀ ਲਿਫਾਫਾ ਬੰਨਿਆ ਹੋਇਆ ਸੀ ਜਿਸ ਨੂੰ ਐਸ.ਆਈ ਭੁਪਿੰਦਰ ਸਿੰਘ ਨੇ ਸਾਥੀ ਕਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਏਕਮ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਮੁੱਛਲ ਥਾਣਾ ਤਰਸਿੱਕਾ ਜਿਲ੍ਹਾ ਅੰਮ੍ਰਿਤਸਰ ਦੱਸਿਆ ਜਿਸਦੇ ਮੋਟਰਸਾਇਕਲ ਦੇ ਹੈਂਡਲ ਨੂੰ ਬੰਨੇ ਹੋਏ ਵਜਨਦਾਰ ਮੋਮੀ ਲਿਫਾਫਾ ਨੂੰ ਜਾਬਤੇ ਅਨੂਸਾਰ ਚੈਕ ਕਰਨ ਤੇ ਉਸ ਵਿੱਚੋ 150 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 19 ਮਿਤੀ 13.02.2023 ਅਧ 21(B)-61-85 NDPS ACT ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।

ਇਸ ਸਬੰਧੀ ਪ੍ਰੈਸ ਨੇ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦੋਸ਼ੀ ਜੋ ਕਿ ਮਜਦੂਰੀ ਦਾ ਕੰਮ ਕਰਦਾ ਹੈ ਇਸਦੇ ਖਿਲਾਫ ਪਹਿਲਾ ਵੀ 01 ਨਸ਼ਾ ਵੇਚਣ ਦਾ ਮੁਕੱਦਮਾ ਥਾਣਾ ਘੁੰਮਾਣ ਜਿਲ੍ਹਾ ਗੁਰਦਾਸਪੁਰ ਵਿਖੇ ਦਰਜ ਹੈ ਜੋ ਏਕਮ ਸਿੰਘ ਬਾਰਡਰ ਦੇ ਇਲਾਕਾ ਵਿੱਚ ਹੈਰੋਇਨ ਲਿਆਕੇ ਜਲੰਧਰ ਦੇ ਇਲਾਕਾ ਵਿੱਚ ਸਪਲਾਈ ਦਿੰਦਾ ਸੀ।ਅੱਜ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਪਾਸੋਂ ਡੂੰਗਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋਂ ਖ੍ਰੀਦ ਕਰਦਾ ਹੈ ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ।ਇਸ ਦੀ ਪ੍ਰਾਪਰਟੀ ਅਤੇ ਬੈਂਕ ਡਿਟੇਲ ਵੀ ਚੈਕ ਕੀਤੀ ਜਾਵੇਗੀ ਕਿ ਨਸ਼ਾ ਵੇਚਕੇ ਇਸਨੇ ਕਿੰਨੀ ਜਾਇਦਾਦ ਬਣਾਈ ਹੈ ਜੋ ਇਸ ਸਬੰਧੀ ਅੰਮ੍ਰਿਤਸਰ ਦੀ ਪੁਲਿਸ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

ਕੁੱਲਬ੍ਰਾਮਦਗੀ :-

1. 150 ਗ੍ਰਾਮ ਹੈਰੋਇਨ

2, 01 ਮੋਟਰਸਾਇਕਲ ਨੰਬਰ PB02-BQ-8542 |

Vinkmag ad
Share Our Daily Posts

News Desk

Read Previous

ਸੰਗਰੂਰ ਜੇਲ੍ਹ ਆਈ ਮੁੜ ਚਰਚਾ ਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ

Read Next

ਪੰਜਾਬ ਸਰਕਾਰ ਨੂੰ ਝਟਕਾ : ਮਨੀਸ਼ਾ ਗੁਲਾਟੀ ਬਣੇ ਰਹਿਣਗੇ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ