Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਸਕੂਲ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, 13 ਸਾਲਾ ਵਿਦਿਆਰਥੀ ਦੀ ਮੌਤ, ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟੀਆਂ

ਖਡੂਰ ਸਾਹਿਬ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਾਂ ਤਲਵੰਡੀ ਤੇ ਮੀਆਂਵਿੰਡ ਵਿਚਕਾਰ ਸਕੂਲ ਬੱਸ ਤੇ ਓਵਰਲੋਡ ਟਿੱਪਰ ਦੀ ਧੁੰਦ ਕਾਰਨ ਸਿੱਧੀ ਟੱਕਰ ਹੋ ਗਈ। ਜਿਸ ਕਾਰਨ। ਸਕੂਲ ਬੱਸ ’ਚ ਸਵਾਰ ਇਕ ਬੱਚੇ ਦੀ ਜਿਥੇ ਮੌਤ ਹੋ ਗਈ। ਉਥੇ ਹੀ ਬੱਸ ਦਾ ਚਾਲਕ ਜੋ ਖੁਦ ਮਾਲਕ ਵੀ ਹੈ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਅੰਮਿ੍ਰਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਜਦੋਂਕਿ ਟਿੱਪਰ ਦਾ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਪੁੱਜੀ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਬਿਆਸ ਦੇ ਆਰਮੀ ਸਕੂਲ ਦੀ ਬੱਸ ਸਵੇਰੇ ਮੀਆਂਵਿੰਡ ਤੋਂ ਸਾਢੇ ਕੁ ਸੱਤ ਵਜੇ ਦੇ ਕਰੀਬ ਬੱਚਿਆਂ ਨੂੰ ਲੈ ਕੇ ਬਿਆਸ ਜਾ ਰਹੀ ਸੀ। ਉਕਤ ਬੱਸ ਨੂੰ ਬੱਸ ਦਾ ਮਾਲਕ ਸਤਨਾਮ ਸਿੰਘ ਖੁਦ ਚਲਾ ਰਿਹਾ ਸੀ। ਜਦੋਂ ਇਹ ਬੱਸ ਪਿੰਡ ਸਰਾਂ ਨੇੜੇ ਪੁੱਜੀ ਤਾਂ ਓਵਰਲੋਡ ਟਿੱਪਰ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਸ ਵਿਚ ਡਰਾਈਵਰ ਸਤਨਾਮ ਸਿੰਘ ਦਾ ਲੜਕਾ ਤੇ ਪਿੰਡ ਜਵੰਦਪੁਰ ਦੇ ਸਿਕੰਦਰ ਸਿੰਘ ਦੇ ਦੋ ਲੜਕੇ ਸਾਹਿਲ ਅਤੇ ਅੰਸ਼ ਵੀ ਮੌਜੂਦ ਸਨ। ਇਸ ਭਿਆਨਕ ਹਾਦਸੇ ਵਿਚ 13-14 ਸਾਲ ਦੇ ਬੱਚੇ ਸਾਹਿਲ ਦੀ ਮੌਤ ਹੋ ਗਈ। ਜਦੋਕਿ ਡਰਾਈਵਰ ਸਤਨਾਮ ਸਿੰਘ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਜਿਸ ਨੂੰ ਤੁਰੰਤ ਅੰਮਿ੍ਰਤਸਰ ਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਦੋਂਕਿ ਟਿੱਪਰ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਵੈਰੋਂਵਾਲ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨ ਕਬਜੇ ਵਿਚ ਲੈ ਲਏ ਗਏ ਹਨ ਅਤੇ ਫਰਾਰ ਹੋਏ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਕਲਾਨੌਰ ਦਾ ਸ਼ਿਵ ਮੰਦਰ ਢਾਹ ਕੇ ਬਣਾ ਦਿੱਤਾ ਗਈ ਸੀ ਮਸਜਿਦ, ਮਹਾਰਾਜਾ ਰਣਜੀਤ ਸਿੰਘ ਦੇ ਉੱਦਮ ਨਾਲ ਹੋਈ ਮੰਦਰ ਦੀ ਮੁੜ ਉਸਾਰੀ

Read Next

ਸੁਨਾਮ ‘ਚ ਦੋਸਤ ਵੱਲੋਂ ਦੋਸਤ ਦੀ ਗੋਲ਼ੀਆਂ ਮਾਰ ਕੇ ਹੱਤਿਆ, ਢਾਬੇ ‘ਤੇ ਰੋਟੀ ਖਾਣ ਸਮੇਂ ਦਿੱਤਾ ਘਟਨਾ ਨੂੰ ਅੰਜਾਮ