Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਸੁਨਾਮ ‘ਚ ਦੋਸਤ ਵੱਲੋਂ ਦੋਸਤ ਦੀ ਗੋਲ਼ੀਆਂ ਮਾਰ ਕੇ ਹੱਤਿਆ, ਢਾਬੇ ‘ਤੇ ਰੋਟੀ ਖਾਣ ਸਮੇਂ ਦਿੱਤਾ ਘਟਨਾ ਨੂੰ ਅੰਜਾਮ

ਸੁਨਾਮ : ਪਟਿਆਲਾ ਜ਼ਿਲ੍ਹੇ ਦੇ ਪਿੰਡ ਘੜਾਮ ਵਿਖੇ ਖੇਡ ਮੇਲੇ ‘ਚ ਦੋਸਤਾਂ ਦਰਮਿਆਨ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਸੁਨਾਮ ਵਿਖੇ ਵੀਰਵਾਰ ਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਦੋਸਤ ਵੱਲੋਂ ਦੋਸਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਕਰੀਬ ਅੱਠ ਦੋਸਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੜਾਮ ਵਿਖੇ ਕਬੱਡੀ ਕੱਪ ਦੇਖਣ ਗਏ ਸਨ ਤਾਂ ਉੱਥੇ ਧਰਮਿੰਦਰ ਸਿੰਘ ਵਾਸੀ ਸ਼ੇਰੋਂ ਨੇ ਸ਼ਰਾਬ ਦੇ ਨਸ਼ੇ ਵਿੱਚ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਜਿਸ ਨੂੰ ਸੁਖਜਿੰਦਰ ਸਿੰਘ ਚੱਠਾ ਵਾਸੀ ਸਿੰਘਪੁਰਾ ਨੇ ਰੋਕਿਆ ਤਾਂ ਇਸ ਤੋਂ ਬਾਅਦ ਧਰਮਿੰਦਰ ਸਿੰਘ ਵਾਸੀ ਸ਼ੇਰੋਂ ਨੇ ਕਿਹਾ ਤੂੰ ਮੇਰੀ ਬੇਇਜ਼ਤੀ ਕਰ ਦਿੱਤੀ ਹੈ। ਇਸ ਤੋਂ ਬਾਅਦ ਸਾਰੇ ਦੋਸਤ ਦੋ ਗੱਡੀਆਂ ਵਿੱਚ ਸਵਾਰ ਹੋਕੇ ਆਪਣੇ ਘਰਾਂ ਨੂੰ ਪਰਤਣ ਲਈ ਚੱਲ ਪਏ।

ਕਰੀਬ ਅੱਧੀ ਰਾਤ ਨੂੰ ਸੁਨਾਮ ਵਿਖੇ ਸਥਿਤ ਪਟਿਆਲਾ ਮੁੱਖ ਸੜਕ ‘ਤੇ ਸੁਨਾਮ ਸੰਗਰੂਰ ਕੈਚੀਆਂ ਨੇੜਲੇ ਢਾਬੇ ‘ਤੇ ਰੋਟੀ ਖਾਣ ਲੱਗੇ ਸਨ ਤਾਂ ਧਰਮਿੰਦਰ ਸਿੰਘ ਵਾਸੀ ਸ਼ੇਰੋਂ ਨੇ ਆਪਣੇ ਦੋਸਤ ਪਿੰਡ ਸਿੰਘਪੁਰਾ ਦੇ ਨੌਜਵਾਨ ਸੁਖਜਿੰਦਰ ਸਿੰਘ ਚੱਠਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਉਕਤ ਮਾਮਲੇ ‘ਚ ਬਣਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ। ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਸਿਵਲ ਹਸਪਤਾਲ ਵਿਖੇ ਕੀਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਸਕੂਲ ਬੱਸ ਨੂੰ ਟਿੱਪਰ ਨੇ ਮਾਰੀ ਟੱਕਰ, 13 ਸਾਲਾ ਵਿਦਿਆਰਥੀ ਦੀ ਮੌਤ, ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟੀਆਂ

Read Next

ਆਪ’ ਵਿਧਾਇਕ ਕੋਟਫੱਤਾ ਦੀਆਂ ਵਧ ਸਕਦੀਆਂ ਮੁਸ਼ਕਲਾਂ, ਵਿਰੋਧੀ ਧਿਰਾਂ ਨੇ ਲਿਆ ਨਿਸ਼ਾਨੇ ‘ਤੇ, ਵਿਜੀਲੈਂਸ ਦੀ FIR ‘ਚ ਗੰਭੀਰ ਇਲਜ਼ਾਮ