Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਆਪ’ ਵਿਧਾਇਕ ਕੋਟਫੱਤਾ ਦੀਆਂ ਵਧ ਸਕਦੀਆਂ ਮੁਸ਼ਕਲਾਂ, ਵਿਰੋਧੀ ਧਿਰਾਂ ਨੇ ਲਿਆ ਨਿਸ਼ਾਨੇ ‘ਤੇ, ਵਿਜੀਲੈਂਸ ਦੀ FIR ‘ਚ ਗੰਭੀਰ ਇਲਜ਼ਾਮ

ਬਠਿੰਡਾ : ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀ: ਅਮਿਤ ਰਤਨ ਕੋਟਫੱਤਾ ਦੇ ਨਜ਼ਦੀਕੀ ਅਤੇ ਨਿੱਜੀ ਪੀਏ ਰਿਸ਼ਮ ਗਰਗ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ 4 ਲੱਖ ਰੁਪਏ ਦੀ ਰਿਸ਼ਵਤ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਬਾਅਦ ‘ਆਪ’ ਸਰਕਾਰ ਤੇ ‘ਆਪ’ ਦੇ ਵਿਧਾਇਕ ਅਮਿਤ ਰਤਨਾ ਕੋਟਫੱਤਾ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਆਗੂਆਂ ਨੇ ਇਸ ਮਾਮਲੇ ‘ਚ ਸ਼ਿਕਾਇਤਕਰਤਾ ਵੱਲੋਂ ਨਾਮਜ਼ਦ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਸਿਰਫ਼ ਇਕ ਖ਼ਿਲਾਫ਼ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ’ਤੇ ਕਈ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ।

ਦੂਜੇ ਪਾਸੇ ਸ਼ੁੱਕਰਵਾਰ ਨੂੰ ਕਾਂਗਰਸ, ਭਾਜਪਾ ਸਮੇਤ ਅਕਾਲੀ ਆਗੂਆਂ ਨੇ ਐਸਐਸਪੀ ਵਿਜੀਲੈਂਸ ਨਾਲ ਮੁਲਾਕਾਤ ਕਰ ਕੇ ਵਿਧਾਇਕ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਚੁੱਕੀ। ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ‘ਚ ਸਪੱਸ਼ਟ ਤੌਰ ‘ਤੇ ਦੋਸ਼ ਲਗਾਇਆ ਹੈ ਕਿ ਵਿਧਾਇਕ ਨੇ ਉਸ ਤੋਂ ਪੰਜ ਲੱਖ ਰੁਪਏ ਰਿਸ਼ਵਤ ਮੰਗੀ ਹੈ ਪਰ ‘ਆਪ’ ਸਰਕਾਰ ਆਪਣੇ ਵਿਧਾਇਕ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਭਗਵੰਤ ਮਾਨ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਵਜੋਂ ਪੇਸ਼ ਕਰ ਰਹੀ ਹੈ।

ਵਿਰੋਧੀ ਧਿਰ ਦੇ ਆਗੂਆਂ ਨੇ ਮੰਗ ਕੀਤੀ ਕਿ ਜੇਕਰ ‘ਆਪ’ ਸਰਕਾਰ ਇਮਾਨਦਾਰ ਹੈ ਤਾਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਇਸ ਦੇ ਵਿਧਾਇਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਵਿਧਾਇਕ ਅਮਿਤ ਰਤਨਾ ਕੋਟਫੱਤਾ ਨੇ ਵੀਰਵਾਰ ਦੇਰ ਸ਼ਾਮ ਇਕ ਵੀਡੀਓ ਜਾਰੀ ਕਰ ਕੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਤੇ ਸਿਆਸੀ ਸਾਜ਼ਿਸ਼ ਤਹਿਤ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਗੱਲ ਕਹੀ। ਉਨ੍ਹਾਂ ਇਹ ਵੀ ਕਿਹਾ ਕਿ ਰਸ਼ਿਮ ਗਰਗ ਉਨ੍ਹਾਂ ਦਾ ਪੀਏ ਨਹੀਂ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਰਿਸ਼ਮ ਗਰਗ ਨੂੰ ਸ਼ੁੱਕਰਵਾਰ ਦੁਪਹਿਰ ਅਦਾਲਤ ‘ਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 20 ਫਰਵਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ, ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਉੱਥੇ ਹੀ ਵਿਜੀਲੈਂਸ ਬਿਊਰੋ ਦੇ ਐਸਐਸਪੀ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਵਿਧਾਇਕ ਦੀ ਕੋਈ ਭੂਮਿਕਾ ਹੈ ਜਾਂ ਨਹੀਂ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਵਿਜੀਲੈਂਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਸੁਨਾਮ ‘ਚ ਦੋਸਤ ਵੱਲੋਂ ਦੋਸਤ ਦੀ ਗੋਲ਼ੀਆਂ ਮਾਰ ਕੇ ਹੱਤਿਆ, ਢਾਬੇ ‘ਤੇ ਰੋਟੀ ਖਾਣ ਸਮੇਂ ਦਿੱਤਾ ਘਟਨਾ ਨੂੰ ਅੰਜਾਮ

Read Next

ਇੰਸਟਾਗ੍ਰਾਮ ‘ਤੇ ਦੋਸਤੀ ਤੋਂ ਬਾਅਦ ਪਿਆਰ ਤੇ ਫਿਰ ਵਿਆਹ ਤੋਂ ਇਨਕਾਰ, ਪੰਜਾਬ ਪੁਲਿਸ ਦੇ SI ਦੀ ਧੀ ਨੇ ਕੀਤੀ ਖ਼ੁਦਕੁਸ਼ੀ