Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਰਿਸ਼ਵਤ ਮਾਮਲੇ ’ਚ ਏਐੱਸਆਈ ਗ੍ਰਿਫ਼ਤਾਰ, ਪਰਚਾ ਦਰਜ ਹੋਣ ਤੋਂ ਬਾਅਦ ਏਐੱਸਆਈ ਚੱਲ ਰਿਹਾ ਸੀ ਫ਼ਰਾਰ

ਬਟਾਲਾ: ਡੇਰਾ ਬਾਬਾ ਨਾਨਕ ਦੇ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਤਾਇਨਾਤ ਏਐੱਸਆਈ ਨੂੰ ਪੁਲਿਸ ਨੇ ਰਿਸ਼ਵਤ ਲੈਣ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਹੈ।

ਡੀਐੱਸਪੀ ਰਛਪਾਲ ਸਿੰਘ ਨੇ ਦੱਸਿਆ ਕਿ 16 ਫਰਵਰੀ ਨੂੰ ਥਾਣਾ ਕੋਟਲੀ ਸੂਰਤ ਮੱਲੀ ਵਿਚ ਤਾਇਨਾਤ ਏਐੱਸਆਈ ਜੋਗਿੰਦਰ ਸਿੰਘ ਨੇ ਇਕ ਮਾਮਲੇ ਦੀ ਜਾਂਚ ਕਰਵਾਉਣ ਲਈ ਇਕ ਨੌਜਵਾਨ ਦੇ ਪਰਿਵਾਰ ਕੋਲੋਂ 3 ਹਜ਼ਾਰ ਰੁਪਏ ਰਿਸ਼ਵਤ ਲਈ ਸੀ ਜਿਸ ’ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਮੌਕੇ ’ਤੇ ਪਹੁੰਚ ਕੇ ਏਐੱਸਆਈ ਜੋਗਿੰਦਰ ਸਿੰਘ ਨੂੰ ਕਾਬੂ ਕੀਤਾ ਸੀ ਜਿਸ ’ਤੇ ਪੁਲਿਸ ਨੇ ਏਐੱਸਆਈ ਜਗਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਏਐੱਸਆਈ ਜਗਿੰਦਰ ਸਿੰਘ ਫ਼ਰਾਰ ਸੀ ਪਰ ਸ਼ਨਿਚਰਵਾਰ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ ਪਿੰਡ ਫੱਤੂਪੁਰ ਦੇ ਵਸਨੀਕ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਦੀ ਹਾਈ ਕੋਰਟ ’ਚ ਇਕ ਕੇਸ ਵਿਚ ਜ਼ਮਾਨਤ ਹੋ ਗਈ ਸੀ ਜਿਸ ਦੀ ਤਫਤੀਸ਼ ਕਰਵਾਉਣ ਲਈ ਏਐੱਸਆਈ ਜੋਗਿੰਦਰ ਸਿੰਘ ਨੇ 3000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਉਨ੍ਹਾਂ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨਾਲ ਗੱਲ ਕੀਤੀ ਸੀ। ਗੁਰਦੀਪ ਸਿੰਘ ਰੰਧਾਵਾ ਨੇ ਮੌਕੇ ’ਤੇ ਪੁੱਜ ਕੇ ਰਿਸ਼ਵਤ ਲੈਂਦੇ ਸਮੇਂ ਏਐੱਸਆਈ ਨੂੰ ਕਾਬੂ ਕਰ ਲਿਆ।

ਦੂਜੇ ਪਾਸੇ ਹਲਕਾ ਡੇਰਾ ਬਾਬਾ ਨਾਨਕ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ

Read Next

ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਰਜਿਸਟੇ੍ਰਸ਼ਨ ਸ਼ੁਰੂ, 14 ਮਾਰਚ ਨੂੰ ਅੱਠਵੀ ਯਾਤਰਾ ਹੋਵੇਗੀ ਰਵਾਨਾ