Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਮਹਿੰਗੀਆਂ ਦਵਾਈਆਂ ਦੇ ਮੁੱਦੇ ’ਤੇ ਸਪੀਕਰ ਕੁਲਵਾਰ ਸਿੰਘ ਸੰਧਵਾਂ ਨੇ 21 ਫਰਵਰੀ ਨੂੰ ਸੱਦੀ ਉੱਚ ਪੱਧਰੀ ਮੀਟਿੰਗ

ਬਠਿੰਡਾ : ਮਹਿੰਗੀਆਂ ਦਵਾਈਆਂ ਦੇ ਮੁੱਦੇ ’ਤੇ ਵਿਧਾਨ ਸਭਾ ਸਪੀਕਰ ਕੁਲਵਾਰ ਸਿੰਘ ਸੰਧਵਾਂ ਨੇ 21 ਫਰਵਰੀ ਨੂੰ ਉੱਚ ਪੱਧਰੀ ਮੀਟਿੰਗ ਸੱਦੀ। ਸੰਧਵਾਂ ਨੇ ਇਹ ਮੀਟਿੰਗ ਕੈਂਸਰ ਤੇ ਦਿਲ ਦੇ ਰੋਗਾਂ ਦੇ ਇਲਾਜ ਵਿਚ ਵਰਤੀਆਂ ਜਾਂਦੀਆਂ ਦਵਾਈਆਂ ਨੂੰ ਲੈ ਕੇ ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਦੇ ਮੁਖੀ ਗੁਰਪ੍ਰੀਤ ਸਿੰਘ ਚੰਦਬਾਜਾ ਵੱਲੋਂ ਮੰਗ ਪੱਤਰ ਸੌਂਪੇ ਜਾਣ ਪਿੱਛੋਂ ਸੱਦੀ ਹੈ। ਚੰਦਬਾਜਾ ਲੰਮੇਂ ਸਮੇਂ ਤੋਂ ਦਵਾਈਆਂ ਦੀ ਐੱਮਆਰਪੀ ਤੈਅ ਕਰਨ ਨੂੰ ਲੈ ਕੇ ਜੱਦੋਜਹਿਦ ਕਰ ਰਹੇ ਹਨ। ਉਨ੍ਹਾਂ ਲਗਭਗ ਇਕ ਮਹੀਨਾ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਡਿਪਟੀ ਸਪੀਕਰ ਜੈ ਸਿੰਘ ਰੋੜੀ ਨੂੰ ਮੰਗ ਪੱਤਰ ਦੇ ਕੇ ਸੂਬਾ ਸਰਕਾਰ ਤੋਂ ਇਸ ਸਬੰਧ ਵਿਚ ਜਨਤਕ ਹਿੱਤ ਵਿਚ ਸਹੀ ਕਦਮ ਚੁੱਕਣ ਲਈ ਕਿਹਾ ਸੀ।

ਵਿਧਾਨ ਸਭਾ ਸਪੀਕਰ ਦੇ ਦਫ਼ਤਰ ਵੱਲੋਂ ਜਾਰੀ ਸਰਕੁਲਰ ਮੁਤਾਬਕ ਇਸ ਮੁੱਦੇ ’ਤੇ ਵਿਧਾਨ ਸਭਾ ਮੈਂਬਰਾਂ ਨੂੰ ਜਾਣੂੰ ਕਰਾਇਆ ਜਾਵੇਗਾ। ਮੀਟਿੰਗ ਵਿਚ ਸਿਹਤ ਮੰਤਰੀ ਡਾ. ਬਲਵੀਰ ਸਿੰਘ, ਸੰਸਦੀ ਕਾਰਜ ਮੰਤਰੀ ਡਾ. ਇੰਦਰਬੀਰ ਸਿੰਘ, ਸਮਾਜਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਤੇ ਹੋਰਨਾਂ ਨੂੰ ਸੱਦਿਆ ਗਿਆ ਹੈ। ਸਮਾਜ ਸੇਵਕਾਂ ਨੇ ਦੱਸਿਆ ਕਿ ਜਿਹੜੀ ਦਵਾਈ 7500 ਰੁਪਏ ਦੀ ਹੈ, ਉਸ ਦਾ ਪਿ੍ਰੰਟ ਰੇਟ 42566 ਰੁਪਏ ਹੈ। ਇਵੇਂ ਹੀ 950 ਰੁਪਏ ਦੀ ਦਵਾਈ ਦਾ ਪਿ੍ਰੰਟ 9900 ਰੁਪਏ ਹੈ। 20 ਰੁਪਏ ਵਾਲੀ ਦਵਾਈ ਦਾ ਪਿ੍ਰੰਟ 138 ਰੁਪਏ ਤੇ 1230 ਰੁਪਏ ਵਾਲੀ ਦਵਾਈ ਦਾ 12500 ਰੁਪਏ ਹੈ। ਇਹ ਮਰੀਜ਼ਾਂ ਤੇ ਉਨ੍ਹਾਂ ਦੇ ਸੰਭਾਲੂਆਂ ਨਾਲ ਮੁਨਾਫ਼ਾ ਭਾਲਦੇ ਦਵਾਈ ਬਜ਼ਾਰ ਧੋਖਾ ਹੈ।

Vinkmag ad
Share Our Daily Posts

News Desk

Read Previous

ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਰਜਿਸਟੇ੍ਰਸ਼ਨ ਸ਼ੁਰੂ, 14 ਮਾਰਚ ਨੂੰ ਅੱਠਵੀ ਯਾਤਰਾ ਹੋਵੇਗੀ ਰਵਾਨਾ

Read Next

ਸੰਗਰੂਰ-ਪਟਿਆਲਾ ਰੋਡ ‘ਤੇ ਪਿਕਅਪ ਦੀ ਬੱਸ ਨਾਲ ਟੱਕਰ, ਕਾਲੀ ਮਾਤਾ ਮੰਦਰ ਤੋਂ ਮੱਥਾ ਟੇਕ ਕੇ ਪਰਤ ਰਹੇ 21 ਲੋਕਾਂ ‘ਚੋਂ 4 ਦੀ ਮੌਤ, ਬਾਕੀਆਂ ਦੀ ਹਾਲਤ ਗੰਭੀਰ