Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਸੁਨਾਮ ‘ਚ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ, ਨਿਹੱਥੇ ਨੂੰ ਰਾਡਾਂ ਨਾਲ ਕੁੱਟ ਕੇ ਲੱਤਾਂ-ਬਾਹਾਂ ਤੋੜੀਆਂ

ਸੁਨਾਮ : ਨਜ਼ਦੀਕੀ ਪਿੰਡ ਜਗਤਪੁਰਾ ਵਿਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 37 ਸਾਲਾ ਵਿਅਕਤੀ ਨੂੰ ਘੇਰ ਕੇ ਤਿੰਨ-ਚਾਰ ਹਮਲਾਵਰਾਂ ਨੇ ਲੋਹੇ ਦੀ ਰਾਡ ਨਾਲ ਬੇਰਹਿਮੀ ਨਾਲ ਇਕ ਜਣੇ ਨੂੰ ਕੁੱਟਿਆ। ਉਨ੍ਹਾਂ ਨੇ ਕੁੱਟਮਾਰ ਦੀ ਵੀਡੀਓ ਬਣਾਈ ਤੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ।

ਦੱਸਣਯੋਗ ਹੈ ਕਿ ਇਹ ਘਟਨਾ ਐਤਵਾਰ ਦੀ ਹੈ। ਹਮਲਾਵਰਾਂ ਨੇ ਮੋਟਰ ਸਾਈਕਲ ਸਵਾਰ ਨੂੁੰ ਹੇਠਾਂ ਸੁੱਟ ਲਿਆ। ਫਿਰ ਤਿੰਨ ਜਣੇ ਜਦੋਂ ਉਸ ਨੂੰ ਰਾਡਾਂ ਨਾਲ ਕੁੱਟਣ ਲੱਗੇ। ਉਹ ਬਚਾਅ ਲਈ ਹੱਥ ਜੋੜ ਰਿਹਾ ਸੀ ਪਰ ਕਿਸੇ ਬੇਤਰਸ ਹਮਲਾਵਰ ਨੇ ਉਸ ਨੂੰ ਛੱਡਿਆ ਨਹੀਂ। ਹਮਲਾਵਰਾਂ ਨੇ ਨਿਹੱਥੇ ਨੂੰ ਏਨਾ ਕੁੱਟਿਆ ਕਿ ਉਸ ਦੀਆਂ ਲੱਤਾਂ, ਬਾਹਾਂ ਤੋੜ ਦਿੱਤੀਆਂ। ਇਸੇ ਦੌਰਾਨ ਇਕ ਰਾਹਗੀਰ ਔਰਤ ਵੀ ਦੁਹਾਈ ਦੇ ਰਹੀ ਸੀ ਕਿ ਨੌਜਵਾਨ ਨਾ ਨਾ ਕੁੱਟੋ ਪਰ ਹਮਲਾਵਰ ਰੁਕੇ ਨਹੀਂ।

ਇਸ ਬੇਰਹਿਮ ਘਟਨਾ ਨੂੰ ਦੇਖ ਕੇ ਲੋਕ ਸਵਾਲ ਕਰ ਰਹੇ ਹਨ ਕਿ ਕੀ ਥਾਣਾ ਸ਼ਹਿਰੀ ਦੀ ਹਦੂਦ ਵਿਚ ਬਦਮਾਸ਼ੀ ਕਰਨ ਵਾਲਿਆਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਦਿਨ ਦਿਹਾੜੇ ਅਜਿਹਾ ਕੁਝ ਵਾਪਰ ਰਿਹਾ ਹੈ। ਇਸ ਹਿੰਸਕ ਵਾਰਦਾਤ ਸਬੰਧੀ ਥਾਣਾ ਸ਼ਹਿਰੀ ਸੁਨਾਮ ਦੇ ਐੱਸਐੱਚਓ ਇੰਸਪੈਕਟਰ ਅਜੇ ਕੁਮਾਰ ਨੇ ਕਿਹਾ ਕਿ ਇਹ ਘਟਨਾ ਕੁਝ ਦਿਨ ਪਹਿਲਾਂ ਵਾਪਰੀ ਸੀ ਤੇ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਛੇ ਮੁਲਜ਼ਮਾਂ ਵਿਰੁੱਧ ਇਰਾਦਾ ਕਤਲ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਅਨਸਰ ਕੀਤੇ ਗਏ ਕੇਸ ’ਚ ਨਾਮਜ਼ਦ

ਪੁਲਿਸ ਨੇ ਸੋਨੂੰ ਕੁਮਾਰ ਦੇ ਬਿਆਨਾਂ ’ਤੇ ਮਨੀ ਸਿੰਘ, ਕੁਲਦੀਪ ਸਿੰਘ ਬਾਰੀ, ਲਵੀ ਸਿੰਘ, ਮਲਕੀਤ ਕੌਰ, ਗੋਪਾਲ ਸਿੰਘ ਜਗਤਪੁਰਾ, ਅਮਰੀਕ ਸਿੰਘ ਬਾਜ਼ੀਗਰ ਬਸਤੀ ਖੜਿਆਲ ਕੋਠੇ ਵਿਰੁੱਧ ਇਰਾਦਾ ਏ ਕਤਲ ਦਾ ਕੇਸ ਦਰਜ ਕੀਤਾ ਹੈ। ਬਾਕੀ ਹਮਲਾਵਰਾਂ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋਂ ਨਸ਼ੀਲੀਆ ਗੋਲੀਆ ਦਾ ਧੰਦਾ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 155 ਨਸ਼ੀਲੀਆ ਗੋਲੀਆ ਖੁੱਲੀਆ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ।

Read Next

ਜਲੰਧਰ ਥਾਣਾ ਮਕਸੂਦਾਂ ਦੀ ਪੁਲਿਸ ਵੱਲੋ 01 ਨਸ਼ਾ ਤਸਕਰ ਪਾਸੋ 38 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਟਰੱਕ ਨੰਬਰੀ PB-07-AF-2098 ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ।