Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

14,417 ਹੋਣਗੇ ਪੱਕੇ, ਬਜਟ ਸੈਸ਼ਨ ਦੀਆਂ ਤਰੀਕਾਂ, ਛੋਟੇ ਦੁਕਾਨਾਦਾਰਾਂ ਦੀ ਮਦਦ ਸਮੇਤ ਪੰਜਾਬ ਕੈਬਨਿਟ ਨੇ ਲਏ ਇਹ ਵੱਡੇ ਫ਼ੈਸਲੇ

ਪੰਜਾਬ ਕੈਬਨਿਟ ਦੀ ਮੰਗਲਵਾਰ ਨੂੰ ਹੋਈ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਫੂਡ ਗ੍ਰੇਨ ਤੇ ਵਾਟਰ ਪਾਲਿਸੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। 3 ਮਾਰਚ ਤੋਂ ਬਜਟ ਇਜਲਾਸ ਸ਼ੁਰੂ ਹੋਵੇਗਾ ਤੇ 10 ਮਾਰਚ ਨੂੰ ਮਾਨ ਸਰਕਾਰ ਬਜਟ ਪੇਸ਼ ਕਰੇਗੀ। 11 ਮਾਰਚ ਨੂੰ ਬਜਟ ‘ਤੇ ਡਿਬੇਟ ਹੋਵੇਗੀ। G20 ਸੰਮੇਲਨ ਕਾਰਨ 7-8 ਦਿਨ ਦੀ ਬ੍ਰੇਕ ਹੋਵੇਗੀ। 22-24 ਤਰੀਕ ਨੂੰ ਵਿਧਾਨ ਸਭਾ ਮੁੜ ਆਪਣਾ ਕੰਮ ਕਰੇਗੀ। ਯਾਨੀ 3 ਮਾਰਚ ਤੋਂ 11 ਮਾਰਚ ਤਕ ਬਜਟ ਸੈਸ਼ਨ ਦਾ ਪਹਿਲਾ ਪੜਾਅ ਤੇ 22-25 ਮਾਰਚ ਤਕ ਦੂਜਾ ਪੜ੍ਹਾਅ ਚੱਲੇਗਾ।

ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਪੰਜਾਬ ‘ਚ ਬਿਲਕੁਲ ਦਰੁਸਤ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵੀ ਚੈਕਿੰਗ ਦੀ ਜ਼ਰੂਰਤ ਹੈ ਉੱਥੇ ਪੁਲਿਸ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਰੋਜ਼ਾਨਾ ਗੈਂਗਸਟਰ ਫੜੇ ਜਾ ਰਹੇ ਹਨ, ਇਸ ਲਈ ਪੰਜਾਬ ਦੀ ਜਨਤਾ ਨੂੰ ਲਾਅ ਐਂਡ ਆਰਡਰ ਦੀ ਫਿਕਰ ਕਰਨ ਦੀ ਲੋੜ ਨਹੀਂ ਹੈ।

ਕੈਬਨਿਟ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ‘ਤੇ ਜਾਣਕਾਰੀ ਦਿੰਦੇ ਹੋਏ CM #BhagwantMann ਜੀ Live https://t.co/O6qva4rW4a

— AAP Punjab (@AAPPunjab) February 21, 2023

ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ‘ਚ ਲਾਗੂ ਕਰਨ ਹਿੱਤ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਅਗਲੇ Rule&Regulations ਬਣਾਏ ਜਾਣਗੇ ਤਾਂ ਜੋ ਮੁਲਾਜ਼ਮਾਂ ਦੇ ਹੱਕ ‘ਚ ਫ਼ੈਸਲੇ ਲਏ ਜਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਕੋਈ ਵੀ ਬੇਘਰ ਨਹੀਂ ਹੋਵੇਗਾ ਤੇ ਸਭ ਨੂੰ ਘਰ ਦਿੱਤੇ ਜਾਣਗੇ। ਪੰਜਾਬ ਕੈਬਨਿਟ ਨੇ ਗ਼ਰੀਬਾਂ ਨੂੰ ਪੱਕੇ ਘਰ ਦੇਣ ਲਈ AFFORDABLE HOUSING ਨੀਤੀ ਬਣਾਈ ਹੈ। ਸਰਕਾਰ ਵੱਲੋਂ ਝੁੱਗੀਆਂ ਤੇ ਕੱਚੇ ਘਰਾਂ ‘ਚ ਰਹਿਣ ਵਾਲਿਆਂ ਨੂੰ ਪੱਕੇ ਘਰ ਦਿੱਤੇ ਜਾਣਗੇ।

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਭਾਸ਼ਾ ਦਿਵਸ ‘ਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ The Punjab Shops & Commercial Establishment Rules-1958 ‘ਚ ਸੋਧ ਕਰਨ ਦਾ ਫ਼ੈਸਲਾ ਕੀਤਾ ਗਿਆ। ਮਾਨ ਨੇ ਸਾਰੀਆਂ ਦੁਕਾਨਾਂ ‘ਤੇ Malls ਦੇ ਬੋਰਡ ਪੰਜਾਬੀ ਭਾਸ਼ਾ ‘ਚ ਲਿਖੇ ਜਾਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜੋ ਛੋਟੇ ਦੁਕਾਨਦਾਰ ਬੋਰਡ ਨਹੀਂ ਲਗਵਾ ਸਕਦੇ, ਸਰਕਾਰ ਖੁਦ ਬੋਰਡ ਲਗਵਾਉਣ ‘ਚ ਉਨ੍ਹਾਂ ਦੀ ਮਦਦ ਕਰੇਗੀ

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਦੇ ਥਾਣਾ ਆਦਮਪੁਰ ਦੀ ਪੁਲਿਸ ਵੱਲੋਂ ਲੁੱਟ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਪਰਦਾ ਫਾਸ਼ ਕਰਦੇ ਹੋਏ 02 ਮੋਟਰਸਾਇਕਲ, 01 ਦੇਸੀ ਕੱਟਾ,01 ਖਿਡਾਉਣਾ ਪਿਸਤੋਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ।

Read Next

ਜਲੰਧਰ ਦਿਹਾਤੀ ਦੀਆਂ ਸਬ-ਡਵੀਜਨਾਂ ਦੇ ਏਰੀਏ ਵਿੱਚ ਉਪਰੇਸ਼ਨ ਕਾਸੋ ਸੁਭਾ 11.00 ਵਜੇ ਤੋਂ ਸ਼ਾਮ 04.00 ਵਜੇ ਤੱਕ ਚਲਾਇਆ ਗਿਆ।