Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਪਾਕਿਸਤਾਨੀ ਹਿੰਦੂ ਘਰ-ਬਾਰ ਛੱਡ ਕੇ ਭਾਰਤ ਪੁੱਜੇ, 166 ਪਾਕਿਸਤਾਨੀ ਹਿੰਦੂਆਂ ਨੇ ਕੀਤਾ ਐਲਾਨ, 25 ਦਿਨ ਦਾ ਵੀਜ਼ਾ ਹੈ ਪਰ ਵਾਪਸ ਨਹੀਂ ਜਾਣਗੇ ਪਾਕਿਸਤਾਨ

ਅੰਮ੍ਰਿਤਸਰ: ਪਾਕਿਸਤਾਨ ਵਿਚ ਮੰਗਿਆਈ ਦੀ ਮਾਰ ਝੱਲ ਰਹੇ ਲੋਕਾਂ ਦਾ ਜਿਉਣਾ ਮੁਹਾਰ ਹੋ ਗਿਆ ਹੈ ਜਿਸ ਕਾਰਨ ਲਗਾਤਾਰ ਉਥੋਂ ਦੇ ਬਾਸ਼ਿੰਦੇ ਦੇਸ਼ ਛੱਡਣ ਲਈ ਮਜਬੂਰ ਹੋ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਮੰਗਲਵਾਰ ਸ਼ਾਮ ਨੂੰ ਪਾਕਿਸਤਾਨ ਤੋਂ ਚਾਰ ਜਥਿਆਂ ਦੇ ਰੂਪ ਵਿਚ ਵੱਡੀ ਗਿਣਤੀ ਵਿਚ ਹਿੰਦੂ ਸ਼ਰਧਾਲੂ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਪੁੱਜੇ।

ਚਾਰ ਜਥਿਆਂ ਵਿਚ ਸ਼ਾਮਲ 166 ਹਿੰਦੂ ਸ਼ਰਧਾਲੂਆਂ ਦੀ ਅਗਵਾਈ ਕਰ ਰਹੇ ਨੇ ਰਾਮ ਚੰਦ, ਬੀਰਲ, ਰਮੇਸ਼ ਲਾਲ, ਧਨੂੰ ਰਾਮ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਹੁਤ ਗਰੀਬ ਹਨ ਤੇ ਉਹ ਭਾਰਤ ਸਰਕਾਰ ਦਾ ਸ਼ੁਕਰਗੁਜ਼ਾਰ ਕਰਦੇ ਹਨ ਕਿ ਉਨ੍ਹਾਂ ਨੂੰ ਭਾਰਤ ਆਉਣ ਦਾ ਵੀਜ਼ਾ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਸਿਰਫ 25 ਦਿਨ ਦੇ ਵੀਜ਼ੇ ’ਤੇ ਸ੍ਰੀ ਹਰਿਦੁਆਰ ਜਾਣ ਲਈ ਆਏ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਹੁਣ ਕਦੇ ਵੀ ਪਾਕਿਸਤਾਨ ਨਹੀਂ ਜਾਣਗੇ। ਬੇਸ਼ੱਕ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਹਰਿਦੁਆਰ ਦਾ ਵੀਜ਼ਾ ਦਿੱਤਾ ਹੈ ਪਰ ਉਹ ਇਹ ਗੱਲ ਸ਼ਰੇਆਮ ਕਰਦੇ ਹਨ ਕਿ ਉਹ ਪਾਕਿਸਤਾਨ ਵਾਪਸ ਨਹੀਂ ਪਰਤਣਗੇ।

ਉਨ੍ਹਾਂ ਕਿਹਾ ਕਿ ਰਾਜਸਥਾਨ ਵਿਖੇ ਜੋਧਪੁਰ ਜੈਸਲਮੇਰ ਦੇ ਇਲਾਕਿਆਂ ਵਿਚ ਜਾ ਕੇ ਨਵੇਂ ਸਿਰਿਓਂ ਰੈਣਬਸੇਰਾ ਕਰਨਗੇ। ਉਨ੍ਹਾਂ ਦੱਸਿਆ ਕਿ ਉਹ ਘਰ-ਬਾਰ ਛੱਡ ਕੇ ਘਰੇਲੂ ਸਾਮਾਨ ਲੈ ਕੇ ਪੱਕੇ ਤੌਰ ’ਤੇ ਭਾਰਤ ਰਹਿਣ ਲਈ ਆ ਗਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤ ਦਾਖ਼ਲ ਹੁੰਦਿਆਂ ਆਪਣੇ ਤੇ ਆਪਣੇ ਪਰਿਵਾਰ ਨੂੰ ਆਜ਼ਾਦ ਸਮਝ ਰਹੇ ਹਨ ਜਿਸ ਕਰ ਕੇ ਉਨ੍ਹਾਂ ਨੂੰ ਭਾਰਤ ਅੰਦਰ ਕਿਸੇ ਕਿਸਮ ਦਾ ਡਰ ਨਹੀਂ ਹੈ।

ਦੱਸਣਯੋਗ ਹੈ ਕਿ ਭਾਰਤ ਸਰਕਾਰ ਨੇ ਭਾਰਤ ਪੁੱਜੇ ਪਾਕਿਸਤਾਨੀ ਹਿੰਦੂ ਸ਼ਰਧਾਲੂਆਂ ਦੇ ਜਥਿਆਂ ਨੂੰ ਸ੍ਰੀ ਹਰਿਦੁਆਰ ਦੇ ਦਰਸ਼ਨਾਂ ਲਈ ਵੀਜ਼ੇ ਮੁਹੱਈਆ ਕਰਵਾਏ ਹਨ। ਜੇ ਇਹ ਪਾਕਿਸਤਾਨੀ ਹਿੰਦੂ ਭਾਰਤ ਅੰਦਰ ਵੱਖ-ਵੱਖ ਥਾਵਾਂ ’ਤੇ ਜਾ ਕੇ ਨਵੇਂ ਸਿਰਿਓਂ ਰੈਣਬਸੇਰਾ ਕਰਦੇ ਹਨ ਤਾਂ ਭਾਰਤ ਸਰਕਾਰ ਤੇ ਸੂਹੀਆ ਏਜੰਸੀਆਂ ਲਈ ਸਿਰਦਰਦੀ ਵੀ ਬਣੇਗੀ। ਇਹ ਤਾਂ ਹੁਣ ਸ਼ਰਧਾਲੂਆਂ ਦੇ ਵੀਜ਼ਾ ਖਤਮ ਹੋਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਇਹ ਲੋਕ ਇੱਥੇ ਮੁੜ ਵਸੇਬਾ ਕਰਨਗੇ ਜਾਂ ਨਹੀਂ।

Vinkmag ad
Share Our Daily Posts

News Desk

Read Previous

ਜਲੰਧਰ ਦਿਹਾਤੀ ਦੀਆਂ ਸਬ-ਡਵੀਜਨਾਂ ਦੇ ਏਰੀਏ ਵਿੱਚ ਉਪਰੇਸ਼ਨ ਕਾਸੋ ਸੁਭਾ 11.00 ਵਜੇ ਤੋਂ ਸ਼ਾਮ 04.00 ਵਜੇ ਤੱਕ ਚਲਾਇਆ ਗਿਆ।

Read Next

ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਕਰੀਬੀ, ਖਰੜ ਦਾ ਹੈ ਨਾਮੀ ਬਿਲਡਰ