Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸਰਕਾਰ ਦੀ ਦਲੀਲ, ਫੈਕਟਰੀ ਦਾ ਐਕਸਾਈਜ਼ ਲਾਇਸੈਂਸ ਹੋ ਚੁੱਕੈ ਖ਼ਤਮ

ਚੰਡੀਗੜ੍ਹ : ਜ਼ੀਰਾ ਦੀ ਮਾਲਬ੍ਰੋਸ ਸ਼ਰਾਬ ਫੈਕਟਰੀ ਨੂੰ ਮੰਗਲਵਾਰ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸ਼ਰਾਬ ਫੈਕਟਰੀ ਵੱਲੋਂ ਫੈਕਟਰੀ ਵਿਚ ਰੱਖੇ ਏਥਨਾਲ ਨੂੰ ਬਾਹਰ ਕੱਢਣ ਦੀ ਇਜਾਜ਼ਤ ਮੰਗੀ ਗਈ ਸੀ। ਮਾਮਲੇ ਵਿਚ ਬਹਿਸ ਦੌਰਾਨ ਪੰਜਾਬ ਸਰਕਾਰ ਨੇ ਬੈਂਚ ਨੂੰ ਦੱਸਿਆ ਕਿ ਫੈਕਟਰੀ ਦੇ ਐਕਸਾਈਜ਼ ਲਾਇਸੈਂਸ ਦੀ ਸਮਾਂ-ਹੱਦ ਖ਼ਤਮ ਹੋ ਚੁੱਕੀ ਹੈ ਤਾਂ ਕਿਵੇਂ ਸਾਮਾਨ ਬਾਹਰ ਕੱਢਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਸਰਕਾਰ ਨੇ ਏਥਨਾਲ ਬਾਹਰ ਕੱਢਣ ਦੀ ਮੰਗ ਦਾ ਵਿਰੋਧ ਕੀਤਾ। ਇਸ ’ਤੇ ਮਾਲਬ੍ਰੋਸ ਦੀ ਸ਼ਰਾਬ ਫੈਕਟਰੀ ਦੇ ਮਾਲਕਾਂ ਵੱਲੋਂ ਗਿਆ ਕਿ ਉਨ੍ਹਾਂ ਨੇ ਇਸ ਸਬੰਧੀ ਅਰਜ਼ੀ ਦਿੱਤੀ ਹੋਈ ਹੈ ਪਰ ਸਰਕਾਰ ਉਸ ’ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ’ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਫੈਕਟਰੀ ਦਾ ਐਕਸਾਈਜ਼ ਲਾਇਸੈਂਸ 16 ਫਰਵਰੀ ਨੂੰ ਖ਼ਤਮ ਹੋ ਚੁੱਕਾ ਹੈ ਅਤੇ ਫੈਕਟਰੀ ਨੂੰ ਏਥਨਾਲ ਬਾਹਰ ਕੱਢਣ ਦੀ ਹਾਲੇ ਇਜਾਜ਼ਤ ਵੀ ਨਹੀਂ ਹੈ। ਜਿਥੋਂ ਤਕ ਫੈਕਟਰੀ ਦੇ ਅੰਦਰ ਅਤੇ ਬਾਹਰ ਆਉਣ-ਜਾਣ ਦਾ ਸਵਾਲ ਹੈ ਤਾਂ ਇਸ ਦੇ ਲਈ ਸਰਕਾਰ ਪੂਰਾ ਸਹਿਯੋਗ ਦੇ ਰਹੀ ਹੈ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸ਼ਰਾਬ ਫੈਕਟਰੀ ਦੀ ਅਰਜ਼ੀ ’ਤੇ ਹੀ ਸਵਾਲ ਉਠਾਉਂਦਿਆਂ ਕਿਹਾ ਕਿ ਮੁੱਖ ਪਟੀਸ਼ਨ ਹੋਰ ਬੈਂਚ ਕੋਲ ਵਿਚਾਰ ਅਧੀਨ ਹੈ ਜਦਕਿ ਅੱਜ ਉਸ ਪਟੀਸ਼ਨ ’ਤੇ ਸੁਣਵਾਈ ਹੋ ਰਹੀ ਹੈ, ਉਹ ਹੁਕਮ ਅਦੂਲੀ ਪਟੀਸ਼ਨ ਹੈ। ਸ਼ਰਾਬ ਫੈਕਟਰੀ ਨੂੰ ਜਦੋਂ ਮੁੱਖ ਪਟੀਸ਼ਨ ’ਚ ਕੋਈ ਰਾਹਤ ਨਹੀਂ ਮਿਲ ਸਕੀ ਤਾਂ ਉਨ੍ਹਾਂ ਨੇ ਹੁਕਮ ਅਦੂਲੀ ਪਟੀਸ਼ਨ ਜ਼ਰੀਏ ਆਪਣੀਆਂ ਮੰਗਾਂ ਰੱਖਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਹਿਲਾਂ ਮੁੱਖ ਮੰਤਰੀ ਵੱਲੋਂ ਫੈਕਟਰੀ ਬੰਦ ਕਰਨ ਦੇ ਦਿੱਤੇ ਆਦੇਸ਼ਾਂ ’ਤੇ ਕਾਰਵਾਈ ਨਾ ਕਰਨ ਦੀ ਮੰਗ ਨੂੰ ਲੈ ਕੇ ਅਰਜ਼ੀ ਦਾਇਰ ਕੀਤੀ ਸੀ ਤਾਂ ਹੁਣ ਫੈਕਟਰੀ ’ਚੋਂ ਏਥਨਾਲ ਬਾਹਰ ਕੱਢਣ ਦੀ ਮੰਗ ਨੂੰ ਲੈ ਕੇ ਅਰਜ਼ੀ ਦਾਇਰ ਕਰ ਦਿੱਤੀ ਗਈ ਹੈ।

ਇਸ ਲਈ ਏਥਨਾਲ ਨੂੰ ਫੈਕਟਰੀ ’ਚੋਂ ਬਾਹਰ ਕੱਢਣ ਦੀ ਮੰਗ ਉਸੇ ਬੈਂਚ ਦੇ ਸਾਹਮਣੇ ਕੀਤੀ ਜਾਵੇ। ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ਦਾ ਹੱਲ ਕੱਢਿਆ ਜਾਣਾ ਜ਼ਰੂਰੀ ਹੈ, ਇਸ ਲਈ ਦੋਵਾਂ ਧਿਰਾਂ ਇਸ ਦਾ ਹੱਲ ਕੱਢਣ, ਨਾਲ ਹੀ ਹਾਈ ਕੋਰਟ ਨੇ ਪੰਜਾਬ ਦੇ ਐਕਸਾਈਜ਼ ਵਿਭਾਗ ਨੂੰ ਇਸ ਪੂਰੇ ਮਾਮਲੇ ’ਚ ਹੁਣ ਅਗਲੀ ਸੁਣਵਾਈ 15 ਮਾਰਚ ਨੂੰ ਹਲਫਨਾਮਾ ਦਾਇਰ ਕਰ ਕੇ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ।
Vinkmag ad
Share Our Daily Posts

News Desk

Read Previous

ਵਿਜੀਲੈਂਸ ਨੇ ਹਿਰਾਸਤ ‘ਚ ਲਿਆ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਕਰੀਬੀ, ਖਰੜ ਦਾ ਹੈ ਨਾਮੀ ਬਿਲਡਰ

Read Next

ਖ਼ਾਲਿਸਤਾਨ ਦੀ ਗੱਲ ਕਰਨਾ ਸਾਡਾ ਹੱਕ ਤੇ ਧਰਮ – ਅੰਮ੍ਰਿਤਪਾਲ ਸਿੰਘ