Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 8, 2026

ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ 2 ਸਕੇ ਭਰਾਵਾਂ ਸਣੇ 4 ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ, 2 ਗੰਭੀਰ ਫੱਟੜ

ਰਾਜਪੁਰਾ, : ਕੌਮੀ ਸ਼ਾਹ ਮਾਰਗ ਨੰਬਰ 44 ਰਾਜਪੁਰਾ ਸਰਹਿੰਦ ਤੇ ਸਥਿੱਤ ਫਲਾਈ ਓਵਰ ਉਤੇ ਲੋਹੇ ਨਾਲ ਭਰੇ ਖੜੇ ਟਰੱਕ ਵਿੱਚ ਹੌਂਡਾ ਸਿਟੀ ਕਾਰ ਦੀ ਭਿਆਨਕ ਟੱਕਰ ਵਿੱਚ ਕਾਰ ਵਿੱਚ ਸਵਾਰ 6 ਨੌਜਵਾਨਾਂ ਵਿਚੋਂ 4 ਦੀ ਮੌਤ ਹੋ ਗਈ ਜਦ ਕਿ 2 ਗੰਭੀਰ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਸੈਕਟਰ 32 ਹਸਪਤਾਲ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਥਾਣਾ ਸਿਟੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜੇ ਵਿੱਚ ਲੈ ਕੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪੁਰਾ ਵਸਨੀਕ 6 ਨੌਜਵਾਨ ਗੁਰਵਿੰਦਰ ਸਿੰਘ, ਅਰਵਿੰਦਰ ਸਿੰਘ ਉਰਫ ਰਿਸ਼ੂ, ਉਸਦਾ ਸਕਾ ਭਰਾ ਗੁਰਜਿੰਦਰ ਸਿੰਘ, ਕਮਲਜੀਤ ਸਿੰਘ, ਨਾਨਕ ਸਿੰਘ ਅਤੇ ਅਵਿਨਾਸ਼ ਸਿੰਘ ਇੱਕੋਂ ਹੌਂਡਾ ਸਿਟੀ ਕਾਰ ਵਿੱਚ ਨੌਜਵਾਨ ਗੁਰਵਿੰਦਰ ਸਿੰਘ ਦੇ ਜਨਮ ਦਿਨ ਦੀ ਪਾਰਟੀ ਕਰਕੇ ਵਾਪਸ ਆਪਣੇ ਘਰ ਰਾਜਪੁਰਾ ਆ ਰਹੇ ਸਨ ਤਾਂ ਬੀਤੀ ਰਾਤ ਕਰੀਬ 11 ਵਜ਼ੇ ਜਦੋਂ ਸਰਹਿੰਦ ਰੋਡ ਤੋਂ ਰਾਜਪੁਰਾ ਓਵਰ ਬ੍ਰਿਜ਼ ਚੜਨ ਲੱਗੇ ਤਾਂ ਅਚਾਨਕ ਸੜਕ ਕਿਨਾਰੇ ਲੋਹੇ ਨਾਲ ਭਰੇ ਖੜੇ ਟਰੱਕ ਵਿੱਚ ਕਾਰ ਦੀ ਭਿਆਨਕ ਟੱਕਰ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ ਤੇ ਕਾਰ ਵਿੱਚ ਸਵਾਰ ਅਰਵਿੰਦਰ ਸਿੰਘ ਉਰਫ ਰਿਸ਼ੂ, ਗੁਰਜਿੰਦਰ ਸਿੰਘ ਸਕੇ ਭਰਾ, ਗੁਰਵਿੰਦਰ ਸਿੰਘ, ਕਮਲਜੀਤ ਸਿੰਘ ਵਾਸੀਆਨ ਰਾਜਪੁਰਾ ਦੀ ਤਾਂ ਮੌਕੇ ਉਤੇ ਹੀ ਮੌਤ ਹੋ ਗਈ ਜਦ ਕਿ ਨਾਨਕ ਸਿੰਘ ਅਤੇ ਅਵਿਨਾਸ਼ ਸਿੰਘ ਨੂੰ ਜਦੋਂ ਐਬੂਲੈਂਸ ਦੇ ਰਾਹੀ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਸੈਕਟਰ 32 ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ। ਇਸ ਸਬੰਧੀ ਥਾਣਾ ਸਿਟੀ ਪੁਲਿਸ ਵਿਖੇ ਤਾਇਨਾਤ ਤਫਤੀਸ਼ੀ ਅਫਸਰ ਏਐਸਆਈ ਨਛੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਲਿਆਂਦਾ ਗਿਆ ਹੈ ਤੇ 2 ਨੌਜਵਾਨ ਚੰਡੀਗੜ੍ਹ ਵਿਖੇ ਇਲਾਜ਼ ਅਧੀਨ ਹਨ। ਇਸ ਹਾਦਸੇ ਵਿੱਚ ਸੜਕ ਕਿਨਾਰੇ ਖੜੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਭਾਈ ਅੰਮ੍ਰਿਤਪਾਲ ਸਿੰਘ ਪਹੁੰਚੇ ਅਜਨਾਲਾ

Read Next

ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਨਵਾਂ ਖੁਲਾਸਾ, ਚਾਚੇ ਨੇ ਸ਼ਰਾਬ ਪਿਆ ਕੇ ਸੁੱਟਿਆ ਸੀ ਹੱਡਾ ਰੋੜੀ ‘ਚ! ਅੱਧੀ ਲਾਸ਼ ਖਾ ਗਏ ਕੁੱਤੇ