Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ‘ਚ ਨਵਾਂ ਖੁਲਾਸਾ, ਚਾਚੇ ਨੇ ਸ਼ਰਾਬ ਪਿਆ ਕੇ ਸੁੱਟਿਆ ਸੀ ਹੱਡਾ ਰੋੜੀ ‘ਚ! ਅੱਧੀ ਲਾਸ਼ ਖਾ ਗਏ ਕੁੱਤੇ

ਭਵਾਨੀਗੜ੍ਹ : ਬੀਤੀ 21 ਫਰਵਰੀ ਨੂੰ ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਫੁੰਮਣਵਾਲ ਦੇ ਇੱਕ ਨੌਜਵਾਨ ਦੀ ਹੱਡਾਰੋਡੀ ‘ਚੋੰ ਕੁੱਤਿਆਂ ਦੀ ਅੱਧ ਖਾਧੀ ਲਾਸ਼ ਮਿਲਣ ਦੇ ਮਾਮਲੇ ‘ਚ ਪੁਲਸ ਨੇ ਵੱਡਾ ਖੁਲਾਸਾ ਕਰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾ ‘ਤੇ ਚਾਚੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ।

ਕਤਲ ਹੋਏ ਨੌਜਵਾਨ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਭਵਾਨੀਗੜ੍ਹ ਦੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਫੁੰਮਣਵਾਲ ਨੇ ਦਰਜ ਕਰਵਾਏ ਬਿਆਨ ‘ਚ ਦੱਸਿਆ ਕਿ ਲੰਘੀ 19 ਫਰਵਰੀ ਨੂੰ ਉਸਦਾ ਚਾਚਾ ਗੁਰਜੰਟ ਸਿੰਘ ਮੇਰੇ ਭਰਾ ਸਰਬਜੀਤ ਸਿੰਘ ਉਰਫ ਰਾਜੀ ਸਮੇਤ ਪੱਠਿਆਂ ਦੀ ਕਮੀ ਕਾਰਨ ਆਪਣਾ ਪਸ਼ੂ ਅਨਾਜ ਮੰਡੀ ਛੱਡਣ ਗਿਆ ਸੀ। ਦਵਿੰਦਰ ਸਿੰਘ ਨੇ ਦੱਸਿਆ ਕਿ ਪਸ਼ੂ ਛੱਡ ਕੇ ਉਸਦਾ ਚਾਚਾ ਘਰ ਆ ਗਿਆ ਸੀ ਪਰੰਤੂ ਸਰਬਜੀਤ ਸਿੰਘ ਘਰ ਵਾਪਸ ਨਹੀੰ ਪਰਤਿਆ ਜਿਸ ਸਬੰਧੀ ਪੁੱਛਣ ਲਈ ਉਹ ਦੋ ਵਾਰ ਆਪਣੇ ਚਾਚੇ ਦੇ ਘਰ ਗਿਆ ਤਾਂ ਉਸਦਾ ਚਾਚਾ ਸ਼ਰਾਬ ਦੇ ਨਸ਼ੇ ‘ਚ ਟੁੰਨ ਮਿਲਿਆ ਤਾਂ ਇਸ ਦੌਰਾਨ ਮੰਗਲਵਾਰ ਸਵੇਰੇ ਉਸਨੂੰ ਸਰਬਜੀਤ ਸਿੰਘ ਦੀ ਲਾਸ਼ ਲਾਗਲੇ ਪਿੰਡ ਰਾਜਪੁਰਾ ਦੀ ਹੱਡਾ ਰੋਡੀ ‘ਚ ਪਈ ਹੋਣ ਬਾਰੇ ਪਤਾ ਲੱਗਾ ਤੇ ਮੌਕੇ ‘ਤੇ ਜਾ ਕੇ ਜਦੋੰ ਦੇਖਿਆ ਤਾਂ ਸਰਬਜੀਤ ਦੀ ਲਾਸ਼ ਦਾ ਚਿਹਰਾ, ਛਾਤੀ ਤੇ ਸੱਜੀ ਬਾਂਹ ਕੁੱਤਿਆਂ ਵੱਲੋੰ ਖਾਧੀ ਹੋਈ ਸੀ। ਦਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਸਦੇ ਚਾਚੇ ਗੁਰਜੰਟ ਸਿੰਘ ਨੇ ਅਨਾਜ ਮੰਡੀ ਤੋੰ ਵਾਪਸੀ ਸਮੇੰ ਉਸਦੇ ਭਰਾ ਨੂੰ ਬਹੁਤ ਜਿਆਦਾ ਸ਼ਰਾਬ ਪਿਲਾ ਕੇ ਹੱਡਾਰੋਡੀ ਵਿੱਚ ਸੁੱਟ ਆਇਆ ਜਿੱਥੇ ਕੁੱਤੇ ਉਸਨੂੰ ਨੋਚ ਕੇ ਖਾ ਗਏ ਤੇ ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਮੁਖੀ ਜਿੰਦਲ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਪਹਿਲਾਂ ਸਰਬਜੀਤ ਸਿੰਘ ਦੀ ਅਚਾਨਕ ਤੇ ਕੁਦਰਤੀ ਹੋਈ ਮੌਤ ਜਾਪ ਰਹੀ ਸੀ ਪਰੰਤੂ ਜਾਂਚ ਵਿੱਚ ਮਾਮਲਾ ਕੁੱਝ ਹੋਰ ਨਿਕਲ ਕੇ ਸਾਹਮਣੇ ਆਇਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋੰ ਮੁਲਜ਼ਮ ਗੁਰਜੰਟ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਫੁੰਮਣਵਾਲ ਖਿਲਾਫ਼ ਧਾਰਾ 302 ਆਈਪੀਸੀ ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

Vinkmag ad
Share Our Daily Posts

News Desk

Read Previous

ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ 2 ਸਕੇ ਭਰਾਵਾਂ ਸਣੇ 4 ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ, 2 ਗੰਭੀਰ ਫੱਟੜ

Read Next

ਵਿਰੋਧੀ ਧਿਰਾਂ ਦਾ ਸਰਕਾਰ ‘ਤੇ ਹਮਲਾ, ਕਿਹਾ- ਇਮਾਨਦਾਰ ਪਾਰਟੀ ਦਾ ਚਿਹਰਾ ਬੇਨਕਾਬ, ਭ੍ਰਿਸ਼ਟ ਵਿਧਾਇਕ ਨੂੰ ਬਚਾਉਣ ਦੀ ਕੋਸ਼ਿਸ਼ ਨਾਕਾਮ