Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕੌਮੀ ਇਨਸਾਫ਼ ਮੋਰਚੇ ਲਈ ਜੱਥਾ ਰਵਾਨਾ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ

ਜ਼ੀਰਕਪੁਰ : ਬੰਦੀ ਸਿੰਘਾਂ ਦੀ ਰਿਹਾਈ ਲਈ ਐੱਸਏਐੱਸ ਨਗਰ ਮੋਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ‘ਚ ਜ਼ੀਰਕਪੁਰ ਖੇਤਰ ਦਾ ਜੱਥਾ ਰਵਾਨਾ ਹੋਇਆ ਜਿਸ ਵਿਚ ਵੱਡੀ ਗਿਣਤੀ ਵਿੱਚ ਨੌਜਵਾਨ, ਬਜ਼ੁਰਗ ਤੇ ਕਿਸਾਨ ਯੂਨੀਅਨ ਪੁਆਧ ਦੇ ਆਗੂ ਸ਼ਾਮਲ ਸਨ, ਜੋ ਪਟਿਆਲਾ ਰੋਡ ‘ਤੇ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਕਾਫਲੇ ਦੇ ਰੂਪ ‘ਚ ਰਵਾਨਾ ਹੋਏ।

ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਦੀ ਸੂਬੇ ਭਰ ਵਿੱਚੋਂ ਮੰਗ ਉੱਠ ਰਹੀ ਹੈ, ਪਰ ਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਅਜੇ ਤਕ ਵੀ ਰਿਹਾਅ ਨਾ ਕਰ ਕੇ ਆਪਣੇ ਕੀਤੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ ਜਿਸ ਕਾਰਨ ਸਮੁੱਚੇ ਸਿੱਖ ਜਗਤ ਵਿੱਚ ਮੋਦੀ ਸਰਕਾਰ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਹੈ। ਸਰਕਾਰਾਂ ਜਬਰ ਜਨਾਹ ਦੇ ਦੋਸ਼ੀਆਂ ਤੇ ਕਾਤਲਾਂ ਨੂੰ ਤਾਂ ਪੈਰੋਲ ਅਤੇ ਰਿਹਾਈ ਦੇ ਸਕਦੀ ਹੈ ਪਰ ਹੱਕਾਂ ਦੀ ਖ਼ਾਤਰ ਡਟਣ ਵਾਲਿਆਂ ਨੂੰ ਕਦੇ ਇਨਸਾਫ਼ ਨਹੀਂ ਦਿੰਦੀਆਂ।

ਉਨ੍ਹਾਂ ਕਿਹਾ ਕਿ ਮੋਰਚੇ ਵਿਚ ਅੱਜ ਨੌਜਵਾਨਾਂ ਅਤੇ ਕਿਸਾਨਾਂ ਨੇ ਇਕ ਵੱਡੇ ਕਾਫਲੇ ਦੇ ਰੂਪ ਵਿਚ ਸ਼ਮੂਲੀਅਤ ਕਰਨ ਜਾ ਰਹੇ ਹਨ ਅਤੇ ਜਦੋਂ ਤਕ ਮੋਰਚਾ ਚੱਲੇਗਾ ਉਦੋਂ ਤਕ ਜ਼ੀਰਕਪੁਰ ਦੀ ਸੰਗਤ ਵਲੋਂ ਪੂਰਾ ਸਹਿਯੋਗ ਦਿੱਤਾ ਜਾਂਦਾ ਰਹੇ ਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਉਹ ਕੌਮੀ ਇਨਸਾਫ਼ ਮੋਰਚੇ ਦੀ ਤਨ, ਮਨ, ਧਨ ਨਾਲ ਹਮਾਇਤ ਕਰਨ ਲਈ ਵਚਨਬੱਧ ਹੈ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪਹਿਲਾਂ ਵੀ ਪਿੰਡਾਂ ਅੰਦਰ ਮੀਟਿੰਗਾਂ ਕਰ ਕੇ ਲੋਕਾਂ ਨੂੰ ਸਰਕਾਰ ਦੀ ਧੱਕੇਸ਼ਾਹੀ ਤੋਂ ਜਾਣੂੰ ਕਰਵਾ ਚੁੱਕੀਆਂ ਹਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਮੁਲਜ਼ਮ ਨੂੰ ਫੜ ਕੇ ਲੋਕਾਂ ਨੇ ਰੱਸੀ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ

Read Next

ਹਰੇ ਕ੍ਰਿਸ਼ਣ ਸੇਵਾ ਕਮੇਟੀ ਦੇ ਵੱਲੋਂ ਦੂਜਾ ਰਾਸ਼ਨ ਸਮਾਰੋਹ ਪਰੋਗਰਾਮ ਸ਼ਕਤੀ ਜੰਜ ਘਰ ਬਸਤੀ ਗੁਜਾ ਜਲੰਧਰ ਵਿੱਚ ਕਰਵਾਇਆ ਗਿਆ