Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਾਕਾਮੀ- ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ : ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਾਕਾਮੀ ਹੈ, ਸਰਕਾਰ ਨੂੰ ਇਸ ਨਾਕਾਮੀ ਲਈ ਜਨਤਕ ਤੌਰ ’ਤੇ ਮਾਫ਼ੀ ਮੰਗਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਬਾਰੇ ਆਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਠ ਸਾਲ ਦੇ ਲੰਮੇ ਅਰਸੇ ਬਾਅਦ ਇਸ ਕੇਸ ਸਬੰਧੀ ਚਾਲਾਨ ਪੇਸ਼ ਹੋਇਆ ਸੀ, ਜਿਸ ਵਿਚ ਡੇਰਾ ਪੇ੍ਰਮੀਆਂ ਦੇ ਨਾਲ ਡੇਰਾ ਮੁਖੀ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਪਰ ਮੌਜੂਦਾ ਪੰਜਾਬ ਸਰਕਾਰ ਨੇ ਕੇਸ ਦੀ ਮਜ਼ਬੂਤ ਪੈਰਵਾਈ ਨਹੀਂ ਕੀਤੀ। ਇਸ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵੀ ਬੇਅਦਬੀ ਮਾਮਲਿਆਂ ’ਤੇ ਸਿਆਸਤ ਹੀ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਪੰਜਾਬ ਸਰਕਾਰ ਹਰ ਹਾਲ ਵਿਚ ਇਸ ਮਾਮਲੇ ’ਤੇ ਮਜਬੂਤ ਪੱਖ ਰੱਖਦੀ ਪਰ ਸਰਕਾਰ ਦੀ ਨਾਕਾਮੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਬਾਰ-ਬਾਰ ਪੈਰੋਲ ਦੇ ਕੇ ‘ਖਾਤਰਦਾਰੀ’ ਕੀਤੀ ਜਾ ਰਹੀ ਹੈ। ਅਜਿਹੇ ਵਿਚ ਬੇਅਦਬੀ ਮਾਮਲਿਆਂ ਦਾ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ’ਤੇ ਵੱਡਾ ਸਵਾਲ ਹੈ।

Vinkmag ad
Share Our Daily Posts

News Desk

Read Previous

ਕੈਸ਼ ਵੈਨ ਦਾ ਕਸਟੋਡੀਅਨ 2 ਕਰੋੜ 19 ਲੱਖ ਦੀ ਨਕਦੀ ਲੈ ਕੇ ਫਰਾਰ,ਚਾਰ ਸਾਲ ਤੋਂ ਕਰ ਰਿਹਾ ਸੀ ਕੰਪਨੀ ‘ਚ ਨੌਕਰੀ

Read Next

ਦੂਜੇ ਬੈਚ ਵਿਚ ਪੰਜਾਬ ਦੇ 30 ਪ੍ਰਿੰਸੀਪਲ ਜਾਣਗੇ ਸਿੰਗਾਪੁਰ