120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਬਠਿੰਡਾ, – ਵਿਜੀਲੈਂਸ ਵਲੋਂ ਰਿਸ਼ਵਤ ਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਹਲਕੇ ਦੇ ‘ਆਪ’ ਵਿਧਾਇਕ ਅਮਿਤ ਰਤਨ ਨੂੰ ਬਠਿੰਡਾ ਅਦਾਲਤ ਨੇ ਅੱਜ ਬਠਿੰਡਾ ਦੀ ਬਜਾਏ ਪਟਿਆਲਾ ਜੇਲ੍ਹ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਵਿਧਇਕ ਦੇ ਵਕੀਲ ਨੇ ਅਦਾਲਤ ਨੂੰ ਤਰਕ ਦਿੱਤਾ ਕਿ ਬਠਿੰਡਾ ਜੇਲ੍ਹ ਅੰਦਰ ਵੱਡੀ ਗਿਣਤੀ ‘ਚ ਗੈਂਗਸਟਰ ਹੋਣ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ, ਜਿਸ ਦੇ ਆਧਾਰ ‘ਤੇ ਅਦਾਲਤ ਨੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾਇਆ। 23 ਫਰਵਰੀ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਵਿਧਾਇਕ ਵਿਜੀਲੈਂਸ ਕੋਲ ਰਿਮਾਂਡ ‘ਤੇ ਸਨ, ਜੋ ਅੱਜ ਖ਼ਤਮ ਹੋ ਗਿਆ।
