Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਖੰਨਾ ਤੋਂ ਵੱਡੀ ਖ਼ਬਰ ! ਚਾਹ ਦੀ ਦੁਕਾਨ ’ਤੇ ਰਾਈਸ ਮਿੱਲ ਦੇ ਮੁਲਾਜ਼ਮ ਦੀ ਗੋਲ਼ੀ ਮਾਰ ਕੇ ਹੱਤਿਆ, ਮੌਤ

ਖੰਨਾ : ਖੰਨਾ ਦੇ ਇੰਡਸਟਰੀਅਲ ਫੋਕਲ ਪੁਆਇੰਟ ਕੋਲ ਇਕ ਚਾਹ ਦੀ ਦੁਕਾਨ ’ਤੇ ਬੈਠੇ ਰਾਈਸ ਮਿੱਲ ਦੇ ਮੁਲਾਜ਼ਮ ਨੂੰ ਕਿਸੇ ਵਿਅਕਤੀ ਨੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਮਿ੍ਰਤਕ ਗਿਰਜਾ ਪ੍ਰਸਾਦ ਦੀ ਉਮਰ ਕਰੀਬ 68 ਸਾਲ ਦੱਸੀ ਜਾ ਰਹੀ ਹੈ। ਗਿਰਜਾ ਪ੍ਰਸਾਦ ਦੇ ਨਾਲ ਉਸ ਦੀ ਪਤਨੀ ਵੀ ਦੁਕਾਨ ’ਤੇ ਬੈਠੀ ਹੋਈ ਸੀ। ਉਸਦਾ ਦਾਅਵਾ ਹੈ ਕਿ ਕਿਸੇ ਵਿਅਕਤੀ ਨੇ ਗੋਲ਼ੀ ਮਾਰੀ ਤੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ, ਹਸਪਤਾਲ ’ਚ ਡਾਕਟਰਾਂ ਨੇ ਫਿਲਹਾਲ ਗੋਲੀ ਲੱਗਣ ਦੀ ਪੁਸ਼ਟੀ ਨਹੀਂ ਕੀਤੀ ਹੈ। ਘਟਨਾ ਸ਼ੁੱਕਰਵਾਰ ਦੀ ਰਾਤ ਪੌਣੇ ਨੌਂ ਵਜੇ ਦੀ ਦੱਸੀ ਜਾ ਰਹੀ ਹੈ। ਗਿਰਜਾ ਪ੍ਰਸਾਦ ਦੇ ਪੁੱਤਰ ਸੁਨੀਲ ਕੁਮਾਰ ਨੇ ਕਿਹਾ ਕਿ ਉਸਦੇ ਪਿਤਾ ਰਾਈਸ ਮਿੱਲ ’ਚ ਕੰਮ ਕਰਦੇ ਸਨ। ਫੋਕਲ ਪੁਆਇੰਟ ’ਚ ਉਨ੍ਹਾਂ ਦਾ ਘਰ ਹੈ ਤੇ ਘਰ ਦੇ ਕੋਲ ਹੀ ਉਨ੍ਹਾਂ ਦੀ ਚਾਹ ਦੀ ਦੁਕਾਨ ਹੈ। ਸ਼ੁੱਕਰਵਾਰ ਨੂੰ ਘਰ ਹੀ ਸੀ। ਉਸ ਦੇ ਮਾਤਾ-ਪਿਤਾ ਦੁਕਾਨ ’ਤੇ ਬੈਠੇ ਹੋਏ ਸਨ। ਕਰੀਬ ਪੌਣੇ ਨੌਂ ਵਜੇ ਉਸਦੀ ਮਾਂ ਦੇ ਚੀਕਣ ਦੀ ਆਵਾਜ਼ ਆਈ ਤਾਂ ਉਹ ਭੱਜ ਕੇ ਬਾਹਰ ਗਿਆ। ਇਸਦੇ ਪਿਤਾ ਜ਼ਮੀਨ ’ਤੇ ਡਿੱਗੇ ਹੋਏ ਸਨ। ਉਨ੍ਹਾਂ ਦੇ ਸਿਰ ’ਚੋਂ ਖੂਨ ਨਿਕਲ ਰਿਹਾ ਸੀ। ਸੁਨੀਲ ਅਨੁਸਾਰ, ਉਸਦੀ ਮਾਂ ਨੇ ਗੋਲੀ ਵਰਗੀ ਆਵਾਜ਼ ਸੁਣੀ। ਉਸ ਦੇ ਪਿਤਾ ਜ਼ਮੀਨ ’ਤੇ ਡਿੱਗ ਪਏ ਤੇ ਕਿਸੇ ਵਿਅਕਤੀ ਨੂੰ ਉਸ ਦੀ ਮਾਂ ਨੇ ਭੱਜਦੇ ਹੋਏ ਵੀ ਦੇਖਿਆ। ਸੁਨੀਲ ਅਨੁਸਾਰ ਡਾਕਟਰਾਂ ਨੇ ਪੁਸ਼ਟੀ ਲਈ ਸਵੇਰ ਤਕ ਦਾ ਸਮਾਂ ਲਿਆ ਹੈ। ਜਾਂਚ ਕੀਤੀ ਜਾ ਰਹੀ ਹੈ। ਸਿਵਲ ਹਸਪਤਾਲ ’ਚ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾ. ਨਵਦੀਪ ਜੱਸਲ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤਕ ਗਿਰਜਾ ਪ੍ਰਸਾਦ ਦੀ ਮੌਤ ਹੋ ਚੁੱਕੀ ਸੀ। ਉਸ ਦੇ ਨੱਕ ’ਚੋਂ ਖੂਨ ਨਿਕਲ ਰਿਹਾ ਸੀ ਤੇ ਸਿਰ ’ਤੇ ਸੱਟ ਦਾ ਨਿਸ਼ਾਨ ਹੈ। ਸ਼ਨਿਚਰਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨ ਦੇ ਬਾਰੇ ਦੱਸਿਆ ਜਾ ਸਕੇਗਾ।

Vinkmag ad
Share Our Daily Posts

News Desk

Read Previous

ਅੰਬਾਲਾ ‘ਚ ਬੱਸ ਅਤੇ ਟਰਾਲੀ ਦੀ ਭਿਆਨਕ ਟੱਕਰ ‘ਚ 7 ਦੀ ਮੌਤ, 4 ਜ਼ਖਮੀ

Read Next

ਭਿੱਖੀਵਿੰਡ ਨੈਸ਼ਨਲ ਹਾਈਵੇ ’ਤੇ ਦਾਤਰ ਮਾਰ ਕੇ ਨੌਜਵਾਨ ਤੋਂ ਖੋਹਿਆ ਮੋਟਰ ਸਾਈਕਲ