ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ 28 ਮਾਰਚ ਨੂੰ ਬਾਅਦ ਦੁਪਹਿਰ 1 ਵਜੇ ਤੇਜਾ ਸਿੰਘ ਸਮੂੰਦਰੀ ਹਾਲ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 25 ਅੰਮ੍ਰਿਤ ਧਾਰੀ ਬੱਚਿਆਂ ਨੂੰ ਆਈਏਐੱਸ, ਆਈਪੀਐੱਸ, ਪੀਸੀਐੱਸ ਦੀ ਮੁਫਤ ਕੋਚਿੰਗ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ।
