Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਲੁਧਿਆਣਾ ਦੇ ਇਸ ਮਾਲ ‘ਚ ਸਪਾ ਸੈਂਟਰ ਦੀ ਆੜ ’ਚ ਚੱਲ ਰਿਹਾ ਸੈਕਸ ਰੈਕੇਟ ਬੇਨਕਾਬ, 6 ਔਰਤਾਂ ਸਣੇ 10 ਜਣੇ ਗ੍ਰਿਫ਼ਤਾਰ

ਲੁਧਿਆਣਾ : ਫ਼ਿਰੋਜ਼ਪੁਰ ਰੋਡ ਸਥਿਤ ਓਮੈਕਸ ਪਲਾਜ਼ਾ ਮਾਲ ’ਚ ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਸੈਕਸ ਰੈਕੇਟ ਨੂੰ ਪੁਲਿਸ ਨੇ ਬੇਨਕਾਬ ਕੀਤਾ ਹੈ। ਪੁਲਿਸ ਨੇ ਰੇਡ ਕਰ ਕੇ ਕੁੱਲ 10 ਲੋਕਾਂ ਨੂੰ ਹਿਰਾਸਤ ’ਚ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਏਸੀਪੀ ਸਿਵਲ ਲਾਈਨ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਓਮੈਕਸ ਪਲਾਜ਼ਾ ’ਚ ਬਲੂ ਲੋਟਸ ਨਾਂ ’ਤੇ ਸਪਾ ਸੈਂਟਰ ਚੱਲ ਰਿਹਾ ਹੈ। ਇਸ ’ਚ ਸੈਕਸ ਰੈਕੇਟ ਚੱਲ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਅਗਵਾਈ ’ਚ ਥਾਣਾ ਡਵੀਜ਼ਨ ਨੰਬਰ-8 ਤੇ ਘੁਮਾਰ ਮੰਡੀ ਚੌਕੀ ਦੀ ਪੁਲਿਸ ਨੇ ਰੇਡ ਕੀਤੀ। ਮੌਕੇ ਤੋਂ 6 ਔਰਤਾਂ ਸਣੇ 10 ਜਣਿਆਂ ਨੂੰ ਹਿਰਾਸਤ ’ਚ ਲਿਆ ਗਿਆ। ਉਨ੍ਹਾਂ ’ਚੋਂ ਦੋ ਗਾਹਕ ਤੇ ਹੋਰ ਲੋਕ ਸ਼ਾਮਲ ਹਨ। ਜਸਰੂਪ ਕੌਰ ਨੇ ਦੱਸਿਆ ਕਿ ਫ਼ਿਲਹਾਲ ਪੁਲਿਸ ਮੈਨੇਜਰ ਰਵੀ ਤੇ ਮਾਲਕ ਪ੍ਰੀਤ ਨੂੰ ਬਾਈਨੇਮ ਨਾਮਜ਼ਦ ਕੀਤਾ ਹੈ। ਜਦਕਿ ਬਾਕੀ ਲੋਕਾਂ ਤੋਂ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਨਾਮਜ਼ਦ ਕੀਤਾ ਜਾਵੇਗਾ। ਸੈਕਸ ਰੈਕੇਟ ਚਲਾਉਣ ਲਈ ਉਥੇ ਦਲਾਲ ਵੀ ਰੱਖੇ ਗਏ ਹਨ ਪਰ ਉਹ ਪੁਲਿਸ ਦੇ ਹੱਥ ਨਹੀਂ ਲੱਗੇ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਰੱਦ

Read Next

ਦੁਬਈ ਤੋਂ ਸੋਨੇ ਦੀਆਂ 18 ਇੱਟਾਂ ਲਿਆਉਣ ਵਾਲਾ ਫੜਿਆ, ਵਿਭਾਗੀ ਟੀਮਾਂ ਨੇ ਪੁੱਛਗਿੱਛ ਕੀਤੀ ਸ਼ੁਰੂ