Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਲੁਧਿਆਣਾ ‘ਚ ਬੱਸ ਡਰਾਈਵਰ ਨੇ ਸਾਥੀ ਨਾਲ ਮਿਲ ਕੇ 8ਵੀਂ ਦੀ ਵਿਦਿਆਰਥਣ ਨਾਲ ਕੀਤਾ ਗੈਂਗਰੇਪ, ਵੀਡੀਓ ਬਣਾ ਕੇ ਕਰਦਾ ਰਿਹਾ ਬਲੈਕਮੇਲ

ਲੁਧਿਆਣਾ : ਵ੍ਹਟਸਐਪ ‘ਤੇ ਹੋਈ ਚੈਟ ਤੋਂ ਬਾਅਦ 14 ਵਰ੍ਹਿਆਂ ਦੀ ਵਿਦਿਆਰਥਣ ਨੂੰ ਬੱਸ ਡਰਾਈਵਰ ਤੇ ਉਸ ਦੇ ਸਾਥੀ ਕੁਝ ਖਾਣ ਦੇ ਬਹਾਨੇ ਹੋਟਲ ਦੇ ਕਮਰੇ ‘ਚ ਲੈ ਗਏ , ਜਿਥੇ ਉਨ੍ਹਾਂ ਨੇ ਲੜਕੀ ਨੂੰ ਨਸ਼ੀਲੀ ਕੋਲਡ ਡਰਿੰਕ ਪਿਆ ਕੇ ਬੇਹੋਸ਼ ਕੀਤਾ ਅਤੇ ਉਸ ਦੀ ਆਬਰੂ ਲੁੱਟ ਲਈ। ਇੰਨਾ ਹੀ ਨਹੀਂ ਮੁਲਜ਼ਮਾਂ ਨੇ ਜਬਰ-ਜਨਾਹ ਦੇ ਸਮੇਂ ਦੀ ਵੀਡੀਓ ਵੀ ਬਣਾਈ ਅਤੇ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਲੜਕੀ ਨਾਲ ਕੁਝ ਦਿਨ ਬਾਅਦ ਫਿਰ ਤੋਂ ਜਬਰ-ਜਨਾਹ ਕੀਤਾ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਧਾਂਦਰਾ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ, ਪਿੰਡ ਦਾਦ ਦੇ ਵਾਸੀ ਬੱਸ ਡਰਾਈਵਰ ਰਾਜਵਿੰਦਰ ਸਿੰਘ ਅਤੇ ਲਵ ਨਾਂ ਦੇ ਵਿਅਕਤੀ ਖਿਲਾਫ਼ ਗੈਂਗਰੇਪ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਥਾਣਾ ਸਦਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਤਾ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਇੰਜ ਜਾਪ ਰਿਹਾ ਸੀ ਕਿ ਉਨ੍ਹਾਂ ਦੀ ਬੇਟੀ ਪਰੇਸ਼ਾਨ ਹੈ। ਉਹ ਅਕਸਰ ਡਰੀ ਸਹਿਮੀ ਰਹਿੰਦੀ ਹੈ। ਮਾਂ ਵੱਲੋਂ ਵਾਰ-ਵਾਰ ਪੁੱਛਣ ‘ਤੇ ਲੜਕੀ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸਦੀ ਜਸਪ੍ਰੀਤ ਨਾਲ ਦੋਸਤੀ ਹੋਈ ਸੀ। ਜਸਪ੍ਰੀਤ ਅਤੇ ਉਸ ਦਾ ਦੋਸਤ ਰਾਜਵਿੰਦਰ ਉਸ ਨਾਲ ਵ੍ਹਟਸਐਪ ਚੈਟ ਕਰਨ ਲੱਗ ਪਏ। ਕੁੱਝ ਦਿਨ ਪਹਿਲੋਂ ਸਕੂਲ ਦੀ ਛੁੱਟੀ ਤੋਂ ਬਾਅਦ ਬੱਸ ਡਰਾਈਵਰ ਰਾਜਵਿੰਦਰ ਅਤੇ ਜਸਪ੍ਰੀਤ ਸਿੰਘ ਕੁਝ ਖਾਣ ਦੇ ਬਹਾਨੇ ਉਸਨੂੰ ਹੋਟਲ ਦੇ ਕਮਰੇ ਵਿੱਚ ਲੈ ਗਏ। ਜਿੱਥੇ ਮੁਲਜ਼ਮਾਂ ਨੇ ਲੜਕੀ ਨੂੰ ਨਸ਼ੀਲੀ ਕੋਲਡ ਡਰਿੰਕ ਪਿਆ ਕੇ ਉਸ ਦੀ ਆਬਰੂ ਲਈ। ਮੁਲਜ਼ਮਾਂ ਨੇ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ ਤੇ ਕੁਝ ਦਿਨਾਂ ਬਾਅਦ ਫਿਰ ਤੋਂ ਹੋਟਲ ਦੇ ਕਮਰੇ ਵਿਚ ਲਿਜਾ ਕੇ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ। ਲੜਕੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਲ ਉਨ੍ਹਾਂ ਦਾ ਇੱਕ ਹੋਰ ਸਾਥੀ ਲਵ ਨਾਮ ਦਾ ਨੌਜਵਾਨ ਸੀ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਐਫਆਈਆਰ ਦਰਜ ਕਰ ਕੇ ਅਗਲੀ ਤਫਤੀਸ਼ ਸੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਭਾਖੜਾ ਨਹਿਰ ‘ਚ ਰੁੜ੍ਹੇ ਦੋ ਨੌਜਵਾਨ, ਇਕ ਨੂੰ ਬਚਾਉਣ ਲਈ ਦੂਜੇ ਨੇ ਵੀ ਮਾਰੀ ਛਾਲ; ਖਰੜ ਦੀ ਪ੍ਰਾਈਵੇਟ ਕੰਪਨੀ ‘ਚ ਕਰਦੇ ਹਨ ਨੌਕਰੀ

Read Next

ਮਨੀਸ਼ ਸਿਸੋਦੀਆ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ