ਨਵੀਂ ਦਿੱਲੀ, – ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਦਿੱਲੀ ਐਕਸਾਈਜ਼ ਨੀਤੀ ਮਾਮਲੇ ਨਾਲ ਸੰਬੰਧਿਤ ਮਾਮਲੇ ਵਿਚ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸੀ.ਬੀ.ਆਈ. ਦੇ ਵਕੀਲ ਨੇ ਕਿਹਾ ਕਿ ਇਸ ਪੜਾਅ ’ਤੇ ਅਸੀਂ ਹੋਰ ਸੀ.ਬੀ.ਆਈ. ਰਿਮਾਂਡ ਦੀ ਮੰਗ ਨਹੀਂ ਕਰ ਰਹੇ ਹਾਂ ਪਰ ਅਗਲੇ 15 ਦਿਨਾਂ ਵਿਚ ਅਸੀਂ ਇਸ ਦੀ ਮੰਗ ਕਰ ਸਕਦੇ ਹਾਂ।
