Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕੈਬਨਿਟ ਮੰਤਰੀ ਧਾਲੀਵਾਲ ਤੋਂ ਮਿਲੇ ਭਰੋਸੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਅੱਗੋਂ ਚੁੱਕਿਆ ਧਰਨਾ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਮੰਗਲਵਾਰ ਸਵੇਰੇ ਹੀ ਧਰਨਾ ਲਗਾ ਦਿੱਤਾ। ਹਾਲਾਂਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਧਰਨਾ ਦੇਣ ਦੀ ਲੋੜ ਨਹੀਂ। ਉਹ ਜਦੋਂ ਮਰਜ਼ੀ ਸੀਐੱਮ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਹੁਣ ਤਕ 29 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੋ ਗੈਂਗਸਟਰਾਂ ਦਾ ਐਨਕਾਉਂਟਰ ਵੀ ਕਰ ਚੁੱਕੀ ਹੈ। ਜਿੱਥੇ ਤਕ ਰਹਿੰਦੇ 5 ਮੁਲਜ਼ਮਾਂ ਦੀ ਗੱਲ ਹੈ, ਉਨ੍ਹਾਂ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਭਰੋਸਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਧਰਨਾ ਖ਼ਤਮ ਕਰ ਦਿੱਤਾ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤਕ ਇਨਸਾਫ਼ ਨਹੀਂ ਮਿਲਦਾ, ਉਦੋਂ ਤਕ ਧਰਨਾ ਜਾਰੀ ਹੈ…ਉਹ ਇੱਥੇ ਹੀ ਬੈਠੇ ਰਹਿਣਗੇ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਜੇਕਰ ਸਿਆਸੀ ਲੋਕ ਮਾਰੇ ਜਾਂਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਕਾਤਲਾਂ ਨੂੰ ਫੜ ਕੇ ਅੰਦਰ ਵੀ ਕਰ ਦਿੰਦੇ ਹੋ ਅਤੇ ਸਜ਼ਾ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕਰਦੇ ਜਦਕਿ ਮੇਰੇ ਲੜਕੇ ਦੇ ਕਤਲ ‘ਚ ਸ਼ਾਮਲ ਲੋਕ ਫੜੇ ਗਏ ਹਨ ਪਰ ਮਾਸਟਰਮਾਈਂਡ ਨਹੀਂ ਫੜਿਆ ਗਿਆ। ਮੈਂ ਗੋਲਡੀ ਬਰਾੜ ਦਾ ਨਾਂ ਲੈ ਕੇ ਉਸ ਬਾਰੇ ਜ਼ਿਕਰ ਕੀਤਾ ਹੈ ਉਹ ਅਜੇ ਤੱਕ ਫੜਿਆ ਨਹੀਂ ਗਿਆ।

ਬਲਕੌਰ ਸਿੰਘ ਨੇ ਕਿਹਾ ਕਿ ਮੈਨੂੰ ਇਸ ਮਾਮਲੇ ਵਿਚ ਇਨਸਾਫ਼ ਦੀ ਉਮੀਦ ਨਹੀਂ ਹੈ। ਰਾਤ ਨੂੰ ਨੀਂਦ ਵੀ ਨਹੀਂ ਆਉਂਦੀ, ਇਸੇ ਲਈ ਅੱਜ ਇੱਥੇ ਧਰਨੇ ‘ਤੇ ਬੈਠਾ ਹਾਂ। ਗੈਂਗਸਟਰ ਦੀ ਗ੍ਰਿਫਤਾਰੀ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਹ ਦਿਹਾੜੀਦਾਰ ਸੀ ਜਿਸ ਨੇ ਦਿਹਾੜੀ ਲਈ ਗੋਲ਼ੀ ਚਲਾਈ। ਪਰ ਇਸ ਸਾਜ਼ਿਸ਼ ਦੇ ਅਸਲ ਸਾਜ਼ਿਸ਼ਕਰਤਾ ਅਜੇ ਵੀ ਬਾਹਰ ਹਨ ਅਤੇ ਵਿਦੇਸ਼ਾਂ ਵਿਚ ਸ਼ਰਣ ਲੈ ਚੁੱਕੇ ਹਨ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਸੰਕੇਤਕ ਤੌਰ ‘ਤੇ ਇਹ ਧਰਨਾ ਦਿੱਤਾ ਹੈ। ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਧਾਨ ਸਭਾ ਤੋਂ ਬਾਹਰ ਆ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਭਰੋਸਾ ਦਿਵਾਉਣ ਕਿ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਮਨੀਸ਼ ਸਿਸੋਦੀਆ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿਚ

Read Next

ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਸੀਐੱਮ ਮਾਨ ਨੇ ਕੀਤਾ ਨਿੱਘਾ ਸਵਾਗਤ