Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਸੀਐੱਮ ਮਾਨ ਨੇ ਕੀਤਾ ਨਿੱਘਾ ਸਵਾਗਤ

ਅੰਮ੍ਰਿਤਸਰ: ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਬਾਅਦ ਦੁਪਹਿਰ 12 ਵਜੇ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਣਾ ਤੀਰਤ ਵਿਖੇ ਨਤਮਸਤਕ ਹੋਏ। ਦ੍ਰੌਪਦੀ ਮੁਰਮੂ 25 ਜੁਲਾਈ 2022 ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਬਣੇ ਸਨ। ਜਿਸ ਤੋਂ ਬਾਅਦ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਣਾ ਤੀਰਤ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।

ਜਿਸ ਦੇ ਮੱਦੇ ਨਜ਼ਰ ਗੁਰੂ ਨਗਰੀ ਵਿਖੇ ਪੁਲਿਸ ਪ੍ਰਸਾਸ਼ਨ ਵੱਲੋਂ ਰਾਸ਼ਟਰਪਤੀ ਦੇ ਦੌਰੇ ਵਾਲੇ ਸਥਾਨਾਂ ‘ਤੇ ਸਖਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਹਜਾਰਾਂ ਹੀ ਪੁਲਿਸ ਸੁਰੱਖਿਆ ਮੁਲਾਜਮ ਰਾਸ਼ਟਰਪਤੀ ਦੇ ਦੌਰੇ ਵਾਲੇ ਸਥਾਨ ਅਤੇ ਰਸਤੇ ਵਿਚ ਲਗਾਏ ਗਏ ਹਨ। ਰਾਸ਼ਟਰਪਤੀ ਵਿਸ਼ੇਸ਼ ਜਹਾਜ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਵਿਖੇ ਤਕਰੀਬਨ 12 ਵਜੇ ਪਹੁੰਚੇ ਜੋ ਸ਼ਾਮ 4 ਵਜੇ ਤੱਕ ਸ਼ਹਿਰ ਵਿਚ ਹੀ ਰਹਿਣਗੇ।

ਜਿਸ ਤੋਂ ਬਾਅਦ ਦ੍ਰੌਪਦੀ ਮੁਰਮੂ ਸਿੱਧਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੈਡਵੋਕੇਟ ਹਰਜਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੈੰਬਰ ਪਾਰਲੀਮੈਂਟ ਗੁਰਜੀਤ ਸਿੰਘ ਅੌਜਲਾ ਆਦਿ ਵੀ ਮੌਜੂਦ ਸਨ। ਦਰਸ਼ਨ ਕਰਨ ਸਮੇੰ ਰਾਸ਼ਟਰਪਤੀ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਨ੍ਹਾਂ ਕੁਝ ਸਮਾਂ ਬੈਠ ਕੇ ਕੀਰਤਨ ਸਰਵਨ ਕੀਤਾ ਅਤੇ ਉਨ੍ਹਾਂ ਨੂੰ ਰੁਮਾਲ ਸਾਹਿਬ, ਪਤਾਸ਼ੇ ਦਾ ਪ੍ਰਸ਼ਾਦਿ, ਫੂਲਾਂ ਦਾ ਸਿਹਰਾ ਤੇ ਸੈਂਟ ਗੁਰੂ ਘਰ ਦੀ ਬਖਸ਼ਿਸ਼ ਵਜੋਂ ਦਿੱਤਾ। ਦਰਸ਼ਨ ਕਰਨ ਉਪਰੰਤ ਦ੍ਰੌਪਦੀ ਮੁਰਮੂ ਦਾ ਸੂਚਨ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।


ਦ੍ਰੌਪਦੀ ਮੁਰਮੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੱਖ ਮਸਲਿਆਂ ਬਾਰੇ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2014 ਅੈਕਟ ਦਾ ਮਾਮਲਾ ਸ਼ਾਮਲ ਹੈ। ਉਪਰੰਤ ਉਨ੍ਹਾਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਵਿਸ਼ੇਸ਼ ਪੰਗਤ ਵਿਚ ਬੈਠ ਕੇ ਲੰਗਰ ਛੱਕਿਆ।

ਦਰਸ਼ਨ ਉਪਤੰਰ ਰਾਸ਼ਟਰਪਤੀ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਉਪਰੰਤ ਦ੍ਰੌਪਦੀ ਮੁਰਮੂ ਸ੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਣਗੇ, ਜਿਥੇ ਉਨ੍ਹਾਂ ਨੂੰ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਜਿਸ ਤੋਂ ਬਾਅਦ ਦ੍ਰੌਪਦੀ ਮੁਰਮੂ ਵਿਸ਼ੇਸ਼ ਜਹਾਜ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਤੋਂ ਵਾਪਸ ਚੱਲੇ ਜਾਣਗੇ।

ਜੀ 20 ਦੀਆਂ ਤਿਆਰੀਆਂ ਲਈ ਕੀਤੇ ਪ੍ਰਬੰਧਾਂ ਕਾਰਨ ਪ੍ਰਸਾਸ਼ਨ ਨੂੰ ਮਿਲਿਆ ਲਾਭ

ਅੰਮ੍ਰਿਤਸਰ ਵਿਖੇ ਹੋਣ ਜਾ ਰਹੇ ਜੀ 20 ਦੀਆਂ ਤਿਆਰੀਆਂ ਲਈ ਕੀਤੇ ਪ੍ਰਬੰਧਾਂ ਕਾਰਨ ਪ੍ਰਸਾਸ਼ਨ ਨੂੰ ਲਾਭ ਮਿਿਲਆ ਹੈ। ਜੀ 20 ਦੀ ਟੀਮ ਵਾਲੇ ਰੂਟ ਦੀਆਂ ਤੀਆਰੀਆਂ ਤਕਰੀਬਨ ਮੁਕੰਮਲ ਹਨ ਅਤੇ ਇਸ ਰੂਟ ਰਾਹੀਂ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਗੁਰੂ ਨਗਰੀ ਵਿਚ ਸਫਰ ਤੈਅ ਕਰਨਗੇ। ਸਾਫ-ਸਫਾਈ, ਸੁਰੱਖਿਆ ਤੇ ਬੈਰੀਗੇਟ ਆਦਿ ਦੀ ਤਿਆਰੀ ਮੁਕੰਮਲ ਹੈ, ਜਿਸ ਦਾ ਲਾਭ ਰਾਸ਼ਰਟਪਤੀ ਦੀ ਫੇਰੀ ਦੌਰਾਨ ਲਿਆ ਜਾ ਰਿਹਾ ਹੈ।

ਗੁਰੂ ਨਗਰੀ ਫੇਰੀ ਦੌਰਾਨ ਜਿਸ ਰੂਟ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਾਣਗੇ ਉਸ ਰਸਤੇ ਨੂੰ ਆਮ ਲੋਕਾਂ ਲਈ ਮੁਕੰਮਲ ਬੰਦ ਕੀਤਾ ਜਾਵੇਗਾ। ਹਰ ਵਾਰ ਦੀ ਤਰਾਂ ਵੀਵੀਆਈਪੀ ਫੇਰੀ ਦੌਰਾਨ ਟ੍ਰੈਫਿਕ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਪਲਾਨ ਦਿੱਤਾ ਗਿਆ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਤੀਰਤ ਤੇ ਜਲ੍ਹਿਆਵਾਲਾ ਬਾਗ ਵਿਖੇ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਦਿੱਤੇ ਹਨ ਅਤੇ ਪ੍ਰਸਾਸ਼ਨ ਵੱਲੋਂ ਇਨ੍ਹਾਂ ਸਥਾਨਾਂ ‘ਤੇ ਪ੍ਰਬੰਧਕਾਂ ਨਾਲ ਮੀਟਿੰਗਾਂ ਕਰਕੇ ਮੁਕੰਮਲ ਪ੍ਰਬੰਧ ਕੀਤੇ ਜਾ ਚੁੱਕੇ ਹਨ। ਵਿਰਾਸਤੀ ਮਾਰਗ ‘ਤੇ ਵੀ ਆਮ ਲੋਕਾਂ ਨੂੰ ਪੈਦਲ ਚੱਲਣ ਲਈ ਉਸ ਸਮੇਂ ਫੁੱਟਪਾਥ ਦੀ ਵਰਤੋਂ ਕਰਨੀ ਪਵੇਗੀ ਅਤੇ ਇਸ ਰੂਟ ‘ਤੇ ਟ੍ਰੈਫਿਕ ਮੁਕੰਮਲ ਬੰਦ ਰਹੇਗੀ।

Vinkmag ad
Share Our Daily Posts

News Desk

Read Previous

ਕੈਬਨਿਟ ਮੰਤਰੀ ਧਾਲੀਵਾਲ ਤੋਂ ਮਿਲੇ ਭਰੋਸੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਅੱਗੋਂ ਚੁੱਕਿਆ ਧਰਨਾ

Read Next

ED ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ, CM ਕੇਜਰੀਵਾਲ ਨੇ ਕਿਹਾ- ਜਨਤਾ ਸਭ ਕੁਝ ਦੇਖ ਰਹੀ ਹੈ