Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਭੜਕੇ ਟਿਊਸ਼ਨ ਟੀਚਰ ਨੇ ਸਿਰ ‘ਚ ਮਾਰਿਆ ਚਾਹ ਨਾਲ ਭਰਿਆ ਗਲਾਸ, ਵਿਦਿਆਰਥੀ ਹੋਇਆ ਲਹੂ-ਲੁਹਾਣ

ਲੁਧਿਆਣਾ : ਅੱਠਵੀਂ ਦੇ ਵਿਦਿਆਰਥੀ ਦੇ ਸਿਰ ਵਿਚ ਸਟੀਲ ਦਾ ਗਲਾਸ ਮਾਰ ਕੇ ਉਸ ਨੂੰ ਫੱਟੜ ਕਰ ਦੇਣ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਅਧਿਆਪਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਦੇ ਮੁਤਾਬਕ ਮੁਲਜ਼ਮ ਦੀ ਪਛਾਣ ਗੁਰੂ ਅਰਜਨ ਦੇਵ ਕਾਲੋਨੀ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗਲੀ ਨੰਬਰ 5 ਗੁਰੂ ਅਰਜਨ ਦੇਵ ਕਾਲੋਨੀ ਦੇ ਰਹਿਣ ਵਾਲੇ ਸਾਈਕਲ ਪਾਰਟਸ ਦੇ ਕਾਰੋਬਾਰੀ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ 15 ਸਾਲ ਦਾ ਬੇਟਾ 8ਵੀਂ ਜਮਾਤ ਵਿੱਚ ਪੜ੍ਹਦਾ ਹੈ। ਹਰ ਰੋਜ਼ ਵਾਂਗ ਸ਼ਾਮ ਸਵਾ ਛੇ ਵਜੇ ਦੇ ਕਰੀਬ ਉਹ ਘਰ ਦੇ ਕੋਲ ਹੀ ਸਿਮਰਨਜੀਤ ਸਿੰਘ ਕੋਲ ਟਿਊਸ਼ਨ ਪੜ੍ਹਨ ਲਈ ਗਿਆ। ਟਿਊਸ਼ਨ ਪੜ੍ਹ ਕੇ ਜਦੋਂ ਉਹ ਵਾਪਸ ਆਇਆ ਤਾਂ ਰਮਨ ਕੁਮਾਰ ਨੇ ਦੇਖਿਆ ਕਿ ਉਸਦੇ ਸਿਰ ਤੇ ਸੱਟ ਲੱਗੀ ਹੋਈ ਸੀ। ਖੂਨ ਨਿਕਲਦਾ ਦੇਖ ਪਿਤਾ ਨੇ ਲੜਕੇ ਕੋਲੋਂ ਪੁੱਛਿਆ ਤਾਂ ਬੁਰੀ ਤਰ੍ਹਾਂ ਘਬਰਾਈ ਬੱਚੇ ਨੇ ਉਨ੍ਹਾਂ ਨੂੰ ਕੁਝ ਨਾ ਦੱਸਿਆ। ਵਾਰ-ਵਾਰ ਪੁੱਛਣ ਤੇ ਲੜਕੇ ਨੇ ਜੋ ਕੁਝ ਦੱਸਿਆ ਉਹ ਸੁਣ ਕੇ ਪਰਿਵਾਰਕ ਮੈਂਬਰ ਪ੍ਰੇਸ਼ਾਨ ਹੋ ਗਏ। ਵਿਦਿਆਰਥੀ ਨੇ ਪਿਤਾ ਨੂੰ ਦੱਸਿਆ ਕਿ ਟਿਊਸ਼ਨ ਤੇ ਉਹ ਆਪਣੇ ਦੋਸਤ ਨਾਲ ਪੜ੍ਹਾਈ ਸਬੰਧੀ ਗੱਲ ਕਰ ਰਿਹਾ ਸੀ ਇਸੇ ਦੌਰਾਨ ਮਾਸਟਰ ਸਿਮਰਨਜੀਤ ਨੇ ਹੱਥ ਵਿੱਚ ਫੜਿਆ ਸਟੀਲ ਦਾ ਚਾਹ ਵਾਲਾ ਗਲਾਸ ਉਸ ਦੇ ਮੱਥੇ ਵਿਚ ਮਾਰਿਆ। ਵਿਦਿਆਰਥੀ ਦੇ ਮੱਥੇ ਚੋਂ ਖੂਨ ਨਿਕਲਣ ਲੱਗ ਪਿਆ ਅਤੇ ਅਧਿਆਪਕ ਨੇ ਉਸ ਨੂੰ ਧਮਕਾਉਦਿਆ ਇਹ ਆਖਿਆ ਕਿ ਉਹ ਇਸ ਸਬੰਧੀ ਕਿਸੇ ਨੂੰ ਕੁਝ ਨਾ ਦੱਸੇ। ਉਧਰ ਇਸ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਦਾ ਕਹਿਣਾ ਹੈ ਕਿ ਰਮਨ ਕੁਮਾਰ ਦੀ ਸ਼ਿਕਾਇਤ ਤੇ ਸਿਮਰਨਜੀਤ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸਿਹਤ-ਸਿੱਖਿਆ-ਖੇਤੀਬਾੜੀ ਤੇ ਰੁਜ਼ਗਾਰ ਦੇ ਖੇਤਰ ‘ਚ ਅਹਿਮ ਐਲਾਨ, ਕੋਈ ਨਵਾਂ ਟੈਕਸ ਨਹੀਂ; ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦਾ ਜ਼ਿਕਰ ਨਹੀਂ

Read Next

ਜੀਓ ਬਣਿਆ ਪਠਾਨਕੋਟ ’ਚ 5ਜੀ ਸੇਵਾਵਾਂ ਸ਼ੁਰੂ ਕਰਨ ਵਾਲਾ ਪਹਿਲਾ ਆਪ੍ਰੇਟਰ, ਬੁਲਾਰੇ ਨੇ ਕਿਹਾ, ਸੇਵਾਵਾਂ ’ਚ ਕਰਾਂਗੇ ਹੋਰ ਸੁਧਾਰ