Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗਿਆਨੀ ਰਘਬੀਰ ਸਿੰਘ ਨੇ ਮੁੜ ਗੰ੍ਥੀ ਦੀ ਸੇਵਾ ਸੰਭਾਲੀ

ਅੰਮਿ੍ਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮੁੜ ਬਤੌਰ ਗੰਥੀ ਦੀ ਸੇਵਾ ਸੰਭਾਲ ਲਈ ਹੈ। ਸ਼ੁਕਰਵਾਰ ਨੂੰ ਉਨਾਂ੍ਹ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਤੌਰ ਗੰਥੀ ਵੱਜੋਂ ਸੇਵਾ ਨਿਭਾਈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਤੌਰ ਗੰਥੀ ਵੱਜੋਂ ਸੇਵਾ ਸ਼ੁਰੂ ਕਰਨ ਤੋਂ ਬਾਅਦ ਇਹ ਵੀ ਸੰਕੇਤ ਮਿਲ ਰਹੇ ਹਨ ਕਿ ਉਨਾਂ੍ਹ ਨੂੰ ਅਗਲੇ ਦਿਨਾਂ ਵਿਚ ਮੁੱਖ ਗੰਥੀ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਥੀ ਗਿਆਨੀ ਜਗਤਾਰ ਸਿੰਘ ਨੂੰ 22 ਨਵੰਬਰ 2022 ਨੂੰ ਸ਼ੋ੍ਮਣੀ ਕਮੇਟੀ ਦੀ ਅੰਤਿੰ੍ਗ ਕਮੇਟੀ ਵੱਲੋਂ ਸੇਵਾ ਮੁਕਤ ਕਰ ਦਿੱਤਾ ਸੀ ਅਤੇ ਉਨਾਂ੍ਹ ਦੀ ਥਾਂ ਵਧੀਕ ਗੰ੍ਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲਿਆ ਨੂੰ ਅਗਲਾ ਪ੍ਰਬੰਧ ਹੋਣ ਤੱਕ ਮੁੱਖ ਗੰ੍ਥੀ ਦੀ ਸੇਵਾ ਨਿਭਾਉਣ ਲਈ ਕਾਰਜਕਾਰੀ ਜਿੰਮੇਵਾਰੀ ਸੌਂਪੀ ਸੀ, ਜੋ ਆਪਣੀ 58 ਸਾਲ ਸੇਵਾ ਮੁਕਤ ਹੋਣ ਦੇ ਸਮੇਂ ਤੋਂ ਲਗਭਗ 9 ਸਾਲ ਵੱਧ ਸੇਵਾ ਨਿਭਾ ਚੁੱਕੇ ਹਨ। ਸੂਤਰਾ ਮੁਤਾਬਿਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗੰ੍ਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੂੰ ਵੀ 31 ਮਾਰਚ ਨੂੰ ਸੇਵਾ ਮੁੱਕਤ ਕੀਤਾ ਜਾ ਰਿਹਾ ਹੈ। ਜਿਸ ਲਈ ਗਿਆਨੀ ਰਘਬੀਰ ਸਿੰਘ ਨੂੰ ਮੁੱਖ ਗੰ੍ਥੀ ਲਗਾਉਂਣ ਦੀਆਂ ਤਿਆਰੀਆਂ ਹੀ ਉਨਾਂ੍ਹ ਨੂੰ ਮੁੱੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਥੀ ਵੱਜੋਂ ਸੇਵਾਵਾਂ ਸ਼ੁਰੂ ਕਰਵਾਈਆਂ ਹਨ। ਗਿਆਨੀ ਰਘਬੀਰ ਸਿੰਘ ਨੂੰ ਤਕਰੀਬਨ 19 ਸਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਸੇਵਾ ਨਿਭਾਉਂਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਥੀ ਵੱਜੋਂ 21 ਅਪ੍ਰਰੈਲ 2014 ਨੂੰ ਸੇਵਾ ਮਿਲੀ ਸੀ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੂੰ 24 ਅਗਸਤ 2017 ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਸੇਵਾਵਾਂ ਸੌਂਪੀਆਂ ਗਈਆਂ ਸਨ। ਗਿਆਨੀ ਰਘਬੀਰ ਸਿੰਘ ਦੀ ਹਾਜਰੀ ਉਸ ਸਮੇਂ ਤੋਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗੰ੍ਥੀ ਚੱਲ ਰਹੀ ਹੈ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਸੇਵਾਵਾਂ ਨਿਭਾ ਰਹੇ ਹਨ। ਗਿਆਨੀ ਰਘਬੀਰ ਸਿੰਘ ਨੇ ਪਹਿਲਾਂ ਵੀ ਕਈ ਵਾਰ ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਣ ਦੀ ਇਛਾ ਜਾਹਰ ਕੀਤੀ ਹੈ।

ਗਿਆਨੀ ਰਘਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗੰਥੀ ਦੀਆਂ ਸੇਵਾਵਾਂ ਮਿਲਣ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਜੋਂ ਵੀ ਕਿਸੇ ਸਖਸ਼ੀਅਤ ਨੂੰ ਸੇਵਾਵਾਂ ਸੌਂਪਣ ਦੀਆਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।

ਬਾਕਸ:

ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਥੀ ਗਿਆਨੀ ਰਘਬੀਰ ਸਿੰਘ ਪਹਿਲਾਂ ਤੋਂ ਹੀ ਹਨ। ਗਿਆਨੀ ਰਘਬੀਰ ਸਿੰਘ ਨੇ ਸੇਵਾ ਨਿਭਾਉਂਣ ਲਈ ਕਿਹਾ ਸੀ ਅਤੇ ਉਨਾਂ੍ਹ ਨੇ ਬਤੌਰ ਗੰਥੀ ਵੱਜੋਂ ਸੇਵਾ ਸ਼ੁਰੂ ਕੀਤੀ ਹੈ।

Vinkmag ad
Share Our Daily Posts

News Desk

Read Previous

ਜੀਓ ਬਣਿਆ ਪਠਾਨਕੋਟ ’ਚ 5ਜੀ ਸੇਵਾਵਾਂ ਸ਼ੁਰੂ ਕਰਨ ਵਾਲਾ ਪਹਿਲਾ ਆਪ੍ਰੇਟਰ, ਬੁਲਾਰੇ ਨੇ ਕਿਹਾ, ਸੇਵਾਵਾਂ ’ਚ ਕਰਾਂਗੇ ਹੋਰ ਸੁਧਾਰ

Read Next

ਲੜਕੀ ਨੂੰ ਹੋਟਲ ਦੇ ਕਮਰੇ ‘ਚ ਲਿਜਾ ਕੇ ਕਰਵਾਇਆ ਦੇਹ ਵਪਾਰ, ਚਾਰ ਗ੍ਰਿਫਤਾਰ, ਹੋਟਲ ਮੈਨੇਜਰ ਸਣੇ ਤਿੰਨ ਫਰਾਰ