Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਅਗਵਾ ਹੋਈ 20 ਵਰ੍ਹਿਆਂ ਦੀ ਕੁੜੀ ਨੇ ਬਚਾਅ ਲਈ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਕਈ ਹੱਡੀਆਂ ਟੁੱਟੀਆਂ, CMC ਲੁਧਿਆਣਾ ‘ਚ ਦਾਖ਼ਲ

ਲੁਧਿਆਣਾ : ਲੁਧਿਆਣਾ ਦੇ ਜਨਕਪੁਰੀ ਇਲਾਕੇ 20 ਵਰ੍ਹਿਆਂ ਦੀ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਚਾਰ ਮੁਲਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਜਨਕਪੁਰੀ ਇਲਾਕੇ ਦੀ ਰਹਿਣ ਵਾਲੀ ਇਕ ਲੜਕੀ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ 5 ਮਾਰਚ ਨੂੰ ਭਰਾ-ਭਰਜਾਈ ਨੂੰ ਮਿਲਣ ਲਈ ਗਈ ਸੀ, ਪਰ ਲੜਕੀ ਨਾ ਤਾਂ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਨਾ ਹੀ ਘਰ ਵਾਪਸ ਆਈ। 6 ਮਾਰਚ ਨੂੰ ਪਰਿਵਾਰਕ ਮੈਂਬਰਾਂ ਨੂੰ ਲੜਕੀ ਨੇ ਫੋਨ ਕੀਤਾ ਕਿ ਉਹ ਜੰਮੂ ਰੇਲਵੇ ਸਟੇਸ਼ਨ ਤੇ ਬੈਠੀ ਹੈ। ਪਰਿਵਾਰਕ ਮੈਂਬਰ ਉਸ ਨੂੰ 7 ਮਾਰਚ ਨੂੰ ਲੁਧਿਆਣਾ ਲੈ ਆਏ। 8 ਮਾਰਚ ਨੂੰ ਚਾਰੇ ਮੁਲਜ਼ਮ ਲੜਕੀ ਨੂੰ ਗਲੀ ‘ਚੋਂ ਜ਼ਬਰਦਸਤੀ ਆਟੋ ਵਿੱਚ ਬਿਠਾ ਕੇ ਲੈ ਗਏ। ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਰੁਮਾਲ ਸੁੰਘਾ ਕੇ ਬੇਹੋਸ਼ ਕਰ ਦਿੱਤਾ ਅਤੇ ਮੁਲਜ਼ਮ ਨੂੰ ਅਗਵਾ ਕਰ ਕੇ ਉਸ ਨੂੰ ਅਣਪਛਾਤੀ ਥਾਂ ਲੈ ਗਏ। ਹੋਸ਼ ਆਉਣ ਤੇ ਲੜਕੀ ਨੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ ,ਜਿਸ ਦੇ ਚੱਲਦੇ ਉਸ ਦੇ ਕਾਫੀ ਸੱਟਾਂ ਲੱਗੀਆਂ। ਇਸ ਮਾਮਲੇ ਵਿੱਚ ਜ਼ਖ਼ਮੀ ਹਾਲਤ ਵਿੱਚ ਲੜਕੀ ਨੂੰ ਸੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ। ਓਧਰੋਂ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ਼ ਮੁੱਕਦਮਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਅਹੁਦੇ ਤੋਂ ਹਟਾਇਆ, ਰੱਦ ਕੀਤੀ ਐਕਸਟੈਂਸ਼ਨ

Read Next

ਜਲੰਧਰ ਸੰਸਦੀ ਜ਼ਿਮਨੀ ਚੋਣ ਲਈ ਰਾਣਾ ਗੁਰਜੀਤ ਸਿੰਘ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਖੁਸ਼ੀ ਹੋ ਰਹੀ ਹੈ – ਰਾਜਾ ਵੜਿੰਗ