Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ

ਮਖੂ, – ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ ਦੇ ਪੁਲਿਸ ਅਧਿਕਾਰੀ, ਸਿਵਲ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਮੌਜੂਦ ਰਹੇ। ਅੱਜ ਮੌਕੇ ’ਤੇ ਡੀ.ਆਈ.ਜੀ. ਰਣਜੀਤ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਅੱਗੋਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਕੱਲੇ ਮਖੂ ਇਲਾਕੇ ਵਿਚੋਂ ਹੀ ਸੈਂਕੜੇ ਨੌਜਵਾਨ ਚੁੱਕ ਲਏ ਹਨ, ਪਹਿਲਾਂ ਉਨ੍ਹਾਂ ਨੂੰ ਛੱਡੋ ਫ਼ਿਰ ਅਗਲੀ ਗੱਲ ਕਰਾਂਗੇ। ਖ਼ਬਰ ਲਿਖਣ ਵੇਲੇ ਤੱਕ ਸਿੱਖ ਆਗੂਆਂ ਨੇ ਦੱਸਿਆ ਕਿ ਇੱਥੇ ਧਰਨੇ ਵਿਚ ਵੱਡੀ ਗਿਣਤੀ ’ਚ ਸੰਗਤਾਂ ਪਹੁੰਚ ਰਹੀਆਂ ਹਨ। ਇੱਥੇ ਇਹ ਵਰਨਣਯੋਗ ਹੈ ਕਿ ਸਿੱਖ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ’ਤੇ ਨਵੇਂ ਬਣੇ ਪੁਲ ’ਤੇ ਧਰਨਾ ਲਗਾ ਕੇ ਰੋਡ ’ਤੇ ਜਾਮ ਲਗਾਇਆ ਹੈ ਅਤੇ ਪੁਰਾਣੇ ਬਣੇ ਬੰਗਾਲੀ ਵਾਲਾ ਪੁਲ ਰਾਹੀਂ ਟ੍ਰੈਫ਼ਿਕ ਚੱਲ ਰਿਹਾ ਹੈ।

Vinkmag ad
Share Our Daily Posts

News Desk

Read Previous

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਪੁਲਿਸ ਨੂੰ ਚਿਤਾਵਨੀ ‘ਨਾ ਹਟੇ ਤਾਂ ਭੋਗ ਧਰਨੇ ’ਚ ਬਦਲ ਜਾਵੇਗਾ

Read Next

4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ ‘ਚ ਅਜੇ ਬੰਦ ਰਹੇਗਾ ਇੰਟਰਨੈੱਟ